ਰਈਆ, 2 ਜੂਨ (ਸ਼ਰਨਬੀਰ ਸਿੰਘ ਕੰਗ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਵਿਖੇ ਪਲਾਸਟਿਕ ਪ੍ਰਦੂਸ਼ਣ ਕੰਟਰੋਲ ਕਰਨ ਦੀ ਮੁਹਿੰਮ ਚਲਾਈ ਗਈ | ਇਸ ਮੁਹਿੰਮ ਤਹਿਤ ਕਾਲਜ ਦੇ ਈਕੋ ਕਲੱਬ ਅਤੇ ਐੱਨ.ਐੱਸ.ਅੱੈਸ. ਯੂਨਿਟ ਦੁਆਰਾ ਕਾਲਜ ਵਿਚ ਪੋਸਟਰ ਮੇਕਿੰਗ, ਭਾਸ਼ਣ ਪ੍ਰਤੀਯੋਗਤਾ ਅਤੇ ਵਿਦਿਆਰਥਣਾਂ ਨੂੰ ਪਲਾਸਟਿਕ ਦੇ ਟਿਫਨ ਤੇ ਬੋਤਲਾਂ ਦੀ ਜਗ੍ਹਾ ਸਟੀਲ ਦੇ ਬਰਤਨ ਵਰਤਣ ਲਈ ਪ੍ਰੇਰਨਾ ਦਿੱਤੀ ਗਈ | ਪਲਾਸਟਿਕ ਨੂੰ ਕੰਟਰੋਲ ਕਰਨ ਲਈ ਕਾਲਜ ਵਿਚ ਇੱਕ ਵਿਸ਼ਾਲ ਰੈਲੀ ਕੱਢੀ ਗਈ, ਜਿਸ ਨੂੰ ਕਾਲਜ ਪਿ੍ੰ. ਡਾ. ਅਨੂ ਕਪਿਲ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਕਾਲਜ ਪਿ੍ੰਸੀਪਲ ਵਲੋਂ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਲਾਸਟਿਕ ਨੇ ਜੀਵਨ ਵਿਚ ਕਾਫੀ ਤਬਾਹੀ ਮਚਾਈ ਹੈ, ਜਿਸ ਨਾਲ ਸਾਡੇ ਸਾਰਿਆਂ ਦੀ ਸਿਹਤ 'ਤੇ ਬੁਰਾ ਪ੍ਰਭਾਵ ਪੈ ਰਿਹਾ ਹੈ | ਇਸ ਮੌਕੇ ਤੇ ਈਕੋ ਕਲੱਬ ਅਤੇ ਐੱਨ.ਐੱਸ.ਐੱਸ. ਯੂਨਿਟ ਦੇ ਪ੍ਰੋਗਰਾਮਿਕ ਅਫਸਰ ਅਸਿ. ਪ੍ਰੋ. ਇੰਦਰਪਾਲ ਕੌਰ, ਅਸਿ. ਪ੍ਰੋ. ਦਲਜੀਤ ਕੌਰ, ਅਸਿ. ਪ੍ਰੋ.ਵੰਦਨਾ ਅਤੇ ਕਾਲਜ ਦੇ ਪ੍ਰੋਫੈਸਰ ਸਾਹਿਬਾਨ ਸ਼ਾਮਿਲ ਸਨ | ਫੇਰੂਮਾਨ ਕਾਲਜ ਦੇ ਪ੍ਰਧਾਨ ਮੈਡਮ ਸਤਨਾਮ ਕੌਰ ਸੇਖੋਂ ਵਲੋਂ ਵਾਤਾਵਰਨ ਸੰਭਾਲ ਲਈ ਇਸ ਉੱਦਮ ਦੀ ਸ਼ਲਾਘਾ ਕੀਤੀ ਗਈ |