25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਰਾਣਾ <br/>

Ad Position 21
No active advertisement
ਅਜੀਤ ਡੈਸਕ 05-06-2025
ਤਰਨ ਤਾਰਨਕ, 4 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਖ਼ਿਲਾਫ਼' ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ. ਐੱਸ. ਪੀ. ਅਭਿਮਨਿਊ ਰਾਣਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ. ਐੱਸ. ਆਈ. ਬਿੱਕਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਅਕਾਸ਼ਦੀਪ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਗਗੜੇਵਾਲ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੇਪਰ ਦੀ ਬਣੀ ਹੋਈ ਪੰਨੀ, 10 ਰੁਪਏ ਪਾਇਪ ਇਕ ਲਾਈਟਰ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ. ਐੱਸ. ਆਈ. ਗੁਰਸਾਹਿਬ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਡਰੇਨ ਲਹੀਆ ਤੋਂ ਅਭੀਸ਼ੇਕ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਢੰਡ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ. ਐੱਸ. ਆਈ. ਕੁਲਵੰਤ ਸਿੰਘ ਨੇ ਪੁੱਲ ਸੂਆ ਡਲੀਰੀ ਤੋਂ ਗੁਰਪਾਲ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਡੱਲ ਨੂੰ ਕਾਬੂ ਕਰਕੇ ਉਸ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ. ਆਈ. ਬਲਰਾਜ ਸਿੰਘ ਨੇ ਪੁੱਲ ਸੂਆ ਘੁਰਕਵਿੰਡ ਨਜਦੀਕ ਨਾਕਾਬੰਦੀ ਦੌਰਾਨ ਚਾਨਣ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਲਖਣਾ ਤਪਾ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ. ਆਈ. ਗੁਰਿੰਦਰ ਸਿੰਘ ਨੇ ਪੁੱਲ ਡਰੇਨ ਮਹਿੰਦੀਪੁਰ ਤੋਂ ਸ਼ੇਰਾ ਸਿੰਘ ਪੁੱਤਰ ਰਾਜ ਸਿੰਘ ਵਾਸੀ ਰੱਤੋਕੇ, ਪ੍ਰਭ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਕਲਸ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ 21 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਗੁਰਮੀਤ ਸਿੰਘ ਨੇ ਗਸ਼ਤ ਦੌਰਾਨ ਬਿੱਕਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਸੁਹਾਵਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਕੋਟਬੁੱਢਾ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਕੁਲਵੰਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਾਰਡਨ ਕਾਲੋਨੀ ਤੋਂ ਸਰਵਨ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਗਾਰਡਨ ਕਾਲੋਨੀ ਬ੍ਰਾਹਮਣੀ ਵਾਲਾ ਰੋਡ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 80 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਅਭਿਮਨਿਊ ਰਾਣਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ.ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਚਾਲੂ ਭੱਠੀ, ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਮੋਟਰਸਾਈਕਲ ਚੋਰੀ <br/>
Ad Position 24