29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੜ੍ਹ ਪੀੜ੍ਹਤ ਏਰੀਏ ਪਿੰਡ ਕਿੜੀਆਂ ਵਿਖੇ ਮੈਡੀਕਲ ਕੈਂਪ ਲਗਾਇਆ <br/>

Ad Position 21
No active advertisement
ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਮੌਕੇ ਲੋਕਾਂ ਨੂੰ ਜਾਗਰੂਕ ਕਰਦੇ ਸਿਹਤ ਕਰਮਚਾਰੀ | ਤਸਵੀਰ: ਹੁੰਦਲ <br/> 30-08-2025
ਸਰਹਾਲੀ ਕਲਾਂ, 29 ਅਗਸਤ (ਅਜੇ ਸਿੰਘ ਹੁੰਦਲ)-ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਮਲੇਰੀਆ ਅਫਸਰ ਡਾ. ਰਾਘਵ ਗੁਪਤਾ, ਜ਼ਿਲ੍ਹਾ ਟੀ.ਬੀ. ਅਫਸਰ ਡਾ. ਰਿਚਾ ਸ਼ਰਮਾ ਅਤੇ ਡਾ. ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ.ਐੱਚ.ਸੀ. ਸਰਹਾਲੀ ਵਲੋਂ ਹੜ੍ਹ ਪੀੜ੍ਹਤ ਖ਼ੇਤਰ ਦਾ ਦੌਰਾ ਕੀਤਾ ਗਿਆ | ਇਸ ਸਮੇਂ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮਲੇਰੀਆ ਅਫਸਰ ਡਾ. ਰਾਘਵ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਦਰਿਆ ਸਤਲੁਜ ਅਤੇ ਬਿਆਸ ਦਰਿਆ ਦੇ ਕਿਨਾਰੇ ਵੱਸੇ ਪਿੰਡ ਕਿੜੀਆਂ ਵਿਖੇ ਡਾ. ਜਤਿੰਦਰ ਸਿੰਘ ਗਿੱਲ ਸੀ.ਐ?ਚ.ਸੀ. ਸਰਹਾਲੀ ਦੀ ਯੋਗ ਰਹਿਨੁਮਾਈ ਹੇਠ ਮੈਡੀਕਲ ਕੈਂਪ ਦੌਰਾਨ ਜਾਂਚ ਕੀਤੀ ਗਈ ਅਤੇ ਇੱਥੇ ਹਾਜ਼ਰ ਲੋਕਾਂ ਨੂੰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਬਰਸਾਤੀ ਦਿਨਾਂ ਵਿਚ ਹੋਣ ਵਾਲੀਆਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਤੋਂ ਜਾਣੂ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਮੈਡੀਕਲ ਟੀਮ ਅਤੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਪਿੰਡ ਕਿੜੀਆਂ ਦੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਲੋਕਾਂ ਦੇ ਘਰਾਂ ਅੰਦਰ ਪਏ ਟੁੱਟੇ ਟਾਇਰਾਂ, ਗਮਲਿਆਂ ਆਦਿ ਵਿਚ ਪਏ ਪਾਣੀ ਨੂੰ ਡੋਲਿਆ ਗਿਆ, ਤਾਂ ਜੋ ਭਿਆਨਕ ਬਿਮਾਰੀਆਂ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ | ਉਨ੍ਹਾਂ ਦੱਸਿਆ ਕਿ ਸਾਨੂੰ ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਚਾਹੀਦਾ ਹੈ ਅਤੇ ਰਾਤ ਨੂੰ ਸੌਣ ਸਮੇਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ | ਡਾ. ਰਿਚਾ ਸ਼ਰਮਾ ਨੇ ਦੱਸਿਆ ਕਿ ਜੇਕਰ ਤੁਹਾਨੂੰ ਤੇਜ਼ ਸਿਰ ਦਰਦ, ਤੇਜ਼ ਬੁਖਾਰ ਜਾਂ ਕੁਝ ਦਿਨਾਂ ਤੋਂ ਖਾਂਸੀ ਆਉਂਦੀ ਹੈ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਚ ਜਾਕੇ ਆਪਣੀ ਜਾਂਚ ਕਰਵਾਓ, ਤਾਂ ਜੋ ਸਮੇਂ ਸਿਰ ਇਲਾਜ ਕੀਤਾ ਜਾ ਸਕੇ | ਇਸ ਸਮੇਂ ਡਾ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ਕਿੜੀਆਂ ਵਿਖੇ ਲਗਾਏ ਗਏ ਮੈਡੀਕਲ ਕੈਂਪ ਵਿਚ ਲੋਕਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਦਵਾਈ ਦੀ ਜ਼ਰੂਰਤ ਹੈ ਤਾਂ ਉਹ ਆਪਣੇ ਨਜ਼ਦੀਕੀ ਸਿਹਤ ਕੇਂਦਰ ਵਿਚੋਂ ਜਾਂਚ ਕਰਵਾਉਣ ਤੋਂ ਬਾਅਦ ਦਵਾਈ ਪ੍ਰਾਪਤ ਕਰ ਸਕਦਾ ਹੈ | ਇਸ ਸਮੇਂ ਪਿੰਡ ਕਿੜੀਆਂ ਦੇ ਨਾਲ ਵਗਦੇ ਦਰਿਆ ਦੇ ਪਾਣੀ ਦਾ ਪੱਧਰ ਵੀ ਚੈੱਕ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ, ਬਲਰਾਜ ਸਿੰਘ ਬੀ.ਈ.ਈ., ਡਾ. ਵਿਵੇਕ ਸ਼ਰਮਾ, ਦੀਨ ਦਿਆਲ ਐ?ਸ.ਆਈ., ਬਿਕਰਮਜੀਤ ਸਿੰਘ ਐ?ਸ.ਆਈ., ਐ?ਸ.ਆਈ. ਭੁਪਿੰਦਰ ਸਿੰਘ, ਹੈਲਥ ਵਰਕਰ ਜਸਪਿੰਦਰ ਸਿੰਘ, ਹੈਲਥ ਵਰਕਰ ਸੁਖਦੀਪ ਸਿੰਘ, ਹੈਲਥ ਵਰਕਰ ਰਾਜੀਵ ਕੁਮਾਰ, ਹੈਲਥ ਵਰਕਰ ਰਜਿੰਦਰ ਫਤਿਹਗੜ੍ਹ ਚੂੜੀਆਂ, ਨਵਨੀਤ ਕੌਰ ਸੀ.ਐ?ਚ.ਓ., ਹਰਪਾਲ ਸਿੰਘ ਭੱਲੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੰਗਾ ਪੀੜਤਾਂ ਨੂੰ ਨੌਕਰੀਆਂ ਦੇਣ ਵਰਗੇ ਭਾਜਪਾ ਲੈ ਰਹੀ ਇਤਿਹਾਸਕ ਫ਼ੈਸਲੇ -ਮਨਜੀਤ ਸਿੰਘ ਮੰਨਾ <br/> ਅਗਲੀ ਖ਼ਬਰ ਦਾਜ ਦੀ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ
Ad Position 24