29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਝਬਾਲ ਨੇੜੇ ਸੜਕ ਕਿਨਾਰੇ ਸੁੱਟੀ ਨੌਜਵਾਨ ਦੀ ਲਾਸ਼ ਮਿਲੀ <br/>

Ad Position 21
No active advertisement
ਅਜੀਤ ਡੈਸਕ 30-08-2025
ਝਬਾਲ, 29 ਅਗਸਤ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਝਬਾਲ ਤੋਂ ਪਿੰਡ ਪੰਜਵੜ੍ਹ ਨੂੰ ਜਾਂਦੇ ਰਸਤੇ ਦੇ ਕਿਨਾਰੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਸੁੱਟੀ ਗੁਰਪ੍ਰੀਤ ਸਿੰਘ ਗੋਪੀ (30) ਪੁੱਤਰ ਜੋਗਿੰਦਰ ਸਿੰਘ ਵਾਸੀ ਮੂਸੇ ਦੀ ਲਾਸ਼ ਮਿਲੀ ਹੈ | ਜਿਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਡੂੰਘੇ ਫੱਟਾਂ ਦੇ ਨਿਸ਼ਾਨ ਪਏ ਹੋਏ ਸਨ | ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ਝਬਾਲ ਨੇੜਿਓਾ ਪਿੰਡ ਪੰਜਵੜ ਨੂੰ ਜਾਂਦੇ ਰਸਤੇ 'ਤੇ ਬਣੇ ਪੁੱਲ ਨੇੜ੍ਹੇ ਇਕ ਨੌਜਵਾਨ ਦੀ ਲਾਸ਼ ਪਈ ਹੋਈ ਸੀ, ਜਿਸ ਨੇ ਹਰੀ ਚਿੱਟੀ ਧਾਰੀਆਂ ਵਾਲੀ ਕਮੀਜ਼ ਪਾਈ ਹੈ ਅਤੇ ਉਸ ਦੇ ਸਰੀਰ 'ਤੇ ਤੇਜਧਾਰ ਹਥਿਆਰਾਂ ਦੇ ਡੂੰਘੇ ਨਿਸ਼ਾਨ ਪਏ ਹੋਏ ਸਨ | ਮਿ੍ਤਕ ਨੌਜਵਾਨ ਦੇ ਗਲ ਵਿਚ ਰੱਸੀ ਬੰਨੀ ਹੋਈ ਸੀ | ਘਟਨਾ ਸਥਾਨ 'ਤੇ ਪੁਲਿਸ ਪਾਰਟੀ ਸਮੇਤ ਪੁੱਜੇ ਥਾਣਾ ਮੁਖੀ ਇੰਸਪੈਕਟਰ ਕਸ਼ਮੀਰ ਸਿੰਘ ਅਤੇ ਫੋਰੈਸਿਕ ਟੀਮਾਂ ਨੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿ੍ਤਕ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਜੋਗਿਦਰ ਸਿੰਘ ਵਾਸੀ ਮੂਸੇ ਵਜੋਂ ਹੋਈ | ਇਸ ਸੰਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਨੇ ਡੇਢ ਕੁ ਸਾਲ ਪਹਿਲਾਂ ਪਿੰਡ ਦੀ ਇਕ ਲੜਕੀ ਨਾਲ ਪ੍ਰੇਮ ਵਿਆਹ ਕਰਵਾਇਆਂ ਸੀ | ਪਿਛਲੇ ਲੰਮੇ ਸਮੇਂ ਤੋਂ ਉਹ ਅੰਮਿ੍ਤਸਰ ਵਿਖੇ ਰਹਿ ਰਿਹਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਪਿੰਡ ਆਇਆ ਸੀ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਬੱਲੂਆਣਾ ਹਲਕੇ ਦੀ ਬੂਥ ਤੇ ਬਲਾਕ ਪੱਧਰੀ ਮੀਟਿੰਗ ਦੀ ਫੀਡ ਬੈਕ ਪਾਰਟੀ ਹਾਈਕਮਾਨ ਨੂੰ ਸੌਂਪੀ ਜਾਵੇਗੀ
Ad Position 24