ਪੱਟੀ, 2 ਜੂਨ (ਖਹਿਰਾ, ਕਾਲੇਕੇ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਵਿਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਕੁਰਸੀਆਂ ਦੇ ਤਿੰਨ ਸੈੱਟ ਅਤੇ ਦੋ ਲਾਕਰ ਅਲਮਾਰੀਆਂ ਦੇਣ 'ਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਵਿਦਿਆ ਸਕੱਤਰ ਸੁਖਮਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਬੀਬੀ ਹਰਜਿੰਦਰ ਕੌਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿ੍ੰਸੀਪਲ ਸੁੱਖਾ ਸਿੰਘ, ਮਨਜੀਤ ਸਿੰਘ ਬੱਬੀ, ਸੁਖਜਿੰਦਰ ਸਿੰਘ ਬੱਠੇ ਭੈਣੀ, ਪਿੰ੍ਰਸੀਪਲ ਸਤਿੰਦਰਪਾਲ ਸਿੰਘ, ਅਨਿਲ ਕੁਮਾਰ ਰਿਟਾ. ਐਕਸੀਅਨ, ਪਿੰ੍ਰਸੀਪਲ ਪ੍ਰਭਜੀਤ ਸਿੰਘ ਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |