29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪਾਣੀ ਦੀ ਮਾਰ ਹੇਠ ਆਏ ਲੋਕਾਂ ਦੇ ਰਹਿਣ, ਖਾਣ-ਪੀਣ ਅਤੇ ਪਸ਼ੂਆਂ ਦੇ ਚਾਰੇ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ- ਲਾਲਜੀਤ ਸਿੰਘ ਭੁੱਲਰ <br/>

Ad Position 21
No active advertisement
ਅਜੀਤ ਡੈਸਕ 30-08-2025
ਪੱਟੀ, 29 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਰੀਕੇ ਹੈੱਡ ਵਰਕਸ ਤੋਂ ਨਿਵਾਣ ਵੱਲ ਦਰਿਆ ਸਤਲੁਜ 'ਤੇ ਬਣੇ ਧੁੱਸੀ ਬੰਨ੍ਹ ਦਾ ਦੌਰਾ ਕਰਦਿਆਂ ਵਿਧਾਨ ਸਭਾ ਹਲਕਾ ਪੱਟੀ ਦੇ ਬੰਨ੍ਹ ਦੇ ਕਿਨਾਰੇ ਵਸੇ ਪਿੰਡਾਂ ਵਿਖੇ ਦਰਿਆਈ ਪਾਣੀ ਦੀ ਮਾਰ ਹੇਠ ਨਾਲ ਆਏ ਲੋਕਾਂ 'ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਰਾਹਤ ਸਮੱਗਰੀ ਵੰਡੀ | ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਦੌਰਾਨ ਰਾਜ ਦੇ ਹੜ ਪ੍ਰਭਾਵਿਤ ਖੇਤਰਾਂ ਵਿਚ ਸਰਕਾਰ ਵੱਲੋਂ ਜੰਗੀ ਪੱਧਰ 'ਤੇ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਪਾਣੀ ਦੀ ਮਾਰ ਹੇਠ ਆਏ ਲੋਕਾਂ ਦੇ ਰਹਿਣ, ਖਾਣ-ਪੀਣ ਅਤੇ ਪਸ਼ੂਆਂ ਦੇ ਚਾਰੇ ਆਦਿ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਦਰਿਆ ਬਿਆਸ ਤੇ ਸਤਲੁਜ ਦੇ ਸੰਗਮ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਜਾ ਰਹੇ ਪਾਣੀ ਕਾਰਨ ਹਰੀਕੇ ਤੋਂ ਨਿਵਾਣ ਵਾਲੇ ਪਾਸੇ ਦਰਿਆ ਸਤਲੁਜ ਦੇ ਨਾਲ ਲੱਗਦੇ ਪਿੰਡਾਂ ਦੇ ਖੇਤਾਂ ਵਿਚ ਫਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਰਿਆਈ ਪਾਣੀ ਦੀ ਮਾਰ ਕਰਕੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਮੌਕੇ ਪੰਜਾਬ ਸਰਕਾਰ ਰਾਜ ਦੇ ਲੋਕਾਂ ਤੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਵਿਸ਼ੇਸ਼ ਗਿਰਦਾਵਰੀ ਕਰਕੇ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਦਾ ਕੰਮ ਬੰਦ ਕਰਨ ਵਿਰੁੱਧ ਬਲਾਕ ਨੌਸ਼ਹਿਰਾ ਪੰਨੂਆਂ ਅੱਗੇ ਪੁਤਲਾ ਸਾੜਿਆ <br/> ਅਗਲੀ ਖ਼ਬਰ ਸਤਲੁਜ ਦਰਿਆ ਦਾ ਵਿਕਰਾਲ ਰੂਪ, ਗੱਟੀ ਹਰੀਕੇ ਨਜ਼ਦੀਕ ਨੋਚ ਨੂੰ ਲਾਈ ਢਾਹ <br/>
Ad Position 24