ਤਰਨ ਤਾਰਨ, 3 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ 164 ਗ੍ਰਾਮ ਹੈਰੋਇਨ, 26250 ਮਿਲੀਲੀਟਰ ਨਾਜਾਇਜ਼ ਸ਼ਰਾਬ, 200 ਲੀਟਰ ਲਾਹਣ ਸਮੇਤ 8 ਵਿਅਕਤੀ ਕਾਬੂ ਕੀਤੇ ਗਏ ਹਨ, ਤੋਂ ਇਲਾਵਾ ਪੀ.ਓ.ਸਟਾਫ਼ ਵਲੋਂ 2 ਭਗੌੜੇ ਗਿ੍ਫ਼ਤਾਰ ਕੀਤੇ ਗਏ ਹਨ | ਐੱਸ. ਐੱਸ. ਪੀ. ਅਭਿਮਨਿਊ ਰਾਣਾ ਨੇ ਦੱਸਿਆ ਕਿ ਐੱਸ. ਪੀ. (ਡੀ) ਅਜੇਰਾਜ ਸਿੰਘ ਵਲੋਂ ਨਸ਼ਾ ਤਸਕਰਾਂ 'ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ, ਜਿਸ ਤਹਿਤ ਤਹਿਤ ਥਾਣਾ ਖਾਲੜਾ ਪੁਲਿਸ ਨੇ ਰਵਿੰਦਰ ਸਿੰਘ ਉਰਫ ਰਹਿੰਦਾ ਪੁੱਤਰ ਬਲਵਿੰਦਰ ਸਿੰਘ ਵਾਸੀ ਡਲੀਰੀ, ਸੁਖਮਨ ਸਿੰਘ ਉਰਫ ਸੁੱਖਾ ਪੁੱਤਰ ਹਰਚਰਨ ਸਿੰਘ ਵਾਸੀ ਡਲੀਰੀ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਕੁਲਦੀਪ ਸਿੰਘ ਵਾਸੀ ਡਲੀਰੀ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਪਾਸੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਵਲਟੋਹਾ ਪੁਲਿਸ ਨੇ ਆਦਿਲ ਸਿੰਘ ਪੁੱਤਰ ਰਾਜ ਸਿੰਘ ਵਾਸੀ ਅਮੀਰਕੇ (ਅਮਰਕੋਟ) ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਪੁਲਿਸ ਨੇ 50 ਲੀਟਰ ਨਾਜਾਇਜ਼ ਲਾਹਣ ਅਤੇ 7500 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਨੇ ਦਿਲਬਾਗ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਘੜਕਾ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਇਕ ਚਾਲੂ ਭੱਠੀ, 12 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਅਤੇ 150 ਲੀਟਰ ਨਾਜਾਇਜ਼ ਲਾਹਣ ਬਰਾਮਦ ਕੀਤੀ ਗਈ ਹੈ | ਇਸੇ ਤਰ੍ਹਾਂ ਥਾਣਾ ਝਬਾਲ ਪੁਲਿਸ ਨੇ ਜਸਨੂਰਦੀਪ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪੱਕਾ ਕਿਲਾ ਝਬਾਲ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਪੁਲਿਸ ਨੇ ਵਰਿੰਦਰ ਸਿੰਘ ਪੁੱਤਰ ਗੁਰਭੇਜ ਸਿੰਘ ਉਰਫ ਭੇਜਾ ਮੈਬਰ ਵਾਸੀ ਨੌਸ਼ਹਿਰਾ ਢਾਲਾ ਜਿਸਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਸਨ, ਨੂੰ ਗਿ੍ਫ਼ਤਾਰ ਕੀਤਾ ਗਿਆ | ਇਸੇ ਥਾਣਾ ਸਿਟੀ ਪੱਟੀ ਪੁਲਿਸ ਨੇ ਅਮਿਤ ਪੁੱਤਰ ਅਮੀਰ ਚੰਦ ਵਾਸੀ ਧਾਰੂ ਵਾਲੀ ਬਸਤੀ ਵਾਰਡ ਨੰਬਰ 12 ਪੱਟੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸੇ ਤਰ੍ਹਾਂ ਤਹਿਤ ਪੀ.ਓ ਸਟਾਫ ਤਰਨ ਤਾਰਨ ਵਲੋਂ ਥਾਣਾ ਭਿੱਖੀਵਿੰਡ ਵਿਖੇ ਦਰਜ ਮਾਮਲੇ ਵਿਚ ਲੋੜੀਦੇ ਭਗੌੜੇ ਗੁਰਜੰਟ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਬੈਂਕਾ, ਜਿਸ ਨੂੰ ਅਦਾਲਤ ਸਿਮਰਨਜੀਤ ਸਿੰਘ ਜੇ. ਐੱਮ. ਆਈ. ਸੀ. ਪੱਟੀ ਵਲੋੋਂ 16 ਜਨਵਰੀ 2025 ਨੂੰ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ | ਇਸੇ ਤਰ੍ਹਾਂ ਥਾਣਾ ਝਬਾਲ ਵਿਖੇ ਦਰਜ ਮਾਮਲੇ ਵਿਚ ਲੋੜੀਦੇ ਭਗੌੜੇ ਜਗਰੂਪ ਸਿੰਘ ਉਰਫ ਰੂਪਾ ਪੁੱਤਰ ਲਾਭ ਸਿੰਘ ਉਰਫ ਲੱਭਾ ਸਿੰਘ ਵਾਸੀ ਬੈਂਕਾ, ਜਿਸ ਨੂੰ ਅਦਾਲਤ ਬਗੀਚਾ ਸਿੰਘ ਜੇ.ਐੱਮ.ਆਈ.ਸੀ.ਤਰਨ ਤਾਰਨ ਵਲੋਂ 30 ਨਵੰਬਰ 2022 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ, ਸੀ ਨੂੰ ਪੀ. ਓ. ਸਟਾਫ਼ ਦੇ ਇੰਚਾਰਜ ਐੱਸ. ਆਈ. ਗੁਰਭੇਜ ਸਿੰਘ ਸਮੇਤ ਪੁਲਿਸ ਪਾਰਟੀ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਐੱਸ. ਐੱਸ. ਪੀ. ਅਭਿਮਨਿਊ ਰਾਣਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ, ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |