15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸਤਲਾਣੀ ਸਾਹਿਬ ਕਾਲਜ ਵਿਖੇ ਐੱਨ. ਸੀ. ਸੀ. ਗਰੁੱਪ ਕਮਾਂਡਰ ਵਲੋਂ ਕੈਂਪ ਦਾ ਦੌਰਾ

Ad Position 21
No active advertisement
ਅਜੀਤ ਡੈਸਕ 03-06-2025
ਅਟਾਰੀ, 2 ਜੂਨ (ਰਾਜਿੰਦਰ ਸਿੰਘ ਰੂਬੀ)-ਬੀਤੇ ਦਿਨੀਂ ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ ਚੱਲ ਰਹੇ 10 ਰੋਜ਼ਾ ਟ੍ਰੇਨਿੰਗ ਕੈਂਪ ਦੇ ਦੌਰਾਨ ਬਿ੍ਗੇਡੀਅਰ ਕੇ. ਐੱਸ. ਬਾਵਾ ਗਰੁੱਪ ਕਮਾਂਡਰ ਗਰੁੱਪ ਅੰਮਿ੍ਤਸਰ ਵਲੋਂ ਕੈਂਪ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦਾ ਕੈਂਪ ਵਿਖੇ ਪਹੁੰਚਣ 'ਤੇ ਸਵਾਗਤ ਕੈਂਪ ਕਮਾਂਡੈਂਟ ਕਰਨਲ ਪੀਡੀਐੱਸ ਬੱਲ ਅਤੇ ਕਾਲਜ ਦੇ ਪਿ੍ੰਸੀਪਲ ਡਾਕਟਰ ਸ਼ਵੇਬ ਅਹਿਮਦ ਖਾਂ ਦੁਆਰਾ ਕੀਤਾ ਗਿਆ | ਇਸ ਤੋਂ ਪਹਿਲਾਂ ਕੈਂਪ ਕਮਾਂਡੈਂਟ ਦੁਆਰਾ ਕੈਂਪ ਵਿਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਗਰੁੱਪ ਕਮਾਂਡਰ ਨੂੰ ਜਾਣੂ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਐੱਨ.ਸੀ.ਸੀ. ਦੀ ਟ੍ਰੇਨਿੰਗ ਕਰਕੇ ਇਕ ਕੈਡਟ ਅਨੁਸ਼ਾਸਨ ਵਿਚ ਰਹਿਣਾ ਸਿੱਖਦਾ ਹੈ ਅਤੇ ਇਸ ਨਾਲ ਮਿਹਨਤ ਕਰਨ ਦਾ ਜਜਬਾ ਪੈਦਾ ਹੁੰਦਾ ਹੈ | ਇਸ ਉਪਰੰਤ ਗਰੁੱਪ ਕਮਾਂਡਰ ਥਲ ਸੈਨਿਕ ਕੈਂਪ ਲਈ ਜਾਣ ਵਾਲੇ ਕੈਡਟਸ ਨੂੰ ਮਿਲੇ ਤੇ ਉਨ੍ਹਾਂ ਨੇ ਪੂਰੀ ਮਿਹਨਤ ਨਾਲ ਕੰਮ ਕਰਨ ਲਈ ਕੈਡਟਾਂ ਨੂੰ ਪ੍ਰੇਰਨਾ ਦਿੱਤੀ | ਇਸ ਮੌਕੇ ਸੂਬੇਦਾਰ ਮੇਜਰ ਲਾਭ ਸਿੰਘ, ਲੈਫਟੀਨੈਂਟ ਜਸਪਾਲ ਸਿੰਘ, ਕੈਪਟਨ ਪ੍ਰਦੀਪ ਕੁਮਾਰ, ਲੈਫਟੀਨੈਂਟ ਸਤਿੰਦਰ ਸਿੰਘ ਲਫਟੀਨੈਂਟ ਸੁਖਪਾਲ ਸਿੰਘ, ਲੈਫਟੀਨੈਂਟ ਮਨਪ੍ਰੀਤ ਸਿੰਘ, ਸੂਬੇਦਾਰ ਬਲਜਿੰਦਰ ਸਿੰਘ,ਸੂਬੇਦਾਰ ਗੁਰਦੇਵ ਸਿੰਘ, ਹਵਾਲਦਾਰ ਸੋਹਣ ਸਿੰਘ, ਹਵਾਲਦਾਰ ਮਲਕੀਤ ਸਿੰਘ, ਹਵਾਲਦਾਰ ਗੁਰਦੀਪ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਾ ਮੰਦਰ ਮਜੀਠਾ ਵਿਖੇ ਜਾਗਰਣ ਕਰਵਾਇਆ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਦੀ ਚੋਣ ਹੋਈ
Ad Position 24