29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੜ੍ਹ ਪੀੜਤਾਂ ਲਈ ਘਰੇਲੂ ਰਾਸ਼ਨ ਦੇ ਪੈਕੇਟ, ਫੀਡ ਤੇ ਚੋਕਰ ਦੇ ਟਰਾਲੇ ਲੈ ਕੇ ਪੰਹੁਚੇ <br/>

Ad Position 21
No active advertisement
ਅਜੀਤ ਡੈਸਕ 30-08-2025
ਪੱਟੀ, 29 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਲਈ ਰਾਹਤ ਕਾਰਜ ਚੱਲ ਰਹੇ ਹਨ | ਇਸੇ ਤਹਿਤ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਇਲਾਕਿਆਂ ਵਿਚ ਕਈ ਟਰਾਲੇ ਫੀਡ, ਚੋਕਰ ਤੇ ਘਰੇਲੂ ਰਾਸ਼ਨ ਦੇ ਪੈਕੇਟ ਲੈ ਕੇ ਪਹੁੰਚੇ | ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪ੍ਰਭਾਵਿਤ ਹੋਏ ਪਰਿਵਾਰਾਂ ਲਈ ਰਾਹਤ ਸਮੱਗਰੀ ਅਤੇ ਹੋਰ ਲੋੜੀਂਦੀਆਂ ਸੁਵਿਧਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਪਸ਼ੂਆਂ ਦੇ ਇਲਾਜ ਲਈ ਵੀ ਉੱਚਿਤ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿਚ ਪ੍ਰਭਾਵਿਤ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਉਹ ਉਨ੍ਹਾਂ ਨਾਲ ਚੱਟਾਂਨ ਵਾਂਗੂ ਖੜੇ ਹਨ | ਪੰਜਾਬ ਸਰਕਾਰ ਨੇ ਸੰਭਾਵੀਂ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਦਰਿਆ ਵਿਚ ਪਾਣੀ ਦੇ ਵਹਾਅ ਅਤੇ ਪੱਧਰ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ | ਪ੍ਰਸ਼ਾਸਨ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ | ਉਨ੍ਹਾਂ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਹੰਗਾਮੀ ਹਾਲਤ ਦਾ ਸਾਹਮਣਾ ਕਰਨ ਲਈ ਪੂਰੀ ਤਰਾਂ ਤਿਆਰ ਹੈ | ਉਨ੍ਹਾਂ ਕਿਹਾ ਕਿ ਉਹ ਖੁਦ ਇਕ ਕਿਸਾਨ ਹਨ ਅਤੇ ਪ੍ਰਭਾਵਿਤ ਇਲਾਕਿਆ ਵਿਚ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਨੂੰ ਸਮਝ ਸਕਦੇ ਹਨ | ਉਨ੍ਹਾਂ ਵੱਖ-ਵੱਖ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਰਿਆਈ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਉਨ੍ਹਾਂ ਵਲੋਂ ਬਹੁਤ ਵੱਡਮੁੱਲੇ ਕਾਰਜ ਕੀਤੇ ਜਾ ਰਹੇ ਹਨ | ਸੇਵਾ ਭਾਵਨਾ ਨਾਲ ਇਹ ਸੰਸਥਾਵਾਂ ਪੀੜ੍ਹਤ ਲੋਕਾਂ ਲਈ ਨਿਰਸਵਾਰਥ ਹੋ ਕੇ ਕਾਰਜ ਕਰ ਰਹੀਆਂ ਹਨ, ਜਿਸ ਲਈ ਉਹ ਉਨ੍ਹਾਂ ਦਾ ਵੀ ਧੰਨਵਾਦ ਕਰਦੇ ਹਨ | ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਪੀ.ਏ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ, ਸ਼ੋਸ਼ਲ ਮੀਡੀਆ ਇੰਚਾਰਜ ਮੋਹਿਤ ਅਰੋੜਾ, ਚੇਅਰਮੈਨ ਗੁਰਪਿ੍ੰਦਰ ਸਿੰਘ ਉੱਪਲ, ਮਨਜੀਤ ਸਿੰਘ ਬੱਠੇ ਭੈਣੀ, ਸਰਪੰਚ ਰਾਜਬੀਰ ਸਿੰਘ ਆੜ੍ਹਤੀਆ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਅਮਨਦੀਪ ਸਿੰਘ ਸ਼ਾਹ ਸਮੇਤ ਪਾਰਟੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਮੱਜੂਪੁਰ ਵਿਖੇ ਸਾਬਕਾ ਸਰਪੰਚ ਸਮੇਤ ਸੈਂਕੜੇ ਲੋਕ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਿਲ <br/>... ਅਗਲੀ ਖ਼ਬਰ ਦਿਹਾਤੀ ਮਜ਼ਦੂਰ ਸਭਾ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ <br/>
Ad Position 24