29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਰਕਾਰ ਜਲਦ ਤੋਂ ਜਲਦ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਵੇ- ਜਲਾਲਉਸਮਾ, ਜਥੇਦਾਰ ਭਲਾਈਪੁਰ <br/>

Ad Position 21
No active advertisement
ਅਜੀਤ ਡੈਸਕ 30-08-2025
ਮੀਆਂਵਿੰਡ, 29 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਸਾਬਕਾ ਸਰਪੰਚ ਬਲਬੀਰ ਸਿੰਘ ਭਲੋਜਲਾ ਦੇ ਗ੍ਰਹਿ ਵਿਖੇ ਪਹੁੰਚੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ, ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਉੱਪਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਨਾਲ ਹਮਦਰਦੀ ਪ੍ਰਗਟ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਉਕਤ ਆਗੂਆਂ ਕਿਹਾ ਕਿ ਹਿਮਾਚਲ, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਿਚ ਪੈ ਰਹੇ ਭਾਰੀ ਮੀਂਹ ਅਤੇ ਫਟ ਰਹੇ ਬੱਦਲਾਂ ਕਾਰਨ ਪੰਜਾਬ ਦਰਿਆਵਾਂ ਵਿਚ ਆਏ ਵਿਚ ਹੜ੍ਹਾਂ ਨੇ ਪੰਜਾਬ ਵਿਚ ਤਬਾਹੀ ਮਚਾਈ ਹੋਈ ਹੈ | ਹਜ਼ਾਰਾਂ ਲੋਕ ਘਰੋਂ ਬੇਘਰ ਹੋ ਗਏ ਹਨ ਜਦਕਿ ਝੋਨਾ, ਬਾਸਮਤੀ, ਗੰਨਾ ਅਤੇ ਪਸ਼ੂਆਂ ਦੇ ਪੱਠੇ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹੋਏ ਵੱਡੇ ਨੁਕਸਾਨ ਨੂੰ ਪੂਰਾ ਤਾਂ ਨਹੀਂ ਕੀਤਾ ਜਾ ਸਕਦਾ ਪਰ ਫਿਰ ਵੀ ਪੰਜਾਬ ਸਰਕਾਰ ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਅਤੇ ਕੋਈ ਰਾਹਤ ਪੈਕੇਜ ਦੇਵੇ, ਤਾਂ ਜੋ ਕੁਝ ਨਾ ਕੁਝ ਉਨ੍ਹਾਂ ਨੂੰ ਰਾਹਤ ਮਿਲ ਸਕੇ | ਇਸ ਮੌਕੇ ਮੈਂਬਰ ਰਣਜੀਤ ਸਿੰਘ ਰਾਣਾ ਮੀਆਂਵਿੰਡ, ਜਥੇਦਾਰ ਸਰਦੂਲ ਸਿੰਘ ਮੀਆਂਵਿੰਡ, ਐ?ਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ, ਸੁਖਰਾਜ ਸਿੰਘ ਸੰਧੂ, ਸੁਖਬੀਰ ਸਿੰਘ ਸੰਧੂ, ਰਵੀ ਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਧਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 1 ਸਤੰਬਰ ਨੂੰ -5ਵਾਂ ਕਬੱਡੀ ਕੱਪ ਅੱਜ <b... ਅਗਲੀ ਖ਼ਬਰ ਅਕਾਲੀ ਦਲ ਨੂੰ ਛੱਡ ਕਈ ਪਰਿਵਾਰ ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਹੋਏ ਕਾਂਗਰਸ 'ਚ ਸ਼ਾਮਿਲ <br/>
Ad Position 24