29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਵਿਧਾਇਕ ਲਾਲਪੁਰਾ ਨੇ ਪਿੰਡ ਘੜਕਾ ਵਿਖੇ ਹੜ੍ਹਾਂ ਦੀ ਮਾਰ ਹੇਠ ਆਏ ਪਰਿਵਾਰਾਂ ਨੂੰ ਰਾਹਤ ਲਈ ਦਿੱਤੀ ਵਿਸ਼ੇਸ਼ ਸਹਾਇਤਾ <br/>

Ad Position 21
No active advertisement
ਅਜੀਤ ਡੈਸਕ 30-08-2025

ਚੋਹਲਾ ਸਾਹਿਬ, 29 ਅਗਸਤ (ਬਲਵਿੰਦਰ ਸਿੰਘ)- ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਘੜਕਾ ਵਿਖੇ ਹਾਲ ਹੀ ਵਿਚ ਦਰਿਆਈ ਪਾਣੀ ਦੀ ਮਾਰ ਹੇਠ ਆਏ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਲਈ ਵਿਸ਼ੇਸ਼ ਸਹਾਇਤਾ ਪ੍ਰਦਾਨ ਕੀਤੀ ਹੈ | ਵਿਧਾਇਕ ਲਾਲਪੁਰਾ ਅਤੇ ਸਮੂਹ ਟੀਮ ਵਲੋਂ ਪੀੜਤ ਪਰਿਵਾਰਾਂ ਵਾਸਤੇ ਰਾਸ਼ਨ ਕਿੱਟਾਂ ਅਤੇ ਪਸ਼ੂਆਂ ਲਈ ਚਾਰਾ ਵੀ ਦਿੱਤਾ ਗਿਆ, ਜਿਸ ਨਾਲ ਪਿੰਡ ਵਾਸੀਆਂ ਨੂੰ ਭਾਰੀ ਰਾਹਤ ਮਿਲੀ ਹੈ | ਪੰਜਾਬ ਅਤੇ ਪਹਾੜੀ ਇਲਾਕਿਆਂ ਵਿਚ ਪਿਛਲੇ ਦਿਨੀ ਹੋਈ ਭਾਰੀ ਬਾਰਿਸ਼ ਨਾਲ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਖਡੂਰ ਸਾਹਿਬ ਹਲਕੇ ਦੇ ਕਈ ਪਿੰਡਾਂ ਨੂੰ ਦਰਿਆਈ ਪਾਣੀ ਨੇ ਪ੍ਰਭਾਵਿਤ ਕੀਤਾ ਹੈ | ਇਸ ਹਾਲਾਤ ਵਿਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਖੁਦ ਪਿੰਡਾਂ ਵਿਚ ਪਹੁੰਚ ਕੇ ਪੀੜਤ ਕਿਸਾਨਾਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ 'ਆਪ' ਪਾਰਟੀ ਹਮੇਸ਼ਾ ਆਮ ਆਦਮੀ ਦੇ ਪੱਖ ਵਿਚ ਖੜ੍ਹੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਰਾਸ਼ਨ ਵਿਚ ਖੰਡ, ਚਾਹ ਪੱਤੀ, ਆਲੂ, ਤੇਲ ਅਤੇ ਹੋਰ ਜ਼ਰੂਰੀ ਵਸਤਾਂ ਸ਼ਾਮਿਲ ਸਨ, ਜਦਕਿ ਪਸ਼ੂਆਂ ਲਈ ਚਾਰੇ ਨੂੰ ਪਿੰਡ ਘੜਕਾ ਵਿਚ ਪਹੁੰਚਾ ਕੇ ਪਸ਼ੂ ਪਾਲਕਾਂ ਨੂੰ ਵੀ ਰਾਹਤ ਦਿੱਤੀ ਹੈ | ਵਿਧਾਇਕ ਲਾਲਪੁਰਾ ਨੇ ਕਿਹਾ ਕਿ ਹੜ੍ਹ ਵਰਗੀਆਂ ਕੁਦਰਤੀ ਆਫ਼ਤਾਂ ਵਿਚ ਲੋਕਾਂ ਨੂੰ ਤੁਰੰਤ ਮਦਦ ਦੀ ਲੋੜ ਹੁੰਦੀ ਹੈ | 'ਆਪ' ਪਾਰਟੀ ਨੇ ਹਮੇਸ਼ਾ ਆਪਣੇ ਵਾਅਦਿਆਂ ਅਨੁਸਾਰ ਆਮ ਆਦਮੀ ਦੀ ਸੇਵਾ ਕੀਤੀ ਹੈ ਅਤੇ ਅੱਜ ਵੀ ਅਸੀਂ ਪੀੜਤ ਪਰਿਵਾਰਾਂ ਨਾਲ ਹੀ ਖੜ੍ਹੇ ਹਾਂ | ਪੰਜਾਬ ਸਰਕਾਰ ਵਲੋਂ ਵੀ ਹੜ੍ਹ ਰਾਹਤ ਲਈ ਵਿਸ਼ੇਸ਼ ਪੈਕੇਜ ਐਲਾਨ ਕੀਤੇ ਜਾਣਗੇ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਅਤੇ ਆਪ ਪਾਰਟੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੀ ਸਹਾਇਤਾ ਨੇ ਉਨ੍ਹਾਂ ਨੂੰ ਮੁਸ਼ਕਿਲ ਸਮੇਂ ਵਿਚ ਹੌਸਲਾ ਦਿੱਤਾ ਹੈ | 'ਆਪ' ਪਾਰਟੀ ਦੇ ਆਗੂਆਂ ਨੇ ਸਾਰੇ ਪੀੜਤਾਂ ਨੂੰ ਭਰੋਸਾ ਦਿਵਾਇਆ ਹੈ ਕਿ ਹੜ੍ਹਾਂ ਤੋਂ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ ਅਤੇ ਭਵਿੱਖ ਵਿਚ ਅਜਿਹੀਆਂ ਆਫ਼ਤਾਂ ਤੋਂ ਬਚਾਅ ਲਈ ਵੀ ਕੰਮ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਰਜਿੰਦਰ ਸਿੰਘ ਉਸਮਾ, ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਮੈਡਮ ਅੰਜੂ ਵਰਮਾ, ਰੁਪਿੰਦਰ ਕੌਰ ਸੰਧੂ, ਚੇਅਰਮੈਨ ਬਰਿੰਦਰ ਕੁਮਾਰ, ਚੇਅਰਮੈਨ ਹਰਜੀਤ ਸਿੰਘ ਸੰਧੂ, ਚੇਅਰਮੈਨ ਅਮਿੰਦਰ ਸਿੰਘ ਐਮੀ ਅਤੇ ਹਲਕਾ ਤਰਨ ਤਾਰਨ ਦੀ ਆਮ ਆਦਮੀ ਪਾਰਟੀ ਦੀ ਸਾਰੀ ਟੀਮ ਹਾਜ਼ਰ ਸੀ |


Ad Position 22
No active advertisement
ਪਿਛਲੀ ਖ਼ਬਰ ਦਿਹਾਤੀ ਮਜ਼ਦੂਰ ਸਭਾ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ <br/> ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਖਡੂਰ ਸਾਹਿਬ ਦੇ ਹੜ੍ਹ ਪੀੜਤਾਂ ਲਈ ਖੋਲ੍ਹੇ ਦਿਲ, 20 ਹਜ਼ਾਰ ਲੀਟਰ ਡੀਜ਼ਲ ਦੀ ਵੱਡੀ ਰਾਹਤ ਦਾ ਐਲ...
Ad Position 24