25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪਿੰਡ ਰਾਹਲ ਵਿਖੇ ਜ਼ਿਲ੍ਹਾ ਪ੍ਰਧਾਨ ਸੰਧੂ ਦੀ ਅਗਵਾਈ ਹੇਠ ਦੋ ਪੰਚਾਇਤ ਮੈਂਬਰਾਂ ਸਮੇਤ ਦਰਜਨਾਂ ਲੋਕ ਭਾਜਪਾ 'ਚ ਸ਼ਾਮਿਲ <br/>

Ad Position 21
No active advertisement
ਪਿੰਡ ਰਾਹਲ-ਚਾਹਲ ਵਿਖੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਸਨਮਾਨਿਤ ਕਰਨ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਹੋਰ | ਤਸਵੀਰਾਂ: ਬਲਵਿੰਦਰ ਚੋਹਲਾ <br/> 05-06-2025
ਚੋਹਲਾ ਸਾਹਿਬ, 4 ਜੂਨ (ਬਲਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਰਾਹਲ ਚਾਹਲ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਦੋ ਪੰਚਾਇਤ ਮੈਂਬਰਾਂ ਸਮੇਤ ਦਰਜ਼ਨਾਂ ਲੋਕ ਸਰਕਲ ਪ੍ਰਧਾਨ ਜਥੇਦਾਰ ਖੁਸ਼ਪਿੰਦਰ ਸਿੰਘ ਬ੍ਰਹਮਪੁਰਾ, ਸੀਨੀਅਰ ਆਗੂ ਪਵਨ ਦੇਵਗਨ ਦੀ ਪ੍ਰੇਰਨਾ ਸਦਕਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ | ਪਿੰਡ ਰਾਹਲ-ਚਾਹਲ ਵਿਖੇ ਸੁਖਪਿੰਦਰ ਸਿੰਘ ਦੇ ਗ੍ਰਹਿ ਵਿਖੇ ਰੱਖੇ ਗਏ ਪ੍ਰੋਗਰਾਮ ਦੌਰਾਨ ਸ਼ਾਮਲ ਹੋਣ ਵਾਲਿਆਂ ਵਿਚ ਪੰਚਾਇਤ ਮੈਂਬਰ ਇਕਬਾਲ ਸਿੰਘ, ਪੰਚਾਇਤ ਮੈਂਬਰ ਸਰਵਨ ਸਿੰਘ, ਚਰਨ ਸਿੰਘ, ਸਰਦੂਲ ਸਿੰਘ, ਜੈਮਲ ਸਿੰਘ, ਸੁਖਦੇਵ ਸਿੰਘ, ਫੌਜੀ ਬਲਵੀਰ ਸਿੰਘ, ਜਗਜੀਤ ਸਿੰਘ, ਪ੍ਰਗਟ ਸਿੰਘ, ਗੁਰਵਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਲੋਕਾਂ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਪਾਰਟੀ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਕੇਂਦਰ ਦੀ ਸੱਤਾ 'ਤੇ ਬਿਰਾਜਮਾਨ ਭਾਰਤੀ ਜਨਤਾ ਪਾਰਟੀ ਦੀ ਸਰਕਾਰ, ਜਿਸ ਦੀ ਅਗਵਾਈ ਲਗਪਗ 11 ਸਾਲਾਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ ਅਤੇ ਪੂਰੇ ਦੇਸ਼ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਤਾਂ ਹੀ ਦੇਸ਼ ਦੇ ਲੋਕਾਂ ਨੇ ਭਾਜਪਾ ਨੂੰ ਆਪਣੀ ਪਹਿਲੀ ਪਸੰਦੀਦਾ ਪਾਰਟੀ ਮੰਨ ਕੇ ਲਗਾਤਾਰ ਭਾਜਪਾ ਨੂੰ ਸੱਤਾ ਸੌਂਪ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ | ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਵਿਚ ਜੋ ਅੱਜ ਹਲਾਤ ਬਣ ਚੁੱਕੇ ਹਨ, ਕਿਸੇ ਵੀ ਪਿਛਲੀਆਂ ਪੰਜਾਬ ਦੀਆਂ ਸਰਕਾਰਾਂ ਕੋਲੋਂ ਸੁਧਾਰ ਨਹੀਂ ਹੋਇਆ ਉਲਟਾ ਪੰਜਾਬ ਨੂੰ ਕੰਗਾਲੀ ਦੇ ਰਾਹ 'ਤੇ ਲਿਆ ਕੇ ਖੜਾ ਕਰ ਦਿੱਤਾ ਹੈ ਅਤੇ ਲੱਖਾਂ ਕਰੋੜਾਂ ਰੁਪਏ ਦੇ ਕਰਜੇ ਹੇਠਾਂ ਦੱਬ ਦਿੱਤਾ ਹੈ, ਪੰਜਾਬ ਵਿਚ ਆਮ ਲੋਕ ਆਰਥਿਕ ਮੰਦਹਾਲੀ ਦਾ ਸ਼ਿਕਾਰ ਵੀ ਹਨ ਅਤੇ ਅਸੁਰੱਖਿਅਤ ਵੀ, ਪਰ ਹੁਣ ਪੰਜਾਬ ਵਿਚ ਸਾਫ਼ ਅਕਸ ਤੇ ਲੋਕਾਂ ਦੀ ਸੇਵਾ ਭਾਵਨਾ ਨਾਲ ਕੰਮ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਖਤ ਲੋੜ ਹੈ, ਤਾਂ ਜੋ ਪੰਜਾਬ ਨੂੰ ਕਰਜੇ ਦੇ ਬੋਝ ਹੇਠੋਂ ਕੱਢਿਆ ਜਾ ਸਕੇ ਅਤੇ ਪੰਜਾਬ ਦੇ ਲੋਕ ਸੁੱਖ ਦੀ ਜਿੰਦਗੀ ਬਤੀਤ ਕਰ ਸਕਣ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਐ?ਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਸੀਨੀਅਰ ਆਗੂ ਪਵਨ ਦੇਵਗਨ, ਰਾਮ ਸਿੰਘ, ਚਾਨਣ ਸਿੰਘ, ਰਣਜੀਤ ਸਿੰਘ, ਸਤਨਾਮ ਸਿੰਘ, ਦਲਜੀਤ ਸਿੰਘ, ਹਰਦਿਆਲ ਸਿੰਘ, ਜੈਮਲ ਸਿੰਘ, ਗੁਰਪ੍ਰੀਤ ਸਿੰਘ, ਸੁੱਖਾ ਸਿੰਘ, ਬਲਜਿੰਦਰ ਸਿੰਘ, ਸਰਵਨ ਸਿੰਘ, ਸੇਵਕ ਸਿੰਘ, ਲਵਪ੍ਰੀਤ ਸਿੰਘ, ਬਲਰਾਜ ਸਿੰਘ, ਮੁਖਤਾਰ ਸਿੰਘ, ਅੰਮਿ੍ਤਪਾਲ ਸਿੰਘ, ਅੰਗਰੇਜ ਸਿੰਘ, ਬਾਬਾ ਮਨਜਿੰਦਰ ਸਿੰਘ, ਤੇਗ ਸਿੰਘ ਤੇ ਸ਼ਰਨਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੂਨ '84 ਘੱਲੂਘਾਰੇ ਦਾ ਹੱਡੀਂ ਹੰਢਾਇਆ ਦਰਦ-6 ਜੀਅ ਸ਼ਹੀਦ ਹੋਣ ਬਾਅਦ ਮਾਤਾ ਗੁਰਜੀਤ ਕੌਰ ਨੇ ਆਪਣਾ ਜੀਵਨ ਸ੍ਰੀ ਹਰਿਮੰਦਰ... ਅਗਲੀ ਖ਼ਬਰ ਮੈਡੀਕਲ ਸਟੋਰ 'ਤੇ ਗੋਲੀਆਂ ਚਲਾਉਣ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ <br/>
Ad Position 24