18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਅਮਨ ਅਰੋੜਾ, ਭੁੱਲਰ ਅਤੇ ਈ.ਟੀ.ਓ. ਵਲੋਂ ਹਰੀਕੇ ਹਥਾੜ ਖੇਤਰ ਅਤੇ ਪਿੰਡ ਮਰੜ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 31-08-2025
ਹਰੀਕੇ ਪੱਤਣ, 30 ਅਗਸਤ (ਸੰਜੀਵ ਕੁੰਦਰਾ)-ਬਿਆਸ-ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਪਾਣੀ ਕਾਰਨ ਹਰੀਕੇ ਹਥਾੜ ਖੇਤਰ ਵਿਚ ਭਾਰੀ ਨੁਕਸਾਨ ਹੋਇਆ ਹੈ | ਇਸ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਹਰੀਕੇ ਹਥਾੜ ਖੇਤਰ ਵਿਚ ਪੁੱਜੇ | ਵਰ੍ਹਦੇ ਮੀਂਹ ਵਿਚ ਕੈਬਨਿਟ ਮੰਤਰੀਆਂ ਨੇ ਸਤਲੁਜ ਦਰਿਆ ਦੇ ਨਾਲ ਲੱਗਦੇ ਧੁੱਸੀ ਬੰਨ੍ਹ 'ਤੇ ਪੈਂਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਉਪਰੰਤ ਕੈਬਨਿਟ ਮੰਤਰੀ ਕਸਬਾ ਹਰੀਕੇ ਪੱਤਣ ਨਜ਼ਦੀਕ ਬਿਆਸ ਦਰਿਆ ਕਿਨਾਰੇ ਸਥਿਤ ਪਿੰਡ ਮਰੜ ਵਿਖੇ ਪੁੱਜੇ ਜਿਥੇ ਬੀਤੀ ਰਾਤ ਦਰਿਆ ਬਿਆਸ ਦੇ ਤੇਜ਼ ਵਹਾਅ ਕਾਰਨ ਵੱਡੀ ਢਾਹ ਲੱਗ ਗਈ ਅਤੇ ਪਿੰਡ ਮਰੜ ਨੂੰ ਵੱਡਾ ਖਤਰਾ ਪੈਦਾ ਹੋ ਗਿਆ ਸੀ | ਇਸ ਮੌਕੇ ਕੈਬਨਿਟ ਮੰਤਰੀਆਂ ਨੇ ਪਿੰਡ ਮਰੜ ਵਿਖੇ ਢਾਹ ਨੂੰ ਰੋਕਣ ਲਈ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਢਾਹ ਨੂੰ ਰੋਕਣ ਲਈ ਚੱਲ ਰਹੇ ਕੰਮ ਵਿਚ ਖੁਦ ਵੀ ਮਿੱਟੀ ਦੀਆਂ ਬੋਰੀਆਂ ਸੁੱਟ ਕੇ ਆਪਣਾ ਯੋਗਦਾਨ ਪਾਇਆ |
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆ ਕੈਬਨਿਟ ਮੰਤਰੀ ਅਮਨ ਅਰੋੜਾ, ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜਿੰਨੇ ਮੀਹ ਇਸ ਵਾਰੀ ਪਏ ਨੇ, ਇਸ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜਿਥੇ ਪੰਜਾਬ ਦੇ ਵਿਚ ਭਾਰੀ ਬਾਰਿਸ਼ ਹੋਈ ਹੈ, ਉੱਥੇ ਹੀ ਪਹਾੜੀ ਇਲਾਕਿਆਂ ਵਿਚ ਭਾਰੀ ਬਾਰਿਸ਼ ਕਰਕੇ ਲੈਂਡ ਸਲਾਈਡ ਹੋ ਰਹੀਆਂ ਹਨ ਅਤੇ ਬੱਦਲ ਫੱਟ ਰਹੇ ਹਨ, ਉਸ ਦੇ ਕਰਕੇ ਵੀ ਪਾਣੀ ਪੰਜਾਬ ਦੇ ਵਿਚ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਹਾਲਾਤ ਗੰਭੀਰ ਬਣੇ ਹੋਏ ਹਨ, ਪਰ ਪਹਿਲੇ ਦਿਨ ਤੋਂ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਅਤੇ ਸਾਰੀ ਕੈਬਨਿਟ ਲੋਕਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਜੋੜ ਕੇ ਉਨ੍ਹਾਂ ਦੀ ਸਹਾਇਤਾ ਕਰਨ ਦੇ ਲਈ ਬਚਾਅ ਕਾਰਜਾਂ ਵਿਚ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਭਾਵੇਂ ਹਾਲਾਤ ਗੰਭੀਰ ਬਣੇ ਹੋਏ ਹਨ, ਪਰ ਮੈਂ ਇਕ ਗੱਲ ਦਾ ਵਿਸ਼ਵਾਸ ਦਿਵਾਉਣਾ ਚਾਹੁੰਦਾ ਹਾਂ ਕਿ ਸਰਕਾਰ ਦਿਨ ਰਾਤ ਤੁਹਾਡੇ ਨਾਲ ਖੜੀ ਹੈ | ਉਨ੍ਹਾਂ ਕਿਹਾ ਕਿ ਕਿਸਾਨੀ ਦਾ ਜਿੰਨਾ ਨੁਕਸਾਨ ਹੋ ਰਿਹਾ, ਉਸ ਦਾ ਬਣਦਾ ਮੁਆਵਜਾ ਵੀ ਦਿੱਤਾ ਜਾਵੇਗਾ | ਇਸ ਮੌਕੇ ਐ?ਸ.ਡੀ.ਐ?ਮ. ਪ੍ਰੀਤਇੰਦਰ ਸਿੰਘ, ਡੀ.ਐ?ਸ.ਪੀ. ਕਮਲਜੀਤ ਸਿੰਘ ਔਲਖ, ਡੀ.ਐ?ਸ.ਪੀ. ਪੱਟੀ ਲਵਕੇਸ਼, ਐ?ਸ.ਐ?ਚ.ਓ. ਹਰੀਕੇ ਹਰਪ੍ਰੀਤ ਸਿੰਘ, ਚੇਅਰਮੈਨ ਦਿਲਬਾਗ ਸਿੰਘ ਸੰਧੂ, ਸਰਪੰਚ ਮੇਜਰ ਸਿੰਘ ਉਰਫ ਬੋਹੜ ਸਿੰਘ ਮਰੜ, ਨਿਸ਼ਾਨ ਸਿੰਘ ਬੁੱਟਰ, ਦਿਲਬਾਗ ਸਿੰਘ ਮਰੜ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਜਵੜ ਵਿਖੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ 24 ਘੰਟਿਆਂ 'ਚ ਸੁਲਝਾਈ, 2 ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਘਰ 'ਚੋਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਦੀਆਂ 49 ਪੇਟੀਆਂ ਬਰਾਮਦ
Ad Position 24