15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਪੁਲਿਸ ਕਰਮਚਾਰੀ ਦੀ ਕੀਤੀ ਕੁੱਟਮਾਰ

Ad Position 21
No active advertisement
ਅਜੀਤ ਡੈਸਕ 03-06-2025
ਅਜਨਾਲਾ, 2 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸੱਕੀ ਨਾਲੇ 'ਚੋਂ ਜੁਗਾੜੂ ਰੇਹੜੀ ਰਾਹੀਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਵਲੋਂ ਥਾਣਾ ਭਿੰਡੀ ਸੈਦਾਂ ਵਿਖੇ ਤਾਇਨਾਤ ਇਕ ਪੁਲਿਸ ਕਰਮਚਾਰੀ ਦੀ ਕੁੱਟਮਾਰ ਕਰਕੇ ਉਸਦੀ ਵਰਦੀ ਪਾੜ ਦਿੱਤੀ, ਜਿਸ ਸੰਬੰਧ 'ਚ ਥਾਣਾ ਭਿੰਡੀ ਸੈਦਾਂ ਪੁਲਿਸ ਵਲੋਂ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਐੱਸ.ਐੱਚ.ਓ. ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਿਪਾਹੀ ਸਤਨਾਮ ਸਿੰਘ ਸਮੇਤ ਪੁਲਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਪਿੰਡ ਭਿੰਡੀ ਸੈਦਾਂ ਤੋਂ ਪਿੰਡ ਸ਼ਾਹਪੁਰ ਕੋਟ ਸਿੱਧੂ ਕੜਿਆਲ ਨੂੰ ਆਦਿ ਨੂੰ ਜਾ ਰਿਹਾ ਸੀ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਅੱਡਾ ਸ਼ਾਹਪੁਰ ਨਜ਼ਦੀਕ ਪੁੱਜੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਲਖਬੀਰ ਸਿੰਘ, ਬੰਸਾ ਸਿੰਘ ਅਤੇ ਜਸਬੀਰ ਸਿੰਘ ਆਪਣੇ ਮੋਟਰਸਾਈਕਲ ਪਿੱਛੇ ਲਗਾਈ ਜੁਗਾੜੂ ਰੇਹੜੀ ਵਿਚ ਸੱਕੀ ਨਾਲੇ ਵਿਚੋਂ ਚੋਰੀ ਦੀ ਨਜਾਇਜ਼ ਰੇਤਾ ਭਰ ਕਿ ਅੱਗੇ ਵੇਚਣ ਦਾ ਧੰਦਾ ਕਰਦੇ ਹਨ, ਜਦ ਪੁਲਿਸ ਪਾਰਟੀ ਅਮਰੂਦਾਂ ਦੇ ਬਾਗ ਨਜ਼ਦੀਕ ਪਿੰਡ ਭਿੰਡੀ ਸੈਦਾਂ ਕੋਲ ਪੁੱਜੀ ਤਾਂ ਇਕ ਵਿਅਕਤੀ ਜੋ ਆਪਣੇ ਮੋਟਰਸਾਈਕਲ ਪਿੱਛੇ ਲਗਾਈ ਜੁਗਾੜੂ ਰੇਹੜੀ ਵਿਚ ਨਾਜਾਇਜ਼ ਰੇਤਾ ਭਰ ਕੇ ਲਈ ਜਾ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਆਪਣੀ ਮੋਟਰਸਾਈਕਲ ਸਮੇਤ ਉਸ ਦੇ ਪਿੱਛੇ ਲਗਾਈ ਜੁਗਾੜੂ ਰੇਹੜੀ ਨੂੰ ਛੱਡ ਕਿ ਭੱਜਣ ਵਿਚ ਕਾਮਯਾਬ ਹੋ ਗਿਆ, ਜਿਸ ਦੀ ਪਹਿਚਾਣ ਲਖਬੀਰ ਸਿੰਘ ਪੁੱਤਰ ਬੰਸਾ ਸਿੰਘ ਵਾਸੀ ਭਿੰਡੀ ਸੈਦਾਂ ਵਜੋਂ ਹੋਈ | ਉਨ੍ਹਾਂ ਦੱਸਿਆ ਕਿ ਪੁਲਿਸ ਕਰਮਚਾਰੀ ਸਤਨਾਮ ਸਿੰਘ ਜੁਗਾੜੂ ਰੇਹੜੀ ਨੂੰ ਥਾਣਾ ਲੈ ਕੇ ਆ ਰਿਹਾ ਸੀ ਤਾਂ ਰਸਤੇ ਵਿਚ ਬੰਸਾ ਸਿੰਘ ਪੁੱਤਰ ਤੇਜਾ ਸਿੰਘ, ਜਸਬੀਰ ਸਿੰਘ ਉਰਫ਼ ਜੱਸਾ ਪੁੱਤਰ ਬੰਸਾ ਸਿੰਘ ਵਾਸੀ ਭਿੰਡੀ ਸੈਦਾਂ ਅੱਗੇ ਖੜੇ ਸਨ ਜੋ ਜੁਗਾੜੂ ਰੇਹੜੀ ਦੇ ਅੱਗੇ ਹੋ ਗਏ ਤੇ ਸਤਨਾਮ ਸਿੰਘ ਨਾਲ ਖਿੱਚ ਧੂਹ ਕਰਨ ਲੱਗ ਪਏ ਤੇ ਉਨ੍ਹਾਂ ਵਲੋਂ ਸਤਨਾਮ ਸਿੰਘ ਨਾਲ ਕੁੱਟਮਾਰ ਕੀਤੀ | ਐੱਸ.ਐੱਚ.ਓ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਬੰਸਾ ਸਿੰਘ, ਜਸਬੀਰ ਸਿੰਘ ਤੇ ਲਖਬੀਰ ਸਿੰਘ ਖ਼ਿਲਾਫ਼ ਥਾਣਾ ਭਿੰਡੀ ਸੈਦਾਂ ਵਿਖੇ ਮਾਮਲਾ ਦਰਜ਼ ਕਰਕੇ ਬੰਸਾ ਸਿੰਘ ਤੇ ਜਸਬੀਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਜੁਗਾੜੂ ਰੇਹੜੀ ਨੂੰ ਵੀ ਥਾਣੇ 'ਚ ਜ਼ਬਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਜਗਦੇਵ ਕਲਾਂ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ
Ad Position 24