14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਡਾ. ਜੱਗੀ ਆਪਣੀਆਂ ਲਿਖਤਾਂ ਦੀ ਵਿਰਾਸਤ ਰਾਹੀਂ ਨਵੀਂ ਪੀੜ੍ਹੀ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹਿਣਗੇ- ਚੀਫ਼ ਖ਼ਾਲਸਾ ਦੀਵਾਨ

Ad Position 21
No active advertisement
ਅਜੀਤ ਡੈਸਕ 03-06-2025
ਅੰਮਿ੍ਤਸਰ, 2 ਜੂਨ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਵਲੋਂ ਉੱਘੇ ਸਿੱਖ ਵਿਦਵਾਨ ਤੇ ਸਾਹਿਤਕਾਰ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਦੇ ਦਿਹਾਂਤ 'ਤੇ ਗਹਿਰੇ ਅਫ਼ਸੋਸ ਦਾ ਪ੍ਰ੍ਰਗਟਾਵਾ ਕਰਦਿਆਂ ਉਨ੍ਹਾਂ ਵਲੋਂ ਸਾਹਿਤ ਜਗਤ ਨੂੰ ਦਿੱਤੇ ਵੱਡਮੁੱਲੇ ਯੋਗਦਾਨ ਨੂੰ ਯਾਦ ਕੀਤਾ ਗਿਆ | ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬੀ ਅਤੇ ਹਿੰਦੀ ਸਾਹਿਤ ਵਿਚ ਨਿਵੇਕਲੀ ਪਹਿਚਾਣ ਬਣਾਉਣ ਵਾਲੇ ਡਾ. ਜੱਗੀ ਦਾ ਵਿਛੋੜਾ ਸਾਹਿਤਕ, ਅਕਾਦਮਿਕ ਅਤੇ ਸਿੱਖ ਜਗਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ | ਉਨ੍ਹਾਂ ਨੇ ਕਿਹਾ ਕਿ ਡਾ. ਜੱਗੀ ਆਪਣੀਆਂ ਲਿਖਤਾਂ ਦੇ ਰੂਪ ਵਿਚ ਸਾਹਿਤ ਦਾ ਇਕ ਅਨਮੋਲ ਖਜ਼ਾਨਾ ਛੱਡ ਗਏ ਹਨ ਜੋ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾਂ ਪ੍ਰੇਰਨਾ ਸਰੋਤ ਰਹੇਗਾ ਅਤੇ ਉਹ ਆਪਣੀ ਵਿੱਦਿਆ, ਲਿਖਤਾਂ ਅਤੇ ਰਚਨਾਵਾਂ ਦੀ ਵਿਰਾਸਤ ਰਾਹੀਂ ਹਮੇਸ਼ਾਂ ਜਿਉਂਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਐਕਸੈੱਲਸਮ ਹਾਈ ਸਕੂਲ ਵਿਖੇ ਸਮਰੱਥਾ ਨਿਰਮਾਣ ਪ੍ਰੋਗਰਾਮ ਅਧੀਨ ਕਾਰਜਸ਼ਾਲਾ ਕਰਵਾਈ ਅਗਲੀ ਖ਼ਬਰ ਕੇ. ਟੀ. ਕਲਾ 'ਚ ਮਰਹੂਮ ਅਦਾਕਾਰ ਰਾਜ ਕਪੂਰ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਕਲਾ ਪ੍ਰਦਰਸ਼ਨੀ ਲਗਾਈ
Ad Position 24