25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸ਼ਹੀਦ ਭਗਤ ਸਿੰਘ ਸਕੂਲ ਪੱਟੀ ਦੇ ਵਿਦਿਆਰਥੀਆਂ ਵਲੋਂ ਐੱਸ. ਬੀ. ਐੱਸ. ਫਾਰਮੇਸੀ ਤੇ ਪੋਲੀਟੈਕਨਿਕ ਕਾਲਜ ਦਾ ਦੌਰਾ

Ad Position 21
No active advertisement
ਅਜੀਤ ਡੈਸਕ 05-06-2025
ਪੱਟੀ, 4 ਜੂਨ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ਼, ਮੈਨੇਜਿੰਗ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਤੇ ਸ਼ੁਭੀ ਭਾਰਦਵਾਜ ਦੀ ਯੋਗ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਗਿਆਰਵੀਂ ਅਤੇ ਬਾਰ੍ਹਵੀਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਐੱਸ. ਬੀ. ਐੱਸ. ਫਾਰਮੇਸੀ ਅਤੇ ਪੋਲੀਟੈਕਨਿਕ ਕਾਲਜ ਪੱਟੀ ਵਿਖੇ ਦੌਰਾ ਕਰਵਾਇਆ ਗਿਆ | ਇਸ ਵਿਸ਼ੇਸ ਦੌਰੇ ਦਾ ਮੁੱਖ ਉਦੇਸ਼ ਇਹ ਸੀ ਕਿ ਵਿਦਿਆਰਥੀ ਬਾਰ੍ਹਵੀਂ ਤੋਂ ਬਾਅਦ ਕਿਹੜੇ-ਕਿਹੜੇ ਕੋਰਸ ਕਰ ਸਕਦੇ ਹਨ ਤਾਂ ਕਿ ਵਿਦਿਆਰਥੀਆਂ ਵਿਚ ਵਿਦੇਸ਼ਾ ਨੂੰ ਭੱਜਣ ਵਾਲੀ ਲੱਗੀ ਹੋੜ ਨੂੰ ਰੋਕਿਆ ਜਾ ਸਕੇ | ਇਸ ਸਮੇਂ ਅਸਿਸਟੈਂਟ ਪੋ. ਗੁਰਵਿੰਦਰ ਸਿੰਘ ਅਤੇ ਹਿਤੇਸ਼ ਕੁਮਾਰ ਨੇ ਫਾਰਮੇਸੀ ਨਾਲ ਸੰਬੰਧਿਤ ਵੱਖ-ਵੱਖ ਕੋਰਸਾਂ ਬਾਰੇ ਤੇ ਲੈਬੋਰਟਰੀਆਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ | ਇਨ੍ਹਾਂ ਵਿਦਿਆਰਥੀਆਂ ਦੇ ਨਾਲ ਸਕੂਲ ਦੇ ਪਿ੍ੰਸੀਪਲ ਸੋਨੀਆਂ ਸ਼ਰਮਾ ਤੇ ਅਧਿਆਪਕ ਦਵਿੰਦਰ ਸਿੰਘ ਵੀ ਗਏ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਬਲਵਿੰਦਰ ਸਿੰਘ ਨੇ ਬੱਚਿਆਂ ਦਾ ਧੰਨਵਾਦ ਕੀਤਾ ਅਤੇ ਚੰਗੇ ਭਵਿੱਖ ਲਈ ਕੋਰਸਾਂ ਬਾਰੇ ਜਾਣੂ ਕਰਵਾਇਆ | ਵਿਦਿਆਰਥੀ ਇਸ ਦੌਰੇ ਤੋਂ ਬਹੁਤ ਖੁਸ਼ ਹੋਏ ਅਤੇ ਉਨ੍ਹਾਂ ਨੇ ਮੈਨੇਜਮੈਂਟ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਕੈਨ ਐਂਡ ਸ਼ੇਅਰ ਫੀਚਰ ਦਾ ਮਰੀਜ਼ ਲੈ ਰਹੇ ਹਨ ਲਾਭ- ਸਿਵਲ ਸਰਜਨ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ <br/>
Ad Position 24