29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮਨਰੇਗਾ ਵਰਕਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ <br/>

Ad Position 21
No active advertisement
ਅਜੀਤ ਡੈਸਕ 30-08-2025
ਚੋਹਲਾ ਸਾਹਿਬ, 29 ਅਗਸਤ (ਬਲਵਿੰਦਰ ਸਿੰਘ)-ਮਨਰੇਗਾ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮਨਰੇਗਾ ਦਾ ਕੰਮ ਬੰਦ ਕਰਨ ਵਿਰੁੱਧ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਚੋਹਲਾ ਸਾਹਿਬ ਬਲਾਕ ਸਾਹਮਣੇ ਸਾੜਿਆ ਗਿਆ, ਜਿਸ ਦੀ ਅਗਵਾਈ ਦਾਰਾ ਸਿੰਘ ਮੁੰਡਾਪਿੰਡ ਨੇ ਕੀਤੀ | ਇਸ ਮੌਕੇ ਮਨਰੇਗਾ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਮਨਰੇਗਾ ਵਰਕਰਾਂ ਦੇ ਕਾਫੀ ਸਮੇਂ ਤੋਂ ਰੁਕੇ ਬਕਾਏ ਤੁਰੰਤ ਪਾਏ ਜਾਣ ਅਤੇ ਕਾਫੀ ਵਰਕਰਾਂ ਦੇ ਪਿਛਲੇ ਬਣਦੇ ਬਕਾਏ ਛੇਤੀ ਤੋਂ ਛੇਤੀ ਜਾਰੀ ਕੀਤੇ ਜਾਣ | ਮਨਰੇਗਾ ਵਰਕਰਾਂ ਦੇ ਜੌਬ ਕਾਰਡ ਬਿਨ੍ਹਾਂ ਭੇਦਭਾਵ ਬਣਾਏ ਜਾਣ ਅਤੇ ਹਾਜ਼ਰੀ ਜੌਬ ਕਾਰਡਾਂ 'ਤੇ ਲਗਾਈ ਜਾਵੇ | ਮਨਰੇਗਾ ਵਰਕਰਾਂ ਨੂੰ 100 ਦਿਨ ਕੰਮ ਯਕੀਨੀ ਬਣਾਇਆ ਜਾਵੇ ਅਤੇ ਪਿੰਡਾਂ ਦੇ ਸਰਪੰਚਾਂ ਦੀ ਦਖ਼ਲਅੰਦਾਜ਼ੀ ਬੰਦ ਕੀਤੀ ਜਾਵੇ, ਜਿਹੜਾ ਵੀ ਕੰਮ ਕਰਨਾ ਚਾਹੁੰਦਾ ਹੈ, ਹਰੇਕ ਨੂੰ ਕੰਮ ਦਿੱਤਾ ਜਾਵੇ ਅਤੇ ਮਨਰੇਗਾ ਸਕੀਮ ਨੂੰ ਪਾਰਦਰਸ਼ੀ ਢੰਗ ਨਾਲ ਚੱਲਣ ਦਿੱਤਾ ਜਾਵੇ | ਮਨਰੇਗਾ ਵਰਕਰਾਂ ਦੇ ਸਾਰੇ ਪਰਿਵਾਰ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ ਅਤੇ ਦਿਹਾੜੀ 700 ਰੁਪਏ ਕੀਤੀ ਜਾਵੇ | ਮਨਰੇਗਾ ਵਰਕਰਾਂ ਲਈ ਲੋੜੀਂਦਾ ਸਾਮਾਨ ਕਹੀ ਬੱਠਲ ਅਤੇ ਮੁੱਢਲੀ ਸਹਾਇਤਾ ਦੀ ਦਵਾਈ ਦੀ ਕਿੱਟ ਮੁਹੱਈਆ ਕਰਵਾਈ ਜਾਵੇ ਅਤੇ ਔਰਤਾਂ ਦੇ ਬੱਚਿਆਂ ਦੀ ਦੇਖਭਾਲ ਲਈ ਬਜ਼ੁਰਗ ਔਰਤਾਂ ਦਾ ਪ੍ਰਬੰਧ ਕੀਤਾ ਜਾਵੇ | ਮਨਰੇਗਾ ਵਰਕਰਾਂ ਦਾ ਸਿਹਤ ਬੀਮਾ ਮੁਫ਼ਤ ਕੀਤਾ ਜਾਵੇ | ਸਾਰੇ ਬਲਾਕਾਂ 'ਚ ਮਨਰੇਗਾ ਦਾ ਬੰਦ ਕੰਮ ਚਾਲੂ ਕਰਾਇਆ ਜਾਵੇ | ਬਲਾਕ ਅਧਿਕਾਰੀਆਂ ਮਨਰੇਗਾ, ਸੈਕਟਰੀਆਂ ਵਲੋਂ ਮੇਟਾ, ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ | ਮਨਰੇਗਾ ਵਰਕਰਾਂ ਦੇ ਜੌਬ ਕਾਰਡ 'ਤੇ ਹੋਰ ਵਰਕਰਾਂ ਦੇ ਖਾਤਿਆਂ ਵਿਚ ਪੈਸੇ ਪਾਏ ਜਾ ਰਹੇ ਹਨ, ਇਸ ਦੀ ਪੜਤਾਲ ਕਰਵਾਈ ਜਾਵੇ | ਇਸ ਮੌਕੇ ਪਰਮਜੀਤ ਸਿੰਘ, ਰਮਨ ਸਿੰਘ ਜੌਹਲ, ਲਖਬੀਰ ਸਿੰਘ ਜੌਹਲ, ਬੂਟਾ ਸਿੰਘ ਮੁੰਡਾ ਪਿੰਡ, ਕਾਲਾ ਸਿੰਘ, ਸਰਬਜੀਤ ਸਿੰਘ, ਸਵਰਨ ਸਿੰਘ, ਗੁਰਦਿਆਲ ਸਿੰਘ ਜੋਹਲ, ਕਾਸ਼, ਵੀਰਾ ਸਿੰਘ, ਅਜੀਤ ਸਿੰਘ, ਦਰਸ਼ਨ ਸਿੰਘ, ਗੁਲਜਾਰ ਸਿੰਘ, ਬਲਵੰਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਏ. ਦੀਆਂ ਕਿਸਤਾਂ 2.59 ਦਾ ਗੁਣਾਂਕ ਜਲਦ ਦਿੱਤਾ ਜਾਵੇ-ਜੰਡ, ਆਸਲ <br/> ਅਗਲੀ ਖ਼ਬਰ ਝਬਾਲ ਨੇੜੇ ਸੜਕ ਕਿਨਾਰੇ ਸੁੱਟੀ ਨੌਜਵਾਨ ਦੀ ਲਾਸ਼ ਮਿਲੀ <br/>
Ad Position 24