14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 03-06-2025
ਝਬਾਲ, 2 ਜੂਨ (ਸਰਬਜੀਤ ਸਿੰਘ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਸਪੁੱਤਰੀ ਬੀਬੀ ਵੀਰੋ ਜੀ ਦੇ ਵਿਆਹ ਪੁਰਬ ਦੀ ਖੁਸ਼ੀ ਵਿਚ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਦੋ ਦਿਨਾਂ ਜੋੜ ਮੇਲਾ 8 ਤੇ 9 ਜੂਨ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸੰਬੰਧੀ ਅੱਜ ਗੁਰਦੁਆਰਾ ਸਾਹਿਬ ਜੀ ਵਿਖੇ ਪ੍ਰਬੰਧਕਾਂ ਵਲੋਂ ਇਲਾਕਾ ਵਾਸੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਵੱਖ-ਵੱਖ ਸੇਵਾ ਦੇ ਕਾਰਜ ਸੌਂਪੇ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਰਸੀਵਰ ਬਲਵਿੰਦਰ ਸਿੰਘ ਸਵਰਗਾਪੁਰੀ ਨੇ ਦੱਸਿਆ ਕਿ 6 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਜਾਣਗੇ ਅਤੇ 8 ਜੂਨ ਨੂੰ ਭੋਗ ਪਾਉਣ ਉਪਰੰਤ ਗੁਰਬਾਣੀ ਦਾ ਸ਼ਬਦ ਕੀਰਤਨ ਹੋਵੇਗਾ | ਜਦੋਂ ਕਿ 9 ਜੂਨ ਨੂੰ ਪੁਰਾਤਨ ਸਮੇਂ ਅਨੁਸਾਰ ਲਾਵਾਂ ਦੇ ਪਾਠ ਹੋਣਗੇ ਅਤੇ ਦੋਵੇਂ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਸਿੰਘ ਸੰਗਤਾਂ ਨੂੰ ਗੁਰੂ ਘਰ ਦਾ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ | ਇਸ ਮੌਕੇ ਗੁਰੂ ਕੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਚਾਹ ਦੇ ਲੰਗਰ ਵਿਸ਼ੇਸ਼ ਤੌਰ 'ਤੇ ਵਰਤਾਏ ਜਾਣਗੇ | ਉਨ੍ਹਾਂ ਦੱਸਿਆ ਕਿ 9 ਜੂਨ ਨੂੰ ਮੇਲੇ ਦੀ ਸਮਾਪਤੀ ਉਪਰੰਤ ਪੇਂਡੂ ਖੇਡ ਟੂਰਨਾਮੈਂਟ ਅਤੇ ਕਬੱਡੀ ਦੇ ਮੈਚ ਕਰਵਾਏ ਜਾਣਗੇ, ਜਿਸ ਵਿਚ ਵੱਖ-ਵੱਖ ਖੇਡਾਂ ਹੋਣਗੀਆਂ ਅਤੇ ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਬਾਬਾ ਹਰਮਿੰਦਰ ਸਿੰਘ ਮਾਤਾ ਕੌਲਾਂ ਜੀ ਟਰੱਸਟ ਅੰਮਿ੍ਤਸਰ ਵਾਲੇ, ਗ੍ਰੰਥੀ ਲਖਵਿੰਦਰ ਸਿੰਘ, ਮੈਨੇਜ਼ਰ ਹਰਦੇਵ ਸਿੰਘ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ, ਸਾਬਕਾ ਸਰਪੰਚ ਮਖਤੂਲ ਸਿੰਘ ਲੀਡਰ ਸਵਰਗਾਪੁਰੀ, ਸੀਨੀਅਰ ਆਗੂ ਵਿਕਰਮ ਸਿੰਘ ਢਿੱਲੋਂ ਝਬਾਲ, ਸਾਬਕਾ ਸਰਪੰਚ ਜਗਤਾਰ ਸਿੰਘ ਜੱਗਾ ਸੁਵਰਗਾਪੁਰੀ, ਸਾਬਕਾ ਸਰਪੰਚ ਜਸਬੀਰ ਸਿੰਘ ਸਵਰਗਾਪੁਰੀ, ਗੁਰਮੀਤ ਸਿੰਘ ਸ਼ਾਹ ਝੁਭਾਲ, ਪ੍ਰਚਾਰਕ ਬਲਵਿੰਦਰ ਸਿੰਘ ਝਬਾਲ, ਸੱਜਣ ਸਿੰਘ ਝਬਾਲ ਬਾਬਾ ਲੰਗਾਹ ਪੰਚਾਇਤ ਵਾਲੇ, ਅਮਨ ਸਿੰਘ ਸੁਵਰਗਾਪੁਰੀ, ਕੁਲਵੰਤ ਸਿੰਘ, ਦਿਲਬਾਗ ਸਿੰਘ ਸਵਰਗਾਪੁਰੀ, ਤਰਲੋਕ ਸਿੰਘ ਝਬਾਲ ,ਹਰਪਾਲ ਸਿੰਘ, ਨਿਸ਼ਾਨ ਸਿੰਘ ਦੋਦੇ, ਸ਼ਮਸ਼ੇਰ ਸਿੰਘ ਸੁੱਗਾ ਅਤੇ ਹੋਰ ਸੇਵਾਦਾਰ ਅਤੇ ਸੰਗਤਾਂ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਲੋਕ ਲਹਿਰ ਪਾਰਟੀ ਨੇ ਕੌਂਸਲਰ ਗੋਲਡੀ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਮਨਰੇਗਾ ਵਰਕਰਾਂ ਵਲੋਂ ਏ. ਡੀ. ਸੀ. (ਵਿਕਾਸ) ਦਫ਼ਤਰ ਅੱਗੇ ਧਰਨਾ <br/>
Ad Position 24