29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਦਿਹਾਤੀ ਮਜ਼ਦੂਰ ਸਭਾ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ <br/>

Ad Position 21
No active advertisement
ਅਜੀਤ ਡੈਸਕ 30-08-2025
ਭਿੱਖੀਵਿੰਡ, 29 ਅਗਸਤ (ਬੌਬੀ)-ਦਿਹਾਤੀ ਮਜ਼ਦੂਰ ਸਭਾ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਵਿਚ ਮਨਰੇਗਾ ਦਾ ਕੰਮ ਬੰਦ ਕਰਨ ਵਿਰੁੱਧ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਭਿੱਖੀਵਿੰਡ ਦੇ ਮੇਨ ਚੌਂਕ ਵਿਚ ਸਾੜਿਆ ਗਿਆ | ਜਿਸਦੀ ਅਗਵਾਈ ਹਰਜਿੰਦਰ ਸਿੰਘ ਚੂੰਘ ਅਤੇ ਜਸਵੰਤ ਸਿੰਘ ਭਿੱਖੀਵਿੰਡ ਨੇ ਕੀਤੀ | ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਚਮਨ ਲਾਲ ਦਰਾਜਕੇ ਨੇ ਬੋਲਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਮਨਰੇਗਾ ਸਕੀਮ ਨੂੰ ਬੰਦ ਕਰਨ 'ਤੇ ਤੁਲੀ ਹੋਈ ਹੈ | ਮਨਰੇਗਾ ਵਰਕਰਾਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਸਮੇਂ ਸਿਰ ਮਿਹਨਤਆਨਾ ਦਿੱਤਾ ਜਾ ਰਿਹਾ | ਉਨ੍ਹਾਂ ਭਗਵੰਤ ਮਾਨ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਮਨਰੇਗਾ ਵਰਕਰਾਂ ਦਾ ਕੰਮ ਬੰਦ ਕੀਤਾ ਹੋਇਆ ਹੈ ਅਤੇ ਮਨਰੇਗਾ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਨਹੀਂ ਚੱਲਣ ਦਿੱਤਾ ਜਾ ਰਿਹਾ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਜੋਬ ਕਾਰਡ ਬਿਨਾਂ ਭੇਦ ਭਾਵ ਬਣਾਏ ਜਾਣ, ਸਾਰੇ ਪਰਿਵਾਰ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ ਅਤੇ ਮਿਹਨਤਆਨਾ ਘੱਟੋ ਘੱਟ 700 ਰੁਪਏ ਪ੍ਰਤੀ ਦਿਨ ਦਿੱਤਾ ਜਾਵੇ, ਕੰਮ ਦੌਰਾਨ ਮੈਡੀਕਲ ਕਿੱਟ ਮੁਹੱਈਆ ਕੀਤੀ ਜਾਵੇ, ਮਨਰੇਗਾ ਕਾਮਿਆਂ ਦਾ ਫਰੀ ਬੀਮਾ 20 ਲੱਖ ਰੁਪਏ ਦਾ ਕੀਤਾ ਜਾਵੇ ਅਤੇ ਵਰਤੋਂ ਦਾ ਸਾਰਾ ਸਮਾਨ ਮੁਹੱਈਆ ਕਰਵਾਇਆ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਦੁੱਖ ਦੀ ਘੜੀ ਵਿਚ ਉਨ੍ਹਾਂ ਦੀ ਸਾਰ ਲਵੇ ਅਤੇ ਕੇਂਦਰ ਸਰਕਾਰ ਹੜ੍ਹ ਪੀੜਤਾਂ ਨੂੰ ਸਪੈਸ਼ਲ ਪੈਕਜ ਦੇਣ ਦਾ ਐਲਾਨ ਕਰੇ | ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਡੰਗਰਾਂ ਦੇ ਚਾਰੇ ਦਾ ਪ੍ਰਬੰਧ, ਦਵਾਈਆਂ ਅਤੇ ਹੋਰ ਸਮਗਰੀ ਤਰੁੰਤ ਮੁਹੱਈਆ ਕਰਾਈ ਜਾਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿਲਬਾਗ ਸਿੰਘ ਚੂੰਘ, ਜਸਵੰਤ ਸਿੰਘ ਬਾਸਰਕੇ, ਮਨਦੀਪ ਸਿੰਘ ਕਲਸੀ, ਗੱਜਣ ਨਾਰਲਾ, ਸੁਖਦੇਵ ਸਿੰਘ ਬੱਬੀ ਪਹਿਲਵਾਨਕੇ, ਪ੍ਰਗਟ ਸਿੰਘ ਪਹਿਲਵਾਨਕੇ, ਸੰਤੋਖ ਸਿੰਘ ਮੱਖੀਕਲਾਂ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੜ੍ਹ ਪੀੜਤਾਂ ਲਈ ਘਰੇਲੂ ਰਾਸ਼ਨ ਦੇ ਪੈਕੇਟ, ਫੀਡ ਤੇ ਚੋਕਰ ਦੇ ਟਰਾਲੇ ਲੈ ਕੇ ਪੰਹੁ... ਅਗਲੀ ਖ਼ਬਰ ਵਿਧਾਇਕ ਲਾਲਪੁਰਾ ਨੇ ਪਿੰਡ ਘੜਕਾ ਵਿਖੇ ਹੜ੍ਹਾਂ ਦੀ ਮਾਰ ਹੇਠ ਆਏ ਪਰਿਵਾਰਾਂ ਨੂੰ ਰਾਹਤ ਲਈ ਦਿੱਤੀ ਵਿਸ਼ੇਸ਼ ਸਹਾਇਤਾ <...
Ad Position 24