25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਨਾੜ ਨੂੰ ਅੱਗ ਨਾ ਲਗਾਉਣ 'ਤੇ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 05-06-2025
ਨੌਸ਼ਹਿਰਾ ਪੰਨੂੰਆਂ, 4 ਜੂਨ (ਦੀਪਕ ਮੈਣੀ)-ਸ਼ਹੀਦ ਭਗਤ ਸਿੰਘ ਸਮਾਜ ਭਲਾਈ ਅਤੇ ਸੱਭਿਆਚਾਰ ਕਲੱਬ ਢੋਟੀਆਂ ਅਧੀਨ ਯੁਵਾ ਸੇਵਾਵਾਂ ਤਰਨ ਤਾਰਨ ਦੇ ਚੇਅਰਮੈਨ ਰਵਿੰਦਰ ਸਿੰਘ ਗਿੱਲ ਤੇ ਸਾਬਕਾ ਸਰਪੰਚ ਰਣਜੀਤ ਸਿੰਘ ਵਲੋਂ ਗੁਰਭੇਜ ਸਿੰਘ ਨੂੰ ਪਿਛਲੇ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਤੇ ਹੁਣ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪਾਏ ਯੋਗਦਾਨ ਲਈ ਪਿੰਡ ਦੇ ਸਲਾਨਾ ਮੇਲੇ ਦੌਰਾਨ ਸਨਮਾਨਿਤ ਕੀਤਾ | ਚੇਅਰਮੈਨ ਗਿੱਲ ਨੇ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਤੇ ਹਰਾ ਭਰਾ ਰੱਖਣ ਲਈ ਹਰੇਕ ਨੂੰ ਇਕ ਰੁੱਖ ਲਗਾਉਣਾ ਚਾਹੀਦਾ ਹੈ ਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਜਗ੍ਹਾ ਉਸ ਨੂੰ ਖੇਤ ਵਿਚ ਵਾਹ ਦੇਣਾ ਚਾਹੀਦਾ ਹੈ | ਫ਼ਸਲਾਂ ਦੀ ਰਹਿੰਦ ਖੂੰਹਦ ਖ਼ਾਦ ਦਾ ਕੰਮ ਕਰਦੀ ਹੈ | ਇਸ ਮੌਕੇ ਲਖਬੀਰ ਸਿੰਘ, ਕੋਚ ਗੁਰਬਾਜ਼ ਸਿੰਘ, ਸੰਤੋਖ ਸਿੰਘ, ਰਣਜੀਤ ਸਿੰਘ ਰਾਣਾ, ਅਮਰਜੀਤ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ ਤੋਂ ਇਲਾਵਾ ਸੈਂਕੜੇ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ-ਸ਼ੁਰੂਆਤੀ ਦੌਰ 'ਚ ਚਹੁਕੋਣਾ ਬਣਿਆ ਮੁਕਾਬਲਾ
Ad Position 24