25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸਮੁੱਚਾ ਸਿੱਖ ਜਗਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਘੱਲੂਘਾਰਾ ਦਿਵਸ ਏਕਤਾ ਤੇ ਸਿੱਖੀ ਸਿਧਾਂਤਾਂ ਅਨੁਸਾਰ ਮਨਾਵੇ- ਸਿੱਖ ਆਗੂ <br/>

Ad Position 21
No active advertisement
ਅਜੀਤ ਡੈਸਕ 05-06-2025
ਪੱਟੀ, 4 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)­-ਭਾਰਤੀ ਹਕੂਮਤ ਦੀ ਫ਼ੌਜਾਂ ਵਲੋਂ ਜੂਨ 1984 ਦੌਰਾਨ ਅਕਾਲ ਤਖ਼ਤ ਸਾਹਿਬ ਸਮੇਤ ਹਰਿਮੰਦਰ ਸਾਹਿਬ ਤੇ ਟੈਂਕਾਂ ਤੋਪਾਂ ਨਾਲ ਹਮਲਾ ਕਰਕੇ ਹਜ਼ਾਰਾਂ ਸਿੰਘਾਂ ਨੂੰ ਸ਼ਹੀਦ ਕੀਤਾ ਗਿਆ ਸੀ | ਹਿੰਦ ਹਕੂਮਤ ਦੇ ਗੁਰੂ ਘਰਾਂ 'ਤੇ ਕੀਤੇ ਗਏ ਹਮਲੇ ਨੂੰ ਸਮੁੱਚੀ ਸਿੱਖ ਕੌਮ ਤੀਸਰੇ ਘੱਲੂਘਾਰੇ ਵਜੋਂ ਜਾਣਦੀ ਹੈ | ਇਸ ਸੰਬੰਧੀ ਗੱਲਬਾਤ ਕਰਦਿਆਂ ਮਨੁੱਖੀ ਅਧਿਕਾਰਾਂ ਦੇ ਉੱਘੇ ਵਕੀਲ ਤੇ ਸਿੱਖ ਆਗੂ ਐਡਵੋਕੇਟ ਸੁਰਿੰਦਰ ਸਿੰਘ ਘਰਿਆਲਾ, ਐਡਵੋਕੇਟ ਪ੍ਰੀਤਮ ਸਿੰਘ ਭੁੱਲਰ ਤੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਗੁਰਮੀਤ ਸਿੰਘ ਪੱਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਕੌਮ ਪਹਿਲਾਂ ਹੀ ਨਿੱਜੀ ਮੁਫਾਦਾਂ ਵਾਲੀਆਂ ਗ਼ੈਰ ਸਿਧਾਂਤਕ ਜਥੇਬੰਦੀਆਂ ਦਾ ਸ਼ਿਕਾਰ ਹੋ ਕੇ ਕੌਮੀ ਮਸਲਿਆਂ 'ਤੇ ਖੇਰੂੰ-ਖੇਰੂੰ ਚੁੱਕੀ ਹੈ ਤੇ ਇਸ ਵਾਰ ਫਿਰ ਅਕਾਲ ਤਖ਼ਤ ਸਾਹਿਬ ਤੇ ਮਨਾਏ ਜਾਣ ਵਾਲੇ ਸ਼ਹੀਦੀ ਦਿਹਾੜੇ 'ਤੇ ਨਿੱਜੀ ਮੁਫਾਦਾਂ ਵਾਲੀਆਂ ਸਿੱਖ ਧਿਰਾਂ ਨੇ ਬਖੇੜੇ ਪੈਦਾ ਕਰਕੇ ਇਸ ਮਹਾਨ ਸ਼ਹੀਦੀ ਦਿਹਾੜੇ 'ਤੇ ਦੁਬਿਧਾ ਪੈਦਾ ਕੀਤੀ ਜਾ ਰਹੀ ਹੈ, ਜਿਸ ਨਾਲ ਸਿੱਖਾਂ ਕੌਮ ਦੇ ਸ਼ਹੀਦਾਂ ਦੇ ਦਿਹਾੜੇ ਮਨਾਉਣ ਵਾਲੇ ਸਿਧਾਤਾਂ ਨੂੰ ਭਾਰੀ ਠੇਸ ਪਹੁੰਚੇਗੀ | ਸਿੱਖ ਆਗੂਆਂ ਨੇ ਸਮੁੱਚੀ ਸਿੱਖ ਕੌਮ ਨੂੰ ਅਪੀਲ ਕਰਦਿਆਂ ਕਿਹਾ ਕਿ ਹਿੰਦ ਹਕੂਮਤ ਵੱਲੋਂ ਸਿੱਖਾਂ ਦੀ ਕੀਤੀ ਗਈ ਨਸ਼ਲਕੁਸ਼ੀ ਨੂੰ ਭੁੱਲਣਾ ਨਹੀਂ ਚਾਹੀਦਾ ਸਗੋਂ ਏਕਤਾ ਤੇ ਜਜ਼ਬੇ ਨਾਲ ਸ਼ਹੀਦੀ ਦਿਹਾੜੇ ਨੂੰ ਮਨਾ ਕੇ ਸਮੁੱਚੇ ਸਿੱਖ ਜਗਤ ਅੰਦਰ ਕੌਮ ਦੀ ਚੜਦੀ ਕਲਾ ਲਈ ਕੰਮ ਕਰਨਾ ਚਹੀਦਾ ਹੈ | ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਆਪਣੇ ਕੌਮੀ ਹੱਕ ਲੈਣ ਲਈ ਏਕਤਾ ਵੱਲ ਵਧਣਾ ਚਾਹੀਦਾ ਹੈ | ਸਿੱਖ ਆਗੂਆਂ ਨੇ 1984 ਦੇ ਸ਼ਹੀਦਾਂ ਨੂੰ ਸ਼ਹਾਦਤਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਿੱਖਾਂ ਨੂੰ ਆਪਣੇ ਗੌਰਵਮਈ ਇਤਿਹਾਸਕ ਵਿਰਸੇ ਦੇ ਸ਼ਹੀਦਾਂ 'ਤੇ ਮਾਣ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਸੱਗੂ ਦੀ ਪਤਨੀ ਦਾ ਦਿਹਾਂਤ, ਅੰਤਿਮ ਸੰਸਕਾਰ ਕੱਲ੍ਹ <br/> ਅਗਲੀ ਖ਼ਬਰ ਖ਼ੂਨਦਾਨ ਕੈਂਪ 14 ਨੂੰ ਲਗਾਇਆ ਜਾਵੇਗਾ- ਮੇਜਰ ਸਿੰਘ <br/>
Ad Position 24