25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 05-06-2025
ਤਰਨ ਤਾਰਨ, 4 ਜੂਨ (ਇਕਬਾਲ ਸਿੰਘ ਸੋਢੀ)-ਪਿੰਡ ਚੁਤਾਲਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਗੁਰਦੁਆਰਾ ਬਾਬਾ ਸ਼ਹੀਦਾਂ ਵਿਖੇ ਅਨੋਖ ਸਿੰਘ ਤੇ ਬੀਬੀ ਹਰਜੀਤ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਬਿਜਲੀ, ਪੈਨਸ਼ਨਾਂ, ਆਟਾ-ਦਾਲ, ਨਰੇਗਾ ਆਦਿ ਮੁੱਦਿਆਂ ਤੋਂ ਇਲਾਵਾ ਭਗਵੰਤ ਮਾਨ ਸਰਕਾਰ ਵਲੋਂ ਸ਼ੰਭੂ ਮੋਰਚੇ ਤੇ ਖਨੌਰੀ ਮੋਰਚੇ ਨੂੰ ਉਠਾਉਣ 'ਤੇ ਖੁੱਲ ਕੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਕਮੇਟੀ ਆਗੂ ਸੁਖਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਵੋਲਟੇਜ ਦੀ ਸਮੱਸਿਆ ਕਾਰਨ ਜਿੰਨਾਂ ਘਰਾਂ ਦੇ ਪੱਖੇ ਅਤੇ ਮੋਟਰਾਂ ਨਹੀਂ ਚੱਲਦੀਆਂ ਜਲਦੀ ਹੀ ਐੱਸ.ਡੀ.ਓ. ਨੂੰ ਮਿਲ ਕੇ ਇਹ ਸਮੱਸਿਆ ਦੂਰ ਕੀਤੀ ਜਾਵੇਗੀ, ਜਿਨ੍ਹਾਂ ਲੋਕਾਂ ਦੀਆਂ ਪੈਨਸ਼ਨਾਂ ਅਤੇ ਆਟਾ-ਦਾਲ ਦੇ ਨਾਂਅ ਕੱਟ ਦਿੱਤੇ ਗਏ ਹਨ | ਇਸ ਸੰਬੰਧੀ ਇਕ ਵਫਦ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਕੱਟੀਆਂ ਪੈਨਸ਼ਨਾਂ ਤੇ ਆਟਾ-ਦਾਲ ਦੇ ਕਾਰਡ ਬਹਾਲ ਕਰਵਾਏ ਜਾਣਗੇ | ਸੇਵਾਮੁਕਤ ਮੈਨੇਜਰ ਤਰਸੇਮ ਸਿੰਘ ਅਤੇ ਸਤਨਾਮ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਾਲੇ ਮੁੱਦੇ 'ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਪਿੰਡਾਂ ਵਿਚ ਚਿੱਟਾ ਅਤੇ ਨਸ਼ੇ ਵਾਲੀਆਂ ਗੋਲੀਆਂ ਸ਼ਰੇਆਮ ਵਿਕ ਰਹੀਆਂ ਹਨ | ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕੇਂਦਰ ਦੇ ਇਸ਼ਾਰਿਆਂ 'ਤੇ ਸ਼ੰਭੂ ਖਨੌਰੀ ਮੋਰਚੇ ਉਠਾਏ ਸਨ, ਜਿਸਦਾ ਕਿਸਾਨਾਂ-ਮਜ਼ਦੂਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਤਾਰਾ ਸਿੰਘ, ਸਕੱਤਰ ਸਿੰਘ, ਅਰਸ਼ਪਾਲ ਸਿੰਘ, ਬੀਬੀ ਸੁਖਵਿੰਦਰ ਕੌਰ, ਚਿੰਤ ਕੌਰ, ਬੀਬੀ ਹਰਜੀਤ ਕੌਰ, ਬੀਬੀ ਜਸਬੀਰ ਕੌਰ, ਬੀਬੀ ਸੁਖਜੀਤ ਕੌਰ, ਮੇਜਰ ਸਿੰਘ, ਸ਼ਿੰਦਰ ਸਿੰਘ, ਕਾਲਾ ਸਿੰਘ, ਸੁਖਚੈਨ ਸਿੰਘ ਤੇ ਬੀਰਾ ਸਿੰਘ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਕੂਲ ਪੱਟੀ ਦੇ ਵਿਦਿਆਰਥੀਆਂ ਵਲੋਂ ਐੱਸ. ਬੀ. ਐੱਸ. ਫਾਰਮੇਸੀ ਤੇ ਪੋਲੀਟੈਕਨਿਕ ਕਾਲਜ ਦਾ ਦੌਰਾ ਅਗਲੀ ਖ਼ਬਰ ਨਾੜ ਨੂੰ ਅੱਗ ਨਾ ਲਗਾਉਣ 'ਤੇ ਕੀਤਾ ਸਨਮਾਨਿਤ <br/>
Ad Position 24