29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 30-08-2025
ਤਰਨ ਤਾਰਨ, 29 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਜਗ੍ਹਾ ਤੋਂ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਬਿੱਕਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜਗਰੂਪ ਸਿੰਘ ਉਰਫ ਜੂਪਾ ਪੁੱਤਰ ਮੁਖਤਾਰ ਸਿੰਘ ਵਾਸੀ ਸੰਘਰਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਸ਼ੀਲੇ ਪਦਾਰਥਾਂ ਦੇ ਸੇਵਨ ਕਰ ਰਹੇ ਪ੍ਰਭਨੂਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਲੌਹੁਕਾ ਨੂੰ ਕਾਬੂ ਕਰਕੇ ਇਸ ਪਾਸੋਂ ਇਕ ਪੰਨੀ ਸਿਲਵਰ ਹੈਰੋਇਨ ਨਾਲ ਲਿਬੜੀ ਹੋਈ, ਕਾਗਜ ਦਾ ਟੁਕੜਾ, ਇਕ ਲਾਈਟਰ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਗੁਰਮੁੱਖ ਸਿੰਘ ਨੇ ਪੁਲਿਸ ਪਾਰਟੀ ਸਮੇਤ ਖਹਿਰਾ ਪੈਲੇਸ ਪੱਖੋਪੁਰ ਰੋਡ 'ਤੇ ਨਾਕਾਬੰਦੀ ਦੌਰਾਨ ਨਿਰਵੈਲ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਚੋਹਲਾ ਸਾਹਿਬ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ 50 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਸਾਂਡਪੁਰ ਤੋਂ ਨਸ਼ੀਲੇ ਪਦਾਰਥ ਦਾ ਸੇਵਨ ਕਰ ਰਹੇ ਗੁਰਭਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਮਾੜੀਗੌੜ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ, ਇਕ ਲਾਈਟਰ, 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ | ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹੰ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤਿਆਂ ਵਲੋਂ ਮੋਟਰਸਾਈਕਲ ਅਤੇ ਮੋਬਾਈਲ ਫੋਨ ਚੋਰੀ ਅਗਲੀ ਖ਼ਬਰ ਝਬਾਲ ਨੇੜੇ ਸੜਕ ਕਿਨਾਰੇ ਸੁੱਟੀ ਨੌਜਵਾਨ ਦੀ ਲਾਸ਼ ਮਿਲੀ <br/>
Ad Position 24