14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਮਨਰੇਗਾ ਵਰਕਰਾਂ ਵਲੋਂ ਏ. ਡੀ. ਸੀ. (ਵਿਕਾਸ) ਦਫ਼ਤਰ ਅੱਗੇ ਧਰਨਾ <br/>

Ad Position 21
No active advertisement
ਅਜੀਤ ਡੈਸਕ 03-06-2025
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਮਨਰੇਗਾ ਵਰਕਰਾਂ ਦੀਆਂ ਭਖਦੀਆ ਮੰਗਾਂ ਨੂੰ ਲੈ ਕੇ ਮਨਰੇਗਾ ਵਰਕਰਜ਼ ਯੂਨੀਅਨ ਤੇ ਦਿਹਾਤੀ ਮਜ਼ਦੂਰ ਸਭਾ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਧਰਨੇ ਦੀ ਅਗਵਾਈ ਨਰਿੰਦਰ ਸਿੰਘ ਰਟੌਲ, ਜਸਬੀਰ ਸਿੰਘ ਵੈਰੋਵਾਲ ਨੇ ਕੀਤੀ | ਧਰਨੇ ਵਿਚ ਮਨਰੇਗਾ ਸਕੀਮ 'ਚ ਹੋ ਰਹੀਆਂ ਧਾਂਦਲੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ | ਔਰਤਾਂ ਨੇ ਵੱਡੀ ਗਿਣਤੀ 'ਚ ਸਮੂਲੀਅਤ ਕੀਤੀ | ਇਸ ਮੌਕੇ ਮਨਰੇਗਾ ਵਰਕਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਬਲਦੇਵ ਸਿੰਘ ਪੰਡੋਰੀ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਨੇ ਕਿਹਾ ਕਿ ਮਨਰੇਗਾ ਕਾਨੂੰਨ ਤਹਿਤ ਦਿਹਾਤੀ ਮਜ਼ਦੂਰਾਂ ਦੇ ਸਾਰੇ ਪਰਿਵਾਰ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ ਅਤੇ ਸਾਰੇ ਬੇ-ਘਰੇ ਲੋਕਾਂ ਨੂੰ ਸ਼ਹਿਰੀ ਖੇਤਰ ਵਿਚ 5-5 ਮਰਲੇ ਅਤੇ ਪੇਂਡੂ ਖੇਤਰ ਵਿਚ 10-10 ਮਰਲੇ ਦੇ ਰਿਹਾਇਸ਼ੀ ਪਲਾਟ ਦੇ ਕੇ ਮਕਾਨ ਬਣਾਉਣ ਲਈ ਘੱਟੋ ਘੱਟ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇ ਅਤੇ ਲਾਲ ਲਕੀਰ ਅੰਦਰ ਰਹਿ ਰਹੇ ਮਜਦੂਰਾਂ ਨੂੰ ਮਾਲਕੀ ਹੱਕ ਦੇ ਬਿਨਾ ਫੀਸ ਰਜਿਸਟਰੀਆਂ ਕੀਤੀਆਂ ਜਾਣ | ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਏ.ਡੀ.ਸੀ (ਵਿਕਾਸ) ਸੰਜੀਵ ਕੁਮਾਰ, ਜ਼ਿਲ੍ਹਾ ਕੁਆਰਡੀਨੇਟਰ ਦਲਜੀਤ ਸਿੰਘ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਅਧਿਕਾਰੀ ਨੇ ਮਨਰੇਗਾ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ | ਉਨ੍ਹਾਂ ਧਰਨਾਕਾਰੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਸਾਡੇ ਅਧਿਕਾਰ ਖੇਤਰ ਆਉਣ ਵਾਲੇ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾਣਗੇ ਅਤੇ ਸਰਕਾਰ ਨਾਲ ਸਬੰਧਿਤ ਪੰਜਾਬ ਸਰਕਾਰ ਨੂੰ ਲਿਖ ਕੇ ਭੇਜੇ ਜਾਣਗੇ | ਇਸ ਮੌਕੇ ਜਰਨੈਲ ਸਿੰਘ ਰਸੂਲਪੁਰ, ਸਵਿੰਦਰ ਸਿੰਘ ਚੱਕ, ਹਰਜਿੰਦਰ ਸਿੰਘ ਚੂੰਘ, ਕੁਲਦੀਪ ਸਿੰਘ ਸਾਬਕਾ ਸਰਪੰਚ ਭੁੱਲਰ, ਜਸਬੀਰ ਕੌਰ ਕੈਰੋਵਾਲ ਤੇ ਗੁਰਮੀਤ ਕੌਰ ਭੁੱਚਰ ਕਲਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਮੀਟਿੰਗ ਹੋਈ <br/> ਅਗਲੀ ਖ਼ਬਰ ਐਕਸੈੱਲਸਮ ਹਾਈ ਸਕੂਲ ਵਿਖੇ ਸਮਰੱਥਾ ਨਿਰਮਾਣ ਪ੍ਰੋਗਰਾਮ ਅਧੀਨ ਕਾਰਜਸ਼ਾਲਾ ਕਰਵਾਈ
Ad Position 24