25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਖ਼ੂਨਦਾਨ ਕੈਂਪ 14 ਨੂੰ ਲਗਾਇਆ ਜਾਵੇਗਾ- ਮੇਜਰ ਸਿੰਘ <br/>

Ad Position 21
No active advertisement
ਅਜੀਤ ਡੈਸਕ 05-06-2025
ਤਰਨ ਤਾਰਨ, 4 ਜੂਨ (ਇਕਬਾਲ ਸਿੰਘ ਸੋਢੀ)-ਖ਼ੂਨਦਾਨ ਮਹਾਦਾਨ ਹੈ, ਇਸ ਲਈ ਹਰੇਕ ਤੰਦਰੁਸਤ ਵਿਅਕਤੀ ਨੂੰ ਖ਼ੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ, ਖਾਸਕਰ ਨੌਜਵਾਨਾਂ ਨੂੰ ਕਿਉਂਕਿ ਖੂਨਦਾਨ ਨਾਲ ਅਸੀਂ ਜ਼ਰੂਰਤਮੰਦ ਮਰੀਜ ਦੀ ਜਾਨ ਬਚਾ ਸਕਦੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ 14 ਜੂਨ ਨੂੰ ਗੁਰਦੁਆਰਾ ਮਰਹਾਣਾ ਸਾਹਿਬ ਨਜ਼ਦੀਕ ਨੌਸ਼ਹਿਰਾ ਪੰਨੂੰਆਂ ਵਿਖੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਲਗਾਏ ਜਾ ਰਹੇ ਖੂਨਦਾਨ ਕੈਂਪ ਵਿਚ ਖੂਨਦਾਨ ਕਰਕੇ ਮਹਾਦਾਨ ਵਿਚ ਆਪਣਾ ਯੋਗਦਾਨ ਪਾਉਣ |ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਵਲੋਂ ਜ਼ਿਲ੍ਹੇ ਭਰ ਵਿਚ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ, ਉਥੇ ਨੌਜਵਾਨਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਗੁਰਸੇਵਕ ਸਿੰਘ, ਸੂਰਜ ਸਿੰਘ ਤੇ ਅਮਿਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਮੁੱਚਾ ਸਿੱਖ ਜਗਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਘੱਲੂਘਾਰਾ ਦਿਵਸ ਏਕਤਾ ਤੇ ਸਿੱਖੀ ਸਿਧਾਂਤਾਂ ਅਨੁਸਾਰ ਮਨਾਵੇ- ਸਿੱਖ ਆਗੂ... ਅਗਲੀ ਖ਼ਬਰ ਡੇਅਰੀ ਉੱਦਮ ਸਿਖ਼ਲਾਈ ਕੋਰਸ 9 ਜੂਨ ਤੋਂ 8 ਜੁਲਾਈ ਤੱਕ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਵਿਖੇ ਚਲਾਇਆ ਜਾਵੇਗਾ <br/...
Ad Position 24