14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਲੋਕ ਲਹਿਰ ਪਾਰਟੀ ਨੇ ਕੌਂਸਲਰ ਗੋਲਡੀ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 03-06-2025
ਤਰਨ ਤਾਰਨ, 2 ਜੂਨ (ਇਕਬਾਲ ਸਿੰਘ ਸੋਢੀ)-ਲੋਕ ਲਹਿਰ ਪਾਰਟੀ ਨੇ ਸ਼ਹਿਰ ਦੀ ਵਾਰਡ ਨੰਬਰ-22 ਤੋਂ ਜਿੱਤੇ ਕੌਂਸਲਰ ਗੁਰਪ੍ਰੀਤ ਸਿੰਘ ਗੋਲਡੀ ਅਤੇ ਉਨ੍ਹਾਂ ਦੇ ਸਹਿਯੋਗੀ ਸਾਥੀਆਂ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਨੇ ਆਪਣੇ ਅਹੁਦੇਦਾਰ ਆਗੂ ਮੈਬਰਾਂ ਸਮੇਤ ਗਾਂਧੀ ਪਾਰਕ ਵਿਖੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੱਲਬਾਤ ਦੌਰਾਨ ਗੁਰਜੀਤ ਸਿੰਘ ਅਰੋੜਾ ਨੇ ਕਿਹਾ ਕਿ ਕੌਂਸਲਰ ਗੁਰਪ੍ਰੀਤ ਸਿੰਘ ਗੋਲਡੀ ਇਕ ਬਹੁਤ ਹੀ ਮਿਲਣ ਸਾਰ ਵਿਅਕਤੀ ਹਨ, ਜਿਨ੍ਹਾਂ ਨੇ ਆਪਣੇ ਵਾਰਡ ਦੇ ਲੋਕਾਂ ਨੂੰ ਆਪਣਾ ਪਰਿਵਾਰ ਸਮਝ ਕੇ ਹਮੇਸ਼ਾਂ ਉਨਾਂ ਦੇ ਦੁੱਖ ਸੁੱਖ ਵਿਚ ਸ਼ਰੀਕ ਹੋ ਕੇ ਆਪਣਾ ਮੁੱਢਲਾ ਫਰਜ਼ ਨਿਭਾਇਆ ਤੇ ਵਾਰਡ ਦੀ ਭਲਾਈ ਲਈ ਵੀ ਕੰਮ ਕੀਤੇ ਤਾਂਹੀ ਲੋਕਾਂ ਨੇ ਗੁਰਪ੍ਰੀਤ ਗੋਲਡੀ ਨੂੰ ਹਰ ਵਾਰ ਆਪਣੀ ਵਾਰਡ ਦਾ ਨੁਮਾਇੰਦਾ ਚੁਣਿਆ | ਇਸ ਮੌਕੇ ਬਲਦੇਵ ਸਿੰਘ ਸ਼ਹਿਰੀ ਪ੍ਰਧਾਨ, ਕੁਲਵਿੰਦਰ ਸਿੰਘ ਕਲਸੀ ਖਜਾਨਚੀ, ਤਰਲੋਚਨ ਸਿੰਘ ਕਾਕਾ ਪ੍ਰਧਾਨ ਯੂਥ ਵਿੰਗ, ਗੁਲਜ਼ਾਰ ਸ਼ਰਮਾ, ਕੇਵਲ ਕਿ੍ਸ਼ਨ ਸਕੱਤਰ, ਸੁਖਜਿੰਦਰ ਸਿੰਘ ਕਾਕਾ, ਵਿਜੇ ਕੁਮਾਰ, ਸੁਖਵਿੰਦਰ ਸਿੰਘ, ਹਰਜੀਤ ਸਿੰਘ ਬੱਬੂ, ਕੰਵਲਜੀਤ ਸਿੰਘ ਟਿੰਕੂ, ਹਰਮਨਜੀਤ ਸਿੰਘ, ਅਰਸ਼ਦੀਪ ਸਿੰਘ ਤੇ ਕੁਲਦੀਪ ਸਿੰਘ ਰਾਜੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਹਿੰਦੇ ਪੰਜਾਬ ਦੇ ਡੇਰਾ ਗ਼ਾਜ਼ੀ ਖ਼ਾਨ 'ਚ 4 ਅੱਤਵਾਦੀ ਹਲਾਕ ਅਗਲੀ ਖ਼ਬਰ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਮੀਟਿੰਗ ਹੋਈ <br/>
Ad Position 24