18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਡੀ. ਸੀ. ਵਲੋਂ ਜ਼ਿਲ੍ਹੇ 'ਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 04-06-2025
ਤਰਨ ਤਾਰਨ, 3 ਜੂਨ (ਇਕਬਾਲ ਸਿੰਘ ਸੋਢੀ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਾਲ ਬਰਸਾਤਾਂ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹੇ ਵਿਚ ਸੰਭਾਵੀ ਹੜ੍ਹਾਂ ਤੋਂ ਬਚਾਅ ਸਬੰਧੀ ਲੋੜੀਂਦੇ ਪ੍ਰਬੰਧ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਅਗੇਤੇ ਪ੍ਰਬੰਧ ਕਰਨ ਲਈ ਆਦੇਸ਼ ਦਿੱਤੇ ਗਏ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਸ਼ਰਮਾ, ਐੱਸ. ਡੀ. ਐੱਮ. ਅਰਵਿੰਦਰਪਾਲ ਸਿੰਘ, ਐੱਸ. ਡੀ. ਐੱਮ. ਪੱਟੀ ਡਾ. ਕਰਨਬੀਰ ਸਿੰਘ (ਵਾਧੂ ਚਾਰਜ), ਐਕਸੀਅਨ ਡਰੇਨੇਜ਼ ਵਿਸ਼ਾਲ ਮਹਿਤਾ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਭਿਨਵ ਗੋਇਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਸੰਭਾਵੀਂ ਹੜ੍ਹਾਂ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਐਕਸੀਅਨ ਡਰੇਨਜ਼ ਨੂੰ ਹਦਾਇਤ ਕੀਤੀ ਦਰਿਆ ਸਤਲੁਜ ਨਾਲ ਲੱਗਦੀਆਂ ਸੰਵੇਦਨਸ਼ੀਲ ਥਾਵਾਂ ਜਿਵੇਂ ਮੁੱਠਿਆਂਵਾਲਾ, ਰਾਮ ਸਿੰਘ ਵਾਲਾ, ਰਾਦਲਕੇ, ਤੂੁਤ, ਭੰਗਾਲਾ, ਕੁੱਤੀਵਾਲ, ਘੜੁੰਮ ਅਤੇ ਸਭਰਾ ਆਦਿ ਵਿਖੇ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕੀਤਾ ਜਾਵੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਡਰੇਨਾਂ ਤੇ ਨਾਲਿਆਂ ਦੀ ਸਫ਼ਾਈ ਵੀ ਕਰਵਾਈ ਜਾ ਰਹੀ ਹੈ | ਜ਼ਿਲ੍ਹੇ ਦੀਆਂ ਡਰੇਨਾਂ ਦੀ ਲਗਪਗ 145 ਕਿਲੋਮੀਟਰ ਤੱਕ ਸਫ਼ਾਈ ਕਰਵਾਈ ਜਾਵੇਗੀ | ਉਨ੍ਹਾਂ ਐਕਸੀਅਨ ਡਰੇਨਜ਼ ਨੂੰ ਹਦਾਇਤ ਕੀਤੀ ਕਿ ਉਹ ਧੁੱਸੀ ਬੰਨ 'ਤੇ ਐਡਵਾਂਸ ਬੰਨ੍ਹ ਨਾਲ ਲੱਗਦੇ ਸੰਵੇਦਨਸ਼ੀਲ ਸਥਾਨਾਂ 'ਤੇ ਹੜ੍ਹ ਰੋਕੂ ਕੰਮਾਂ ਨੂੰ ਮੁਕੰਮਲ ਕਰਨ ਅਤੇ ਡਰੇਨਾਂ ਦੀ ਸਫ਼ਾਈ ਨੂੰ ਵੀ 30 ਜੂਨ ਤੱਕ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ 26ਵੇਂ ਕਾਰਗਿਲ ਵਿਜੈ ਦਿਵਸ 'ਤੇ ਭਾਰਤੀ ਫੌਜ ਵਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ, ਸ਼ਹੀਦਾਂ ਨੂੰ ਕੀਤਾ ਜਾ ਰਿਹਾ ਯਾਦ <b... ਅਗਲੀ ਖ਼ਬਰ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਡੀ. ਸੀ. ਵਲੋਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿ...
Ad Position 24