15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 03-06-2025
ਬਾਬਾ ਬਕਾਲਾ ਸਾਹਿਬ, 2 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਗੁਰਦੁਆਰਾ ਮਾਤਾ ਗੰਗਾ ਜੀ, ਬਾਬਾ ਬਕਾਲਾ ਸਾਹਿਬ ਵਿਖੇ ਗੁਰਪ੍ਰੀਤ ਸਿੰਘ ਗੋਪੀ (ਅਕਾਲੀ ਫਾਰਮ ਵਾਲਿਆਂ) ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਅਤੇ ਦਲਬੀਰ ਸਿੰਘ ਬੇਦਾਦਪੁਰ ਸੂਬਾ ਜਨਰਲ ਸਕੱਤਰ ਨੇ ਵਿਸ਼ੇਸ਼ ਤੌਰ 'ਤੇ ਭਾਗ ਲਿਆ | ਇਸ ਮੌਕੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਆਪਣਾ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਗਿਆ | ਇਸ ਮੌਕੇ ਜਥੇਬੰਦੀ ਦੇ ਪਿੰਡ-ਪਿੰਡ ਪੱਧਰ 'ਤੇ ਵਿਸਥਾਰ ਕਰਨ ਅਤੇ ਪਾਰਟੀ ਫੰਡ ਲਈ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਗਈਆਂ, ਇਸ ਤੋਂ ਇਲਾਵਾ ਜਥੇਬੰਦੀ ਨੂੰ ਹੋਰ ਮਜਬੂਤ ਕਰਨ ਬਾਰੇ ਹਾਜ਼ਰੀਨ ਪਾਸੋਂ ਸੁਝਾਅ ਮੰਗੇ ਗਏ | ਇਸ ਮੌਕੇ ਸੁਖਜਿੰਦਰ ਸਿੰਘ ਕੈਨੇਡੀ ਰਾਜਪੁਰ ਮੁੱਖ ਬੁਲਾਰਾ, ਡਾ: ਗੁਰਦੇਵ ਸਿੰਘ ਬੁਤਾਲਾ ਸੂਬਾ ਪ੍ਰੈਸ ਸਕੱਤਰ, ਕੈਪਟਨ ਭਗਵੰਤ ਸਿੰਘ ਮੁੱਖ ਖ਼ਜ਼ਾਨਚੀ, ਦਰਸ਼ਨ ਸਿੰਘ ਕੰਮੋਕੇ, ਨਰਿੰਦਰ ਸਿੰਘ ਵਡਾਲਾ ਜ਼ੋਨ ਖ਼ਜ਼ਾਨਚੀ, ਰਵਿੰਦਰ ਸਿੰਘ ਮਾਨ ਰਈਆ, ਗੁਰਵਿੰਦਰ ਸਿੰਘ ਸੋਨੀ ਸੱਤੋਵਾਲ, ਕੁਲਵੰਤ ਸਿੰਘ ਬੇਦਾਦਪੁਰ, ਰੇਸ਼ਮ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ 2027 'ਚ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ-ਚੇਅਰਮੈਨ ਵਡਾਲਾ ਅਗਲੀ ਖ਼ਬਰ ਫੇਰੂਮਾਨ ਕਾਲਜ ਵਿਖੇ ਜਾਗਰੂਕਤਾ ਰੈਲੀ ਕੱਢੀ
Ad Position 24