18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪੁਲਿਸ ਵਲੋਂ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ

Ad Position 21
No active advertisement
ਅਜੀਤ ਡੈਸਕ 04-06-2025

ਤਰਨ ਤਾਰਨ, 3 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਵਲੋਂ ਵੱਖ-ਵੱਖ ਚੌਂਕਾਂ ਵਿਚ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਚੈਕਿੰਗ ਕੀਤੀ ਗਈ | ਪੁਲਿਸ ਵਲੋਂ ਸਾਹ ਵਿਸ਼ਲੇਸ਼ਕ ਯੰਤਰ ਨਾਲ ਗੱਡੀ ਚਲਾਉਣ ਵਾਲੇ ਵਿਅਕਤੀਆਂ ਦੀ ਜਾਂਚ ਕੀਤੀ ਗਈ ਤੇ ਜਿਨ੍ਹਾਂ ਗੱਡੀ ਚਾਲਕਾਂ ਵਲੋਂ ਸ਼ਰਾਬ ਪੀ ਕੇ ਗੱਡੀ ਚਲਾਈ ਜਾ ਰਹੀ ਸੀ, ਉਨ੍ਹਾਂ ਦੇ ਚਲਾਨ ਕੱਟੇ ਗਏ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਅਭਿਮਨਿਊ ਰਾਣਾ ਨੇ ਦੱਸਿਆ ਕਿ ਰਾਤ ਸਮੇਂ ਪੁਲਿਸ ਵਲੋਂ ਚੌਂਕਾਂ ਵਿਚ ਸ਼ਰਾਬ ਪੀ. ਕੇ ਗੱਡੀ ਚਲਾਉਣ ਵਾਲਿਆਂ ਖ਼ਿਲਾਫ਼ ਅਭਿਆਨ ਚਲਾ ਕੇ ਗੱਡੀ ਚਾਲਕਾਂ ਦਾ ਸਾਹ ਵਿਸ਼ਲੇਸ਼ਕ ਯੰਤਰ ਨਾਲ ਉਨ੍ਹਾਂ ਦੀ ਜਾਂਚ ਕੀਤੀ ਗਈ, ਜਿਸ ਵਿਚ ਗੱਡੀ ਚਾਲਕ ਨੂੰ ਯੰਤਰ ਵਿਚ ਫੂਕ ਮਾਰਨ ਨੂੰ ਕਿਹਾ ਜਾਂਦਾ ਹੈ ਅਤੇ ਸਾਹ ਵਿਸ਼ਲੇਸ਼ਕ ਯੰਤਰ ਵਿਚ ਗੱਡੀ ਚਾਲਕ ਸੰਬੰਧੀ ਰਿਪੋਰਟ ਆ ਜਾਂਦੀ ਹੈ, ਕਿ ਉਸਨੇ ਸ਼ਰਾਬ ਪੀਤੀ ਹੈ ਜਾਂ ਨਹੀਂ | ਉਨ੍ਹਾਂ ਕਿਹਾ ਕਿ ਇਹ ਅਭਿਆਨ ਸ਼ਰਾਬ ਪੀ ਕੇ ਗੱਡੀ ਚਲਾਉਣ ਨਾਲ ਹੁੰਦੇ ਸੜਕੀ ਹਾਦਸਿਆਂ ਨੂੰ ਲੈ ਕੇ ਚਲਾਇਆ ਜਾ ਰਿਹਾ ਹੈ, ਤਾਂ ਜੋ ਲੋਕਾਂ ਦੀ ਸੁਰੱਖਿਆ ਹੋ ਸਕੇ | ਉਨ੍ਹਾਂ ਕਿਹਾ ਕਿ ਦੇਰ ਰਾਤ ਸਮੇਂ ਆਉਣ ਵਾਲੇ ਵਾਹਨ ਚਾਲਕਾਂ ਦੀ ਇਸ ਯੰਤਰ ਨਾਲ ਚੈਕਿੰਗ ਕੀਤੀ ਗਈ ਅਤੇ ਜਿਨ੍ਹਾਂ ਗੱਡੀ ਚਾਲਕਾਂ ਵਲੋਂ ਸ਼ਰਾਬ ਦਾ ਸੇਵਨ ਕੀਤਾ ਹੋਇਆ ਸੀ, ਉਨ੍ਹਾਂ ਦੇ ਚਲਾਨ ਕੱਟ ਕੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸ਼ਰਾਬ ਪੀ.ਕੇ ਗੱਡੀ ਨਾ ਚਲਾਉਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਅੱਗੇ ਤੋਂ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਾਹ ਵਿਸ਼ਲੇਸ਼ਕ ਯੰਤਰ ਨਾਲ ਲੈਸ ਪੁਲਿਸ ਅਧਿਕਾਰੀ ਵਿਸ਼ੇਸ਼ ਸਿਖਲਾਈ ਪ੍ਰਾਪਤ ਹਨ, ਜਿਨ੍ਹਾਂ ਵਲੋਂ ਗੱਡੀ ਚਾਲਕਾਂ ਦੀ ਉਕਤ ਯੰਤਰ ਨਾਲ ਚੈਕਿੰਗ ਕੀਤੀ ਜਾਂਦੀ ਹੈ, ਉਥੇ ਟ੍ਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣਾ ਹੈ | ਐੱਸ.ਐੱਸ.ਪੀ. ਰਾਣਾ ਨੇ ਦੱਸਿਆ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਨਾਲ ਜਿਥੇ ਸੜਕ ਹਾਦਸੇ ਵਧ ਰਹੇ ਹਨ, ਉਥੇ ਸੜਕ ਹਾਦਸਿਆਂ ਵਿਚ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਹਾਦਸਿਆਂ ਨੂੰ ਰੋਕਣ ਲਈ ਪੁਲਿਸ ਵਲੋਂ ਸਾਰਥਿਕ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਰਾਬ ਜਾਂ ਕੋਈ ਹੋਰ ਨਸ਼ਾ ਕਰਕੇ ਗੱਡੀ ਨਾ ਚਲਾਉਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਅਮਲ ਵਿਚ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਕਸਬਾ ਹਰੀਕੇ ਪੱਤਣ ਵਿਖੇ ਖੇਡ ਗਰਾਊਾਡ ਲਈ ਛੱਡੀ ਪੰਚਾਇਤੀ ਜ਼ਮੀਨ ਦੀ ਪੰਚਾਇਤ ਵਲੋਂ ਬੋਲੀ ਕਰਵਾਉਣ ਦਾ ਮਾਮਲਾ ਗਰਮਾਇਆ... ਅਗਲੀ ਖ਼ਬਰ ਵਿਅਕਤੀ ਦੇ ਮਾਰੀਆਂ ਸੱਟਾਂ, ਕੇਸ ਦਰਜ
Ad Position 24