ਝਬਾਲ, 4 ਜੂਨ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਪੰਜਵੜ ਤੋਂ ਸਾਬਕਾ ਸਰਪੰਚ ਨਿਸ਼ਾਨ ਸਿੰਘ ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨਾਲ ਰਾਜਬੀਰ ਸਿੰਘ ਭੁੱਲਰ ਸੀਨੀਅਰ ਮੀਤ ਪ੍ਰਧਾਨ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਤੇ ਸੀਨੀਅਰ ਕਾਂਗਰਸੀ ਆਗੂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਨਿਸ਼ਾਨ ਸਿੰਘ ਦੇ ਭਰਾ ਗਿਆਨ ਸਿੰਘ ਅਤੇ ਪੁੱਤਰ ਸਤਿੰਦਬੀਰ ਸਿੰਘ ਬਾਊ ਨਾਲ ਦੁੱਖ ਪ੍ਰਗਟ ਕਰਦਿਆਂ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਾਬਕਾ ਸਰਪੰਚ ਨਿਸ਼ਾਨ ਸਿੰਘ ਬਹੁਤ ਹੀ ਮਿਲਾਪੜੇ ਅਤੇ ਚੜ੍ਹਦੀਕਲਾ ਵਾਲੇ ਇਨਸਾਨ ਸਨ, ਜਿਨ੍ਹਾਂ ਨੇ ਜਿੱਥੇ ਪਾਰਟੀ ਲਈ ਹਮੇਸ਼ਾਂ ਡੱਟ ਕੇ ਮਿਹਨਤ ਕੀਤੀ, ਉੱਥੇ ਹੀ ਪਿੰਡ ਦੇ ਵਿਕਾਸ ਕਾਰਜਾਂ ਵਿਚ ਵੀ ਅਹਿਮ ਰੋਲ ਨਿਭਾਇਆ | ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਮੌਕੇ 'ਤੇ ਰਾਣਾ ਮੱਝੂਪੁਰ, ਸਾਹਿਲ ਮੱਝੂਪੁਰ, ਸਿਮਰਨ ਪੰਜਵੜ, ਮਾਸਟਰ ਗੁਰਜੀਤ ਸਿੰਘ ਪੰਜਵੜ, ਅੰਗਰੇਜ਼ ਸਿੰਘ ਖੱਬੇ, ਹਰਜੋਤ ਸਿੰਘ ਛਾਪਾ, ਹੀਰਾ ਸਿੰਘ ਮੱਲ੍ਹੀ ਆਦਿ ਹਾਜ਼ਰ ਸਨ |