25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਡੇਅਰੀ ਉੱਦਮ ਸਿਖ਼ਲਾਈ ਕੋਰਸ 9 ਜੂਨ ਤੋਂ 8 ਜੁਲਾਈ ਤੱਕ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਵਿਖੇ ਚਲਾਇਆ ਜਾਵੇਗਾ <br/>

Ad Position 21
No active advertisement
ਅਜੀਤ ਡੈਸਕ 05-06-2025
ਤਰਨ ਤਾਰਨ, 4 ਜੂਨ (ਪਰਮਜੀਤ ਜੋਸ਼ੀ)-ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁੱਡੀਆ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਰਿਆਮ ਸਿੰਘ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 9 ਜੂਨ ਤੋਂ 8 ਜੁਲਾਈ ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨ ਤਾਰਨ (ਨੇੜੇ ਮਾਲ ਮੰਡੀ) ਵਿਖੇ ਚਲਾਇਆ ਜਾ ਰਿਹਾ ਹੈ | ਜਿਸ ਵਿਚ ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸ਼ਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ | ਇਸ ਸਿਖ਼ਲਾਈ ਲਈ ਜ਼ਿਲ੍ਹਾ ਤਰਨ ਤਾਰਨ ਦੇ ਚਾਹਵਾਨ ਡੇਅਰੀ ਫਾਰਮਰ ਮਿਤੀ 9 ਜੂਨ ਤੋਂ ਪਹਿਲਾ ਮੈਟਿ੍ਕ ਦਾ ਸਰਟੀਫਿਕੇਟ, ਅਧਾਰ ਕਾਰਡ ਸਮੇਤ ਪਾਸਪੋਰਟ ਸਾਈਜ਼ ਫ਼ੋਟੋ (ਅਨੁਸੂਚਿਤ ਜਾਤੀ ਸਿਖਿਆਰਥੀ ਆਪਣਾ ਅਨੁਸੂਚਿਤ ਜਾਤੀ ਸਰਟੀਫਿਕੇਟ) ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨ ਤਾਰਨ ਵਿਖੇ ਸੰਪਰਕ ਕਰਨ | ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਫਾਰਮਰਾਂ ਲਈ ਫ਼ੀਸ 5 ਹਜ਼ਾਰ ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਫਾਰਮਰਾਂ ਲਈ 4 ਹਜ਼ਾਰ ਰੁਪਏ ਹੈ | ਸਿਖਲਾਈ ਸਫਲਤਾ ਪੂਰਵਕ ਪ੍ਰਾਪਤ ਕਰਨ ਤੋਂ ਬਾਅਦ ਬੈਂਕਾਂ ਤੋਂ ਸਸਤੀਆਂ ਵਿਆਜ ਦਰਾਂ 'ਤੇ ਕਰਜਾ ਮੁਹੱਈਆ ਕਰਵਾਇਆ ਜਾਵੇਗਾ, ਜਿਸ 'ਤੇ ਜਨਰਲ 25 ਫ਼ੀਸਦੀ ਅਤੇ ਅਨੁਸੂਚਿਤ ਜਾਤੀ 33 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ | ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਤਰਨ ਤਾਰਨ ਤੋਂ 100 ਰੁਪਏ ਨਕਦ ਦੇ ਕੇ ਪ੍ਰਾਪਤ ਕੀਤੇ ਜਾ ਸਕਦੇ ਹਨ |


Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ 14 ਨੂੰ ਲਗਾਇਆ ਜਾਵੇਗਾ- ਮੇਜਰ ਸਿੰਘ <br/> ਅਗਲੀ ਖ਼ਬਰ ਅਥਲੈਟਿਕਸ ਐਸੋਸੀਏਸ਼ਨ ਤਰਨ ਤਾਰਨ ਖਿਡਾਰੀਆਂ ਨੂੰ ਦੇਵੇਗੀ ਹਰ ਸਹੂਲਤ- ਸਰੂਪ ਸਿੰਘ ਢੋਟੀਆਂ <br/>
Ad Position 24