25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸਕੈਨ ਐਂਡ ਸ਼ੇਅਰ ਫੀਚਰ ਦਾ ਮਰੀਜ਼ ਲੈ ਰਹੇ ਹਨ ਲਾਭ- ਸਿਵਲ ਸਰਜਨ <br/>

Ad Position 21
No active advertisement
ਅਜੀਤ ਡੈਸਕ 05-06-2025
ਤਰਨ ਤਾਰਨ, 4 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਹਸਪਤਾਲ ਤਰਨ ਤਾਰਨ ਵਿਚ ਆਪਣਾ ਇਲਾਜ ਕਰਵਾਉਣ ਲਈ ਜਿੱਥੇ ਮਰੀਜ਼ਾਂ ਨੂੰ ਲੰਮੀਆਂ ਲਾਈਨਾਂ ਵਿਚ ਲੱਗਣਾ ਪੈਂਦਾ ਸੀ, ਉੱਥੇ ਹੁਣ ਪੰਜਾਬ ਸਰਕਾਰ ਵਲੋਂ ਸਕੈਨ ਐਂਡ ਸ਼ੇਅਰ ਫੀਚਰ ਚਲਾਇਆ ਗਿਆ ਹੈ, ਜਿੱਥੇ ਮਰੀਜ਼ਾਂ ਨੂੰ ਹੁਣ ਲੰਮੀਆਂ ਲਾਈਨਾਂ ਵਿਚ ਨਹੀਂ ਲੱਗਣਾ ਪਵੇਗਾ, ਸਿਰਫ ਮਰੀਜ਼ ਨੂੰ ਆਪਣੇ ਮੋਬਾਈਲ ਵਿਚ ਬਾਰ ਕੋਡ ਸਕੈਨ ਕਰਕੇ ਡਾਕਟਰ ਨੂੰ ਮਿਲਿਆ ਜਾ ਸਕੇਗਾ | ਇਸ ਨਾਲ ਮਰੀਜ਼ ਦੀ ਸਮੇਂ ਦੀ ਬੱਚਤ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਰਦਿਆਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਦੀ ਸਹੂਲਤ ਅਤੇ ਸਮੇਂ ਦੀ ਬੱਚਤ ਲਈ ਆਯੂਸ਼ਮਾਨ ਭਾਰਤ ਹੈਲਥ ਅਕਾਊਾਟ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਤਹਿਤ ਮਰੀਜ਼ਾਂ ਨੂੰ ਪਰਚੀ ਕਟਵਾਉਣ ਲਈ ਲੰਬੀ ਕਤਾਰਾਂ ਵਿਚ ਲੱਗਣ ਦੀ ਲੋੜ ਨਹੀਂ ਹੈ | ਮਰੀਜ਼ ਆਪਣੇ ਸਮਾਰਟ ਫੋਨ ਤੇ ਕੋਡ ਸਕੈਨ ਕਰਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ ਤੇ ਟੋਕਨ ਨੰਬਰ ਜਾਰੀ ਹੋਣ 'ਤੇ ਪਰਚੀ ਪ੍ਰਾਪਤ ਕੀਤੀ ਜਾ ਸਕਦੀ ਹੈ | ਡਾ. ਰਾਏ ਨੇ ਦੱਸਿਆ ਕਿ ਇਸ ਐਪ ਦਾ ਲਾਭ ਇਹ ਹੈ, ਕਿ ਪਰਚੀ ਕਟਵਾਉਣ ਦੌਰਾਨ ਡਾਟਾ ਐਂਟਰੀ ਦੌਰਾਨ ਹੋਣ ਵਾਲੀਆਂ ਗਲਤੀਆਂ ਵਿਚ ਸੁਧਾਰ ਹੋਵੇਗਾ | ਨਾਲ ਹੀ ਮਰੀਜ਼ ਨੂੰ ਆਪਣੀਆਂ ਰਿਪੋਰਟਾਂ ਦਾ ਰਿਕਾਰਡ ਵੀ ਡਿਜੀਟਲ ਹੋ ਜਾਵੇਗਾ, ਜਿਸ ਤਹਿਤ ਮਰੀਜ਼ਾਂ ਨੂੰ ਹੁਣ ਆਪਣੇ ਨਾਲ ਰਿਪੋਰਟਾਂ ਲੈ ਕੇ ਜਾਣ ਦੀ ਵੀ ਲੋੜ ਨਹੀਂ ਹੈ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸਤਵਿੰਦਰ ਭਗਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਤਹਿਤ ਜ਼ਿਲ੍ਹਾ ਹਸਪਤਾਲ ਤਰਨ ਤਾਰਨ ਮਹੀਨਾ ਮਈ ਵਿਚ ਪੂਰੇ ਪੰਜਾਬ ਵਿਚੋਂਾ ਦੂਸਰੇ ਨੰਬਰ 'ਤੇ ਆਇਆ ਹੈ | ਇਸ ਸਬੰਧੀ ਜ਼ਿਲ੍ਹਾ ਮੌਨੀਟਰਿੰਗ ਐਂਡ ਇਵੈਲੂਏਸ਼ਨ ਅਫਸਰ ਵਲੋਂ ਮਰੀਜ਼ਾਂ ਨੂੰ ਏ.ਬੀ.ਡੀ.ਐੱਮ. ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਤਰਨ ਤਾਰਨ ਡਾ. ਸਰਬਜੀਤ ਸਿੰਘ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਿੱਖ ਕਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ- ਬ੍ਰਹਮਪੁਰਾ <br/> ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਕੂਲ ਪੱਟੀ ਦੇ ਵਿਦਿਆਰਥੀਆਂ ਵਲੋਂ ਐੱਸ. ਬੀ. ਐੱਸ. ਫਾਰਮੇਸੀ ਤੇ ਪੋਲੀਟੈਕਨਿਕ ਕਾਲਜ ਦਾ ਦੌਰਾ
Ad Position 24