14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਪ੍ਰਸਿੱਧ ਯੂ. ਐੱਸ. ਅਟਾਰਨੀ ਜਸਪ੍ਰੀਤ ਸਿੰਘ ਵਿਚਕਾਰ ਸਮਝੌਤਾ

Ad Position 21
No active advertisement
ਅਜੀਤ ਡੈਸਕ 03-06-2025
ਅੰਮਿ੍ਤਸਰ, 2 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਵਿਸ਼ੇਸ਼ ਅਗਵਾਈ ਸਦਕਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅਕਾਦਮਿਕ ਖੇਤਰ 'ਚ ਇਕ ਮੀਲ ਪੱਥਰ ਸਥਾਪਤ ਕਰਦਿਆਂ ਅਮਰੀਕਾ ਦੇ ਸੈਕਰਾਮੈਂਟੋ, ਕੈਲੀਫੋਰਨੀਆ ਸਥਿਤ ਪ੍ਰਸਿੱਧ ਅਟਾਰਨੀ ਤੇ ਸਮਾਜ ਸੇਵੀ ਜਸਪ੍ਰੀਤ ਸਿੰਘ ਨਾਲ ਇਕ ਇਤਿਹਾਸਕ ਸਮਝੌਤਾ ਕੀਤਾ ਹੈ | ਇਸ ਸਮਝੌਤੇ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ 'ਗੁਰੂ ਨਾਨਕ ਚੇਅਰ' ਸਥਾਪਤ ਕਰਨ ਦਾ ਐਲਾਨ ਕੀਤਾ ਹੈ, ਜਿਸ ਦੀ ਪੰਜ ਸਾਲਾਂ ਲਈ ਪੂਰੀ ਫੰਡਿੰਗ ਜਸਪ੍ਰੀਤ ਸਿੰਘ ਕਰਨਗੇ | ਇਹ ਸਮਝੌਤਾ ਸੈਕਰਾਮੈਂਟੋ, ਕੈਲੀਫੋਰਨੀਆ ਸਥਿਤ ਜਸਪ੍ਰੀਤ ਸਿੰਘ ਦੇ ਦਫ਼ਤਰ 'ਚ ਉਨ੍ਹਾਂ ਦੀ ਟੀਮ ਅਤੇ ਗੁਰੂ ਨਾਨਕ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਹਾਜ਼ਰੀ 'ਚ ਸੰਪੰਨ ਹੋਇਆ | ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਜਸਪ੍ਰੀਤ ਸਿੰਘ ਦਾ ਇਹ ਅਹਿਮ ਯੋਗਦਾਨ ਕੇਵਲ ਵਿੱਤੀ ਸਹਾਇਤਾ ਨਹੀਂ ਹੈ, ਸਗੋਂ ਕੁਲ ਲੋਕਾਈ ਦੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਰੂਹਾਨੀ ਵਿਰਾਸਤ ਦੀ ਬੌਧਿਕ ਪੱਧਰ 'ਤੇ ਸੇਵਾ ਹੈ | ਇਸ ਦੇ ਨਾਲ ਹੀ ਜਸਪ੍ਰੀਤ ਸਿੰਘ ਨੇ ਸਿੱਖ ਅਧਿਐਨ ਅਤੇ ਸਮਾਜਿਕ ਉੱਨਤੀ ਨਾਲ ਜੁੜੇ ਖੋਜ ਕਾਰਜਾਂ ਲਈ 10 ਵਿਦਿਆਰਥੀਆਂ ਨੂੰ ਹਰ ਮਹੀਨੇ 8,000 ਰੁਪਏ ਦੀ ਖੋਜ ਸਕਾਲਰਸ਼ਿਪ ਦੇਣ ਦਾ ਵੀ ਐਲਾਨ ਕੀਤਾ ਹੈ, ਤਾਂ ਜੋ ਨੌਜਵਾਨ ਖੋਜਾਰਥੀ ਬਿਨਾਂ ਕਿਸੇ ਵਿੱਤੀ ਰੁਕਾਵਟ ਦੇ ਅਰਥਪੂਰਨ ਕੰਮ ਕਰ ਸਕਣ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਸ਼ਹੀਦ ਬਾਬਾ ਸੰਤੋਖ ਸਿੰਘ ਦਾ ਜੋੜ ਮੇਲਾ ਮਨਾਇਆ
Ad Position 24