29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਦੁਬਾਰਾ ਸਮਾਂ-ਸਾਰਣੀ ਦਾ ਕੀਤਾ ਐਲਾਨ <br/>

Ad Position 21
No active advertisement
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ <br/> 30-08-2025
ਤਰਨ ਤਾਰਨ, 29 ਅਗਸਤ (ਇਕਬਾਲ ਸਿੰਘ ਸੋਢੀ)-ਚੋਣ ਕਮਿਸ਼ਨ ਪੰਜਾਬ ਨੇ 5 ਅਕਤੂਬਰ 2025 ਤੱਕ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਦੁਬਾਰਾ ਸਮਾਂ-ਸਾਰਣੀ ਦਾ ਐਲਾਨ ਕੀਤਾ ਹੈ | ਇਸ ਸੰਬੰਧ ਵਿਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਆਮ ਚੋਣਾਂ 2025 ਦੇ ਪਹਿਲਾਂ ਤੋਂ ਚੱਲ ਰਹੇ ਵੋਟਰ ਸੂਚੀਆਂ ਦੇ ਸੁਧਾਈ ਪ੍ਰੋਗਰਾਮ ਵਿਚ ਹੜਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਸ਼ਿਕ ਸੋਧ ਕੀਤੀ ਗਈ ਹੈ | ਉਨ੍ਹਾ ਕਿਹਾ ਕਿ ਜਿਸ ਦੇ ਅਨੁਸਾਰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਜੋ ਪਹਿਲਾਂ 3 ਸਤੰਬਰ 2025 ਨੂੰ ਕੀਤੀ ਜਾਣੀ ਸੀ, ਹੁਣ ਦੁਬਾਰਾ ਪ੍ਰੋਗਰਾਮ ਮੁਤਾਬਿਕ ਦਾਅਵੇ, ਇਤਰਾਜ ਕਰਨ ਦੀ ਤਾਰੀਕ 3 ਸਤੰਬਰ 2025 ਕਰ ਦਿੱਤੀ ਗਈ ਹੈ ਅਤੇ ਦਾਅਵੇ, ਇਤਰਾਜਾਂ ਦੇ ਨਿਪਟਾਰੇ ਦੀ ਮਿਤੀ 8 ਸਤੰਬਰ 2025 ਕਰ ਦਿੱਤੀ ਗਈ ਹੈ | ਵੋਟਰ ਸੂਚੀਆਂ ਦੀ ਫਾਈਨਲ ਪ੍ਰਕਾਸ਼ਨਾ ਮਿਤੀ 9 ਸਤੰਬਰ 2025 ਨੂੰ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਨਵੀਂ ਵੋਟ ਬਣਾਉਣ, ਕਟਾਉਣ ਜਾਂ ਤਬਦੀਲ ਕਰਨ ਸੰਬੰਧੀ ਦਰਖਾਸਤਾਂ ਫਾਰਮ ਨੰਬਰ 1, 2, 3 ਰਾਹੀਂ ਪ੍ਰਾਪਤ ਕੀਤੀਆਂ ਜਾਣਗੀਆਂ | ਇਹ ਸਾਰੇ ਫਾਰਮ ਰਾਜ ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ ਅਤੇ ਇਸ ਤੋਂ ਇਲਾਵਾ ਇਹ ਫਾਰਮ ਐੱਨ.ਆਈ.ਸੀ. ਤਰਨ ਤਾਰਨ ਦੀ ਵੈੱਬਸਾਈਟ 'ਤੇ ਵੀ ਉਪਲੱਬਧ ਹਨ | ਉਨ੍ਹਾਂ ਕਿਹਾ ਕਿ ਸਮੂਹ ਚੋਣ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਰਜਿਸਟ੍ਰੇਸ਼ਨ ਜ਼ਿਲ੍ਹਾ ਤਰਨ ਤਾਰਨ ਆਪਣੇ ਦਫ਼ਤਰਾਂ ਦੇ ਢੁਕਵੇਂ ਸਥਾਨਾਂ 'ਤੇ ਇਹ ਫਾਰਮ ਚਿਪਕਾਉਣਗੇ, ਤਾਂ ਜੋ ਵੋਟਰਾਂ ਨੂੰ ਜਾਣਕਾਰੀ ਮਿਲ ਸਕੇ ਅਤੇ ਉਨ੍ਹਾਂ ਦੇ ਅਧੀਨ ਆਉਂਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਵੀ ਫਾਰਮ ਨੰਬਰ 1, 2, 3 ਨੂੰ ਆਮ ਲੋਕਾਂ ਦੀ ਜਾਣਕਾਰੀ ਲਈ ਦਫ਼ਤਰਾਂ ਵਿਚ ਢੁਕਵੇਂ ਸਥਾਨਾਂ 'ਤੇ ਚਿਪਕਾਉਣਗੇ, ਤਾਂ ਜੋ ਆਮ ਲੋਕਾਂ ਤੱਕ ਜਾਣਕਾਰੀ ਪਹੁੰਚਾਉਣੀ ਸੰਭਵ ਹੋ ਸਕੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਯੋਗ ਵੋਟਰ ਸ਼ਾਮਿਲ ਹੋਣ | ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 28 ਦੇ ਅਨੁਸਾਰ ਯੋਗ ਵੋਟਰਾਂ ਦੀ ਯੋਗਤਾ ਮਿਤੀ ਤੇ ਘੱਟੋ ਘੱਟ 18 ਸਾਲ ਦੀ ਉਮਰ ਹੋਣੀ ਚਾਹੀਦੀ ਹੈ ਅਤੇ ਇਕ ਹਲਕੇ ਦਾ ਨਿਵਾਸੀ ਹੋਣਾ ਚਾਹੀਦਾ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ-ਕਮ-ਸਬ ਡਵੀਜ਼ਨਲ ਮੈਜਿਸਟ੍ਰੇਟ ਜ਼ਿਲ੍ਹਾ ਤਰਨ ਤਾਰਨ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਇਸ ਦੁਬਾਰਾ ਪ੍ਰੋਗਰਾਮ ਦਾ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਹਲਕਿਆਂ ਵਿਚ ਪੈਂਦੇ ਪੇਂਡੂ ਖੇਤਰ ਅਤੇ ਹਰ ਪਿੰਡ ਵਿਚ ਪ੍ਰਚਾਰ ਕਰਵਾਇਆ ਜਾਵੇ, ਤਾਂ ਜੋ ਕਿ ਹਰ ਇਕ ਯੋਗ ਵੋਟਰ ਇਸ ਦਿੱਤੇ ਗਏ ਮੌਕੇ ਦਾ ਲਾਭ ਉਠਾ ਸਕੇ |

Ad Position 22
No active advertisement
ਪਿਛਲੀ ਖ਼ਬਰ ਸਤਲੁਜ ਦਰਿਆ ਦਾ ਵਿਕਰਾਲ ਰੂਪ, ਗੱਟੀ ਹਰੀਕੇ ਨਜ਼ਦੀਕ ਨੋਚ ਨੂੰ ਲਾਈ ਢਾਹ <br/> ਅਗਲੀ ਖ਼ਬਰ ਹੜ੍ਹ ਪੀੜ੍ਹਤਾਂ ਲਈ ਭੇਜਿਆ 300 ਕਿੱਟਾਂ ਸੁੱਕਾ ਰਾਸ਼ਨ
Ad Position 24