ਤਰਨ ਤਾਰਨ, 4 ਜੂਨ (ਪਰਮਜੀਤ ਜੋਸ਼ੀ)-ਤਰਨ ਤਾਰਨ ਦੇ ਸਰਹਾਲੀ ਰੋਡ 'ਤੇ ਸਥਿਤ ਸੰਧੂ ਹਸਪਤਾਲ ਦੇ ਬਾਹਰ ਖ਼ੜੇ ਸਪਲੈਡਰ ਮੋਟਰਸਾਈਕਲ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਲਜੀਤ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਪਿੰਡ ਮੁਗਲਚੱਕ ਨੇ ਦੱਸਿਆ ਕਿ ਉਸਨੇ ਸਰਹਾਲੀ ਰੋਡ 'ਤੇ ਸਥਿਤ ਸੰਧੂ ਹਸਪਤਾਲ ਦੇ ਬਾਹਰ ਆਪਣਾ ਮੋਟਰਸਾਈਕਲ ਨੰਬਰ ਪੀ.ਬੀ. 46 ਏ.ਬੀ. 0751 ਖੜਾ ਕਰਕੇ ਆਪ ਹਸਪਤਾਲ ਅੰਦਰ ਚਲਾ ਗਿਆ ਅਤੇ ਜਦੋਂ ਕੁਝ ਸਮੇਂ ਬਾਅਦ ਹਸਪਤਾਲ ਤੋਂ ਬਾਹਰ ਨਿਕਲਿਆ ਤਾਂ ਦੇਖਿਆ ਕਿ ਉਸਦਾ ਮੋਟਰਾਸਈਕਲ ਉਥੇ ਮੌਜੂਦ ਨਹੀਂ ਸੀ, ਜਿਸ ਦੀ ਆਸ-ਪਾਸ ਕਾਫੀ ਭਾਲ ਕੀਤੀ ਗਈ ਲੇਕਿਨ ਮੋਟਰਸਾਈਕਲ ਦਾ ਕੋਈ ਪਤਾ ਨਹੀਂ ਚੱੱਲਿਆ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ | ਬਲਜੀਤ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਚੋਰੀ ਸੰਬੰਧੀ ਥਾਣਾ ਸਿਟੀ ਤਰਨ ਤਾਰਨ ਵਿਖੇ ਦਰਖਾਸਤ ਦੇ ਦਿੱਤੀ ਗਈ ਹੈ | ਇਸ ਮੌਕੇ ਸਮਾਜ ਸੇਵਕ ਪ੍ਰਧਾਨ ਮੇਜਰ ਸਿੰਘ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਸ਼ਹਿਰ ਵਿਚ ਵੱਧ ਰਹੀਆਂ ਵਾਹਨ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਨਾਕਾਬੰਦੀਆਂ ਕਰਕੇ ਚੋਰਾਂ ਨੂੰ ਕਾਬੂ ਕਰਕੇ ਲੋਕਾਂ ਦੇ ਚੋਰੀ ਹੋਏ ਵਾਹਨ ਵਾਪਸ ਕਰਵਾਏ ਜਾਣ |