18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਵਿਅਕਤੀ ਦੇ ਮਾਰੀਆਂ ਸੱਟਾਂ, ਕੇਸ ਦਰਜ

Ad Position 21
No active advertisement
ਅਜੀਤ ਡੈਸਕ 04-06-2025
ਤਰਨ ਤਾਰਨ, 3 ਜੂਨ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਪੁਲਿਸ ਨੇ ਗਰਾਊਡ ਵਿਚ ਪਾਣੀ ਜਾਣ ਤੋਂ ਰੋਕਣ 'ਤੇ ਵਿਅਕਤੀ ਨਾਲ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਵਰਿੰਦਰਪਾਲ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਦੇਊ ਨੇ ਸ਼ਿਕਾਇਤ ਦਰਜ ਕਰਵਾਈ ਕਿ ਸੁਖਵਿੰਦਰ ਸਿੰਘ ਪੁੱਤਰ ਦਇਆ ਸਿੰਘ, ਕੁਲਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ ਪੁੱਤਰ ਦਇਆ ਸਿੰਘ ਵਾਸੀਆਨ ਦੇਊ ਸਮੇਤ 4 ਅਣਪਛਾਤੇ ਵਿਅਕਤੀਆਂ ਨੇ ਹਮਸਲਾਹ ਹੋਕੇ ਉਸਨੂੰ ਮਾਰ ਦੇਣ ਦੀ ਨਿਯਤ ਨਾਲ ਸੁਖਵਿੰਦਰ ਸਿੰਘ ਨੇ ਆਪਣੀ ਦਸਤੀ ਬੰਦੂਕ ਨਾਲ 3 ਫਾਇਰ ਕੀਤੇ ਹਨ ਜਿੰਨ੍ਹਾ ਦੇ 3 ਸ਼ਰੇ ਉਸਦੀ ਛਾਤੀ ਅਤੇ ਇਕ ਸ਼ਰਾ ਸੱਜੇ ਮੋਡੇ ਉਪਰ ਲੱਗਾ | ਉਸਨੇ ਇਕ ਹੋਰ ਹਵਾਈ ਫਾਇਰ ਕੀਤਾ | ਵਜ਼ਾ ਰੰਜਿਸ਼ ਇਹ ਹੈ ਕਿ ਉਕਤ ਵਿਅਕਤੀਆਂ ਦੀ ਜ਼ਮੀਨ ਪਿੰਡ ਦੇਊ ਦੀ ਗਰਾਉਡ ਨਾਲ ਲੱਗਦੀ ਹੈ, ਜਿਸਦਾ ਪਾਣੀ ਪੈਣ ਕਾਰਨ ਗਰਾਉਡ ਵਿਚ ਖੜ੍ਹਾ ਹੋ ਗਿਆ, ਜਿਸਦਾ ਉਸਦਾ ਵਲੋੋਂ ਵਿਰੋਧ ਕੀਤਾ ਜਾਦਾ ਸੀ | ਉਸਦੇ ਪਿਤਾ ਨੇ ਸਵਾਰੀ ਦਾ ਪ੍ਰਬੰਧ ਕਰਕੇ ਉਸਨੂੰ ਸਿਵਲ ਹਸਪਤਾਲ ਤਰਨ ਤਾਰਨ ਦਾਖ਼ਲ ਕਰਵਾਇਆ | ਜਾਂਚ ਅਧਿਕਾਰੀ ਏ.ਐੱਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਅਗਲੀ ਖ਼ਬਰ ਫਰਦ ਕੇਂਦਰ ਚੋਹਲਾ ਸਾਹਿਬ ਦੇ ਮੁਲਾਜ਼ਮਾਂ ਵਲੋਂ ਕਲਮਛੋੜ ਹੜਤਾਲ
Ad Position 24