29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸੁਖਬੀਰ ਸਿੰਘ ਬਾਦਲ ਨੇ ਖਡੂਰ ਸਾਹਿਬ ਦੇ ਹੜ੍ਹ ਪੀੜਤਾਂ ਲਈ ਖੋਲ੍ਹੇ ਦਿਲ, 20 ਹਜ਼ਾਰ ਲੀਟਰ ਡੀਜ਼ਲ ਦੀ ਵੱਡੀ ਰਾਹਤ ਦਾ ਐਲਾਨ-ਬ੍ਰਹਮਪੁਰਾ <br/>

Ad Position 21
No active advertisement
ਅਜੀਤ ਡੈਸਕ 30-08-2025
ਤਰਨ ਤਾਰਨ, 29 ਅਗਸਤ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕੇ ਦੇ ਹੜ੍ਹ ਪੀੜਤਾਂ ਲਈ 20,000 ਲੀਟਰ ਡੀਜ਼ਲ ਦੀ ਵੱਡੀ ਰਾਹਤ ਦੇਣ ਦੇ ਐਲਾਨ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ | ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਦੱਸਿਆ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਪਾਰਟੀ ਪ੍ਰਧਾਨ ਨੂੰ ਹਲਕੇ ਦੇ ਪਿੰਡ ਗੋਇੰਦਵਾਲ ਸਾਹਿਬ, ਧੂੰਦਾ, ਭੈਲ, ਘੜਕਾ, ਮੁੰਡਾ ਪਿੰਡ ਆਦਿ ਵਿਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਤੋਂ ਜਾਣੂ ਕਰਵਾਇਆ ਸੀ, ਜਿੱਥੇ ਲਗਪਗ 15 ਹਜ਼ਾਰ ਏਕੜ ਫ਼ਸਲ ਬਰਬਾਦ ਹੋ ਗਈ ਹੈ | ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਬਾਦਲ ਨੇ ਹਲਕੇ ਦਾ ਦੌਰਾ ਕੀਤਾ | ਬ੍ਰਹਮਪੁਰਾ ਨੇ ਦੱਸਿਆ ਕਿ ਪ੍ਰਧਾਨ ਸਾਹਿਬ ਨੇ ਰਾਹਤ ਕਾਰਜਾਂ ਲਈ ਕੁੱਲ 20 ਹਜ਼ਾਰ ਲੀਟਰ ਡੀਜ਼ਲ ਦੇਣ ਦਾ ਐਲਾਨ ਕੀਤਾ ਹੈ ਅਤੇ ਯੂਥ ਅਕਾਲੀ ਦਲ ਦੇ ਵਰਕਰਾਂ ਨੂੰ ਆਪਣੇ ਟਰੈਕਟਰਾਂ ਨਾਲ ਸੇਵਾ ਕਰਨ ਦੇ ਨਿਰਦੇਸ਼ ਦਿੱਤੇ ਹਨ | ਬ੍ਰਹਮਪੁਰਾ ਨੇ ਕਿਹਾ ਕਿ ਮੈਂ ਸਮੁੱਚੇ ਹਲਕਾ ਵਾਸੀਆਂ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਸਾਡੀ ਪੁਕਾਰ ਸੁਣੀ | ਜਦੋਂ 'ਆਪ' ਸਰਕਾਰ ਪੂਰੀ ਤਰ੍ਹਾਂ ਗਾਇਬ ਹੈ, ਉਸ ਵੇਲੇ ਉਨ੍ਹਾਂ ਦੀ ਇਹ ਵੱਡੀ ਮਦਦ ਕਿਸਾਨਾਂ ਲਈ ਵੱਡੀ ਰਾਹਤ ਲੈ ਕੇ ਆਈ ਹੈ | ਉਨ੍ਹਾਂ ਨੇ 'ਆਪ' ਸਰਕਾਰ ਨੂੰ ਵੀ ਆਪਣੀ ਜਿੰਮੇਵਾਰੀ ਯਾਦ ਦਿਵਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬੇਨਤੀ ਹੈ ਕਿ ਸਭ ਦੀ ਇਕਸਾਰ ਮਦਦ ਕੀਤੀ ਜਾਵੇ | ਅੰਤ ਵਿਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਮਿਹਰਬਾਨੀ ਕਰਕੇ ਆਪਣੇ ਲਾਡਲੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਹਦਾਇਤ ਕਰੋਂ ਕਿ ਬਿਨਾਂ ਕਿਸੇ ਪੱਖਪਾਤ ਦੇ ਹਰ ਲੋੜਵੰਦ ਤੱਕ ਪਹੁੰਚਣ, ਕਿਉਂਕਿ ਅਜਿਹੇ ਸਮੇਂ ਸਰਕਾਰਾਂ ਦੀ ਲੋੜ ਸਭ ਤੋਂ ਵੱਧ ਹੁੰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਲਪੁਰਾ ਨੇ ਪਿੰਡ ਘੜਕਾ ਵਿਖੇ ਹੜ੍ਹਾਂ ਦੀ ਮਾਰ ਹੇਠ ਆਏ ਪਰਿਵਾਰਾਂ ਨੂੰ ਰਾਹਤ ਲਈ ਦਿੱਤੀ ਵਿਸ਼ੇਸ਼ ਸਹਾਇਤਾ <... ਅਗਲੀ ਖ਼ਬਰ ਪਿੰਡ ਪੱਧਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 1 ਸਤੰਬਰ ਨੂੰ -5ਵਾਂ ਕਬੱਡੀ ਕੱਪ ਅੱਜ <b...
Ad Position 24