25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਚਾਲੂ ਭੱਠੀ, ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 05-06-2025
ਹਰੀਕੇ ਪੱਤਣ, 4 ਜੂਨ (ਸੰਜੀਵ ਕੁੰਦਰਾ)-ਥਾਣਾ ਹਰੀਕੇ ਪੱਤਣ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ 2 ਘਰਾਂ ਵਿਚ ਛਾਪੇਮਾਰੀ ਦੌਰਾਨ ਇਕ ਚਾਲੂ ਭੱਠੀ, 30 ਕਿਲੋ ਲਾਹਣ, 16025 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਐਕਸਾਈਜ ਵਿਭਾਗ ਕਰਮਚਾਰੀਆਂ ਨੇ ਸੂਚਨਾ ਦਿੱਤੀ ਕਿ ਗੁਰਮੇਜ ਸਿੰਘ ਉਰਫ ਗੇਜਾ ਪੁੱਤਰ ਸਾਧੂ ਸਿੰਘ ਵਾਸੀ ਪਿੰ੍ਰਗੜੀ ਆਪਣੇ ਘਰ ਵਿਚ ਭੱਠੀ ਲਗਾ ਕੇ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਦਾ ਹੈ ਤਾਂ ਤੁਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਉਕਤ ਵਿਅਕਤੀ ਦੇ ਘਰ ਛਾਪੇਮਾਰੀ ਦੌਰਾਨ ਉਸ ਨੂੰ ਕਾਬੂ ਕਰਕੇ ਘਰ ਵਿਚੋਂ ਇਕ ਚਾਲੂ ਭੱਠੀ, 30 ਕਿਲੋ ਲਾਹਣ, 1125 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗੁਰਬਖਸ਼ ਸਿੰਘ ਉਰਫ ਬਿੱਟੂ ਪੁੱਤਰ ਜੋਗਿੰਦਰ ਸਿੰਘ ਵਾਸੀ ਬੂਹ ਹਥਾੜ ਜ਼ਹਿਰੀਲੀ ਗ਼ੈਰ ਸਿਹਤਮੰਦ ਤਿਆਰ ਕੀਤੀ ਹੋਈ ਸ਼ਰਾਬ ਜਿਸਦੀ ਕੋਈ ਡਿਗਰੀ ਨਹੀਂ ਹੈ, ਇਹ ਜਾਣਦੇ ਹੋਏ ਇਸ ਤਰ੍ਹਾਂ ਕਰਨ ਨਾਲ ਮਨੁੱਖੀ ਜਿੰਦਗੀ ਨੂੰ ਖ਼ਤਰਾ ਹੋ ਸਕਦਾ ਹੈ, ਨੂੰ ਕੱਢ ਰਿਹਾ ਹੈ ਅਤੇ ਲੋਕਾਂ ਵਿਚ ਵੇਚਦਾ ਹੈ ਅਤੇ ਸਬਜ਼ੀ ਮੰਡੀ ਹਰੀਕੇ ਵਿਚ ਆਪਣੇ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ ਤਾਂ ਤੁਰੰਤ ਉਨ੍ਹਾਂ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਦੌਰਾਨ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 15 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਐਕਸਾਈਜ ਐਕਟ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਸ਼ਹਿਰ 'ਚ ਟੁੱਟੀਆਂ ਸੜਕਾਂ ਦੇ ਪੈਚ ਵਰਕ ਦਾ ਕੰਮ ਹੋਇਆ ਸ਼ੁਰੂ <br/> ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. ਰਾਣਾ <br/>
Ad Position 24