14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 03-06-2025
ਜੰਡਿਆਲਾ ਗੁਰੂ, 2 ਜੂਨ (ਹਰਜਿੰਦਰ ਸਿੰਘ ਕਲੇਰ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ, ਉਪਰੰਤ ਸਕੂਲ ਦੇ ਆਡੋਟੋਰੀਅਮ ਵਿਚ ਬੱਚਿਆਂ ਨੇ ਸੰਗਤ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ ਉਪਰੰਤ ਸਕੂਲ ਦੇ ਬੱਚਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਵਿਦਿਆਰਥਨ ਗੁਰਲੀਨ ਕੌਰ ਨੇ ਆਪਣੇ ਸ਼ਬਦਾਂ ਰਾਹੀਂ ਗੁਰੂ ਸਾਹਿਬ ਜੀ ਦੀ ਜੀਵਨੀ ਬਾਰੇ ਜਾਣੂ ਕਰਵਾਇਆ ਤੇ ਬੱਚਿਆਂ ਵਲੋਂ 'ਤੱਤੀ ਤਵੀ ਤੇ ਬੈਠਾ ਹੈ ਕੋਈ ਸ਼ਹਿਨਸ਼ਾਹ ਜਾਪੇ' ਰਸ ਭਿੰਨਾ ਸ਼ਬਦ ਗਾ ਕੇ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਆਪਣੀ ਹਾਜ਼ਰੀ ਲਵਾਈ ਅਤੇ ਮਾਹੌਲ ਨੂੰ ਗੁਰਬਾਣੀ ਦੇ ਰੰਗ ਵਿਚ ਰੰਗ ਦਿੱਤਾ | ਬੱਚੀ ਰਹਿਮਤਦੀਪ ਕੌਰ ਨੇ ਸ਼ਹੀਦੀ ਪੁਰਬ ਸੰਬੰਧੀ ਬੜੀ ਹੀ ਵੈਰਾਗਮਈ ਕਵਿਤਾ ਪੇਸ਼ ਕੀਤੀ | ਵਿਦਿਆਰਥਨ ਸੀਰਤ ਕੌਰ ਨੇ ਵੀ ਕਵਿਤਾ ਰਾਹੀਂ ਗੁਰੂ ਸਾਹਿਬ ਜੀ ਦੀ ਉਸਤਤਿ ਕੀਤੀ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਨੂੰ ਗੁਰੂ ਸਾਹਿਬਾਂ ਦੇ ਸ਼ਹੀਦੀ ਇਤਿਹਾਸ ਤੋਂ ਜਾਣੂ ਕਰਵਾਇਆ ਤੇ ਸ਼ਹੀਦੀ ਵਾਲੇ ਦਿਨ ਗੁਰਦੁਆਰਾ ਸਾਹਿਬ ਜਾ ਕੇ ਨਤਮਸਤਕ ਹੋਣ ਲਈ ਕਿਹਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਮਰਪ੍ਰੀਤ ਕੌਰ ਨੇ ਕਿਹਾ ਕਿ ਸਕੂਲਾਂ ਵਿਚ ਗੁਰੂ ਸਾਹਿਬਾਨ ਦੇ ਦਿਨ ਮਨਾਉਣੇ ਬਹੁਤ ਜਰੂਰੀ ਹਨ ਤਾਂਕਿ ਸਾਡੀ ਆਉਣ ਵਾਲੀ ਪੀੜੀ ਨੂੰ ਗੁਰ ਇਤਿਹਾਸ ਦਾ ਪਤਾ ਲੱਗ ਸਕੇ | ਇਸ ਮੌਕੇ ਸਾਰੀਆਂ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਗੁਰਪ੍ਰੀਤ ਕੌਰ, ਸ਼ਿਲਪਾ ਸ਼ਰਮਾ ਕੋਆਰਡੀਨੇਟਰ ,ਨਿਲਾਕਸ਼ੀ ਗੁਪਤਾ ਕੋਆਰਡੀਨੇਟਰ ਸਮੂਹ ਸਟਾਫ਼ ਤੇ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਪੁਲਿਸ ਕਰਮਚਾਰੀ ਦੀ ਕੀਤੀ ਕੁੱਟਮਾਰ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਪ੍ਰਸਿੱਧ ਯੂ. ਐੱਸ. ਅਟਾਰਨੀ ਜਸਪ੍ਰੀਤ ਸਿੰਘ ਵਿਚਕਾਰ ਸਮਝੌਤਾ
Ad Position 24