29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਔਰਤ ਨਾਲ ਕੁੱਟਮਾਰ ਕੀਤਾ ਜ਼ਖ਼ਮੀ, ਤਿੰਨ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 30-08-2025
ਤਰਨ ਤਾਰਨ, 29 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਜ਼ਮੀਨ ਦੇ ਮਾਮਲੇ ਵਿਚ ਇਕ ਔਰਤ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖਮੀ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਜੋਗਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਧੂੰਦਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਸੱਸ ਉਸ ਨਾਲ ਰਹਿੰਦੀ ਹੈ ਅਤੇ ਉਸ ਨੇ ਆਪਣੀ ਘਰ ਵਾਲੀ ਜ਼ਮੀਨ ਦਾ ਹਿੱਸਾ ਆਪਣੇ ਪਾਸ ਰੱਖਿਆ ਹੋਇਆ ਹੈ, ਪਰ ਇਸ ਦੇ ਬਾਵਯੂਦ ਵੀ ਉਸ ਦਾ ਜੇਠ ਰਣਜੀਤ ਸਿੰਘ ਪੁੱਤਰ ਪਿਆਰਾ ਸਿੰਘ, ਅਵਤਾਰ ਸਿੰਘ, ਨਿੰਦਰ ਕੌਰ ਵਾਸੀਆਨ ਧੂੰਦਾ ਘਰ ਵਾਲੀ ਜਗ੍ਹਾ ਦਾ ਹਿੱਸਾ ਹੜੱਪਣਾ ਚਾਹੁੰਦੇ ਹਨ, ਜਿਸ ਦੇ ਚੱਲਦਿਆਂ ਉਕਤ ਵਿਅਕਤੀਆਂ ਨੇ ਇਕ ਸਲਾਹ ਹੋ ਕੇ ਉਸਦੇ ਘਰ ਦਾਖਲ ਹੋ ਕੇ ਉਸ ਨਾਲ ਕੁੱਟਮਾਰ ਕਰਕੇ ਉਸ ਨੂੰ ਸੱਟਾਂ ਲਗਾ ਦਿੱਤੀਆਂ ਹਨ | ਜਾਂਚ ਅਧਿਕਾਰੀ ਏ.ਐੱਸ.ਆਈ. ਹੀਰਾ ਸਿੰਘ ਨੇ ਦੱਸਿਆ ਕਿ ਜਾਂਚ ਉਪਰੰਤ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਵਿਖੇ ਵਿਸ਼ਾਲ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਪਿੰਡ ਮੱਜੂਪੁਰ ਵਿਖੇ ਸਾਬਕਾ ਸਰਪੰਚ ਸਮੇਤ ਸੈਂਕੜੇ ਲੋਕ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਿਲ <br/>...
Ad Position 24