25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਰੇਲ ਗੱਡੀ ਹੇਠਾਂ ਆਉਣ ਨਾਲ ਐਡਵੋਕੇਟ ਓਮ ਪ੍ਰਕਾਸ਼ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 05-06-2025
ਤਰਨ ਤਾਰਨ, 4 ਜੂਨ (ਹਰਿੰਦਰ ਸਿੰਘ)-ਅੰਮਿ੍ਤਸਰ ਤੋਂ ਖੇਮਕਰਨ ਜਾ ਰਹੀ ਡੀ.ਐੱਮ.ਯੂ. ਗੱਡੀ ਦੀ ਲਪੇਟ ਵਿਚ ਆਉਣ ਨਾਲ ਤਰਨ ਤਾਰਨ ਦੇ ਰਹਿਣ ਵਾਲੇ ਐਡਵੋਕੇਟ ਓਮ ਪ੍ਰਕਾਸ਼ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਸੰਬੰਧ ਵਿਚ 18 ਜੀ.ਆਰ.ਪੀ. ਦੀ ਪੁਲਿਸ ਨੇ ਮਿ੍ਤਕ ਵਿਅਕਤੀ ਦਾ ਸਿਵਲ ਹਸਪਤਾਲ ਤਰਨ ਤਾਰਨ ਤੋਂ ਪੋਸਟ ਮਾਰਟਮ ਕਰਵਾ ਕੇ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ | ਥਾਣਾ ਜੀ.ਆਰ.ਪੀ. ਦੇ ਏ.ਐੱਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾ ਨੂੰ ਸੂਚਨਾ ਮਿਲੀ ਕਿ ਬੁੱਧਵਾਰ ਦੀ ਸਵੇਰ ਅੰਮਿ੍ਤਸਰ ਤੋਂ ਖੇਮਕਰਨ ਜਾ ਰਹੀ ਡੀ.ਐੱਮ.ਯੂ. ਟਰੇਨ ਜਦ ਜੋਧਪੁਰ ਰੋਡ ਦੇ ਨਜ਼ਦੀਕ ਪਹੁੰਚੀ ਤਾਂ ਐਡਵੋਕੇਟ ਓਮ ਪ੍ਰਕਾਸ਼ ਰੇਲਵੇ ਲਾਈਨ ਕਰਾਸ ਕਰਦੇ ਸਮੇਂ ਅਚਾਨਕ ਰੇਲਗੱਡੀ ਦੀ ਚਪੇਟ ਵਿਚ ਆ ਗਿਆ, ਜਿਸ 'ਤੇ ਗੱਡੀ ਨਾਲ ਟਕਰਾਉਣ ਕਾਰਨ ਮੌਕੇ 'ਤੇ ਹੀ ਰੇਲਵੇ ਲਾਈਨਾਂ ਵਿਚ ਉਸ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿਚ ਥਾਣਾ ਜੀ.ਆਰ.ਪੀ. ਅੰਮਿ੍ਤਸਰ ਵਿਖੇ ਪੁਲਿਸ ਵਲੋਂ ਬਣਦੀ ਕਾਰਵਾਈ ਕਰਕੇ ਸਿਵਲ ਹਸਪਤਾਲ ਤਰਨ ਤਾਰਨ ਤੋਂ ਮਿ੍ਤਕ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਮਿ੍ਤਕ ਪਾਸੋਂ ਨਾ ਕੋਈ ਮੋਬਾਈਲ ਫ਼ੋਨ ਅਤੇ ਨਾ ਹੀ ਹੋਰ ਕੋਈ ਦਸਤਾਵੇਜ਼ ਜਾਂ ਨਗਦੀ ਨਹੀਂ ਮਿਲੀ |


Ad Position 22
No active advertisement
ਪਿਛਲੀ ਖ਼ਬਰ ਅੱਡਾ ਝਬਾਲ 'ਚ ਆਵਾਰਾ ਬਾਂਦਰ ਦੀ ਦਹਿਸ਼ਤ, ਦਰਜਨ ਦੇ ਕਰੀਬ ਲੋਕਾਂ ਨੂੰ ਵੱਢਿਆ <br/> ਅਗਲੀ ਖ਼ਬਰ ਰੰਜਿਸ਼ ਤਹਿਤ ਨੌਜਵਾਨ ਦੀ ਕੁੱਟਮਾਰ ਕਰ ਕੇ ਦੁੱਧ ਵਾਲੀ ਗੱਡੀ ਖੋਹ ਕੇ ਵਿਅਕਤੀ ਹੋਏ ਫ਼ਰਾਰ <br/>
Ad Position 24