29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪਿੰਡ ਪੱਧਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 1 ਸਤੰਬਰ ਨੂੰ -5ਵਾਂ ਕਬੱਡੀ ਕੱਪ ਅੱਜ <br/>

Ad Position 21
No active advertisement
ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਯੂਥ ਸਪੋਰਟਸ ਕਲੱਬ ਪੱਧਰੀ ਦੇ ਮੈਂਬਰ ਅਤੇ ਜਥੇਦਾਰ ਸੁਖਮੰਦਰ ਸਿੰਘ | ਤਸਵੀਰਾਂ: ਕੁੰਦਰਾ <br/> 30-08-2025
ਹਰੀਕੇ ਪੱਤਣ, 29 ਅਗਸਤ (ਸੰਜੀਵ ਕੁੰਦਰਾ)- ਕਸਬਾ ਹਰੀਕੇ ਪੱਤਣ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਪੱਧਰੀ (ਮੱਖੂ) ਵਿਖੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ 1 ਸਤੰਬਰ ਨੂੰ ਸ਼ਰਧਾਪੂਰਵਕ ਤੇ ਉਤਸ਼ਾਹ ਨਾਲ ਸਮੂਹ ਸੰਗਤਾਂ ਅਤੇ ਐੱਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਸੁਖਮੰਦਰ ਸਿੰਘ ਪੱਧਰੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ 1 ਸਤੰਬਰ ਨੂੰ ਸ਼ਰਧਾਪੂਰਵਕ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 30 ਅਗਸਤ ਨੂੰ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ | 31 ਅਗਸਤ ਨੂੰ ਰਾਤਰੀ ਦੀਵਾਨ ਸੱਜਣਗੇ, ਜਿੰਨਾ ਵਿਚ ਪੰਥਕ ਪ੍ਰਸਿੱਧ ਰਾਗੀ ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕਰਨਗੇ | 1 ਸਤੰਬਰ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਖੁੱਲ੍ਹੇ ਦੀਵਾਨ ਸਜਣਗੇ ਜਿੰਨ੍ਹਾਂ ਵਿਚ ਗਿਆਨੀ ਜਸਵੰਤ ਸਿੰਘ ਪਰਵਾਨਾ, ਗਿਆਨੀ ਹਰਪਾਲ ਸਿੰਘ ਢੰਡ, ਗਿਆਨੀ ਆਤਮਾ ਸਿੰਘ ਸਭਰਾ, ਗਿਆਨੀ ਸੁਖਨਿੰਦਰ ਸਿੰਘ ਦੇ ਜਥੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ |

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਖਡੂਰ ਸਾਹਿਬ ਦੇ ਹੜ੍ਹ ਪੀੜਤਾਂ ਲਈ ਖੋਲ੍ਹੇ ਦਿਲ, 20 ਹਜ਼ਾਰ ਲੀਟਰ ਡੀਜ਼ਲ ਦੀ ਵੱਡੀ ਰਾਹਤ ਦਾ ਐਲ... ਅਗਲੀ ਖ਼ਬਰ ਸਰਕਾਰ ਜਲਦ ਤੋਂ ਜਲਦ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਵੇ- ਜਲਾਲਉਸਮਾ, ਜਥੇਦਾਰ ਭਲਾਈਪੁਰ <br/>
Ad Position 24