18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬੀਬੀ ਰੰਧਾਵਾ ਦੇ ਹੱਕ 'ਚ ਚੋਣ ਮੀਟਿੰਗ ਮੌਕੇ ਸੁਖਬੀਰ ਸਿੰਘ ਬਾਦਲ ਨੂੰ ਚੇਅਰਮੈਨ ਸ਼ੇਖ ਨੇ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 31-08-2025
ਝਬਾਲ, 30 ਅਗਸਤ (ਸਰਬਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕੇ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਉਮੀਦਵਾਰ ਸਾਬਕਾ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਹਲਕੇ ਦੇ ਪਿੰਡ ਰਾਮਰੌਣੀ ਵਿਖੇ ਅਵਤਾਰ ਸਿੰਘ ਅਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਦੇ ਉੱਦਮ ਸਦਕਾ ਚੋਣ ਮੀਟਿੰਗ ਹੋਈ, ਜਿੱਥੇ ਇਸ ਮੌਕੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਵਲੋਂ ਸਨਮਾਨਿਤ ਕਰਦਿਆਂ ਬੀਬੀ ਰੰਧਾਵਾ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਵਿਸ਼ਵਾਸ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਮਾਝੇ 'ਚ ਪੈਂਦੇ ਇਸ ਹਲਕੇ ਤਰਨ ਤਾਰਨ ਦਾ ਅਕਾਲੀ ਸਰਕਾਰ ਸਮੇਂ ਜੋ ਵਿਕਾਸ ਕਰਵਾਇਆ ਗਿਆ ਸੀ, ਉਸ ਨਾਲ ਪਿੰਡਾਂ ਦੀ ਨਹਾਰ ਬਦਲੀ ਸੀ ਪਰ ਬਾਅਦ ਵਿਚ ਬਣਦੀਆਂ ਰਹੀਆਂ ਸਰਕਾਰਾਂ ਨੇ ਵਿਕਾਸ ਕਾਰਜਾਂ ਨੂੰ ਠੱਪ ਕਰਕੇ ਰੱਖ ਦਿੱਤਾ ਤੇ ਲੋਕਾਂ ਦੀਆਂ ਸਹੂਲਤਾਂ ਬੰਦ ਕਰਨ ਵੱਲ ਧਿਆਨ ਦਿੱਤਾ, ਜਿਸ ਨਾਲ ਲੋਕਾਂ ਦਾ ਇਹਨਾਂ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ ਤੇ ਲੋਕ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਜੁੜ ਚੁੱਕੇ ਹਨ | ਇਸ ਮੌਕੇ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ, ਇਕਬਾਲ ਸਿੰਘ ਸੰਧੂ, ਅਜਮੇਰ ਸਿੰਘ ਕਾਕਾ, ਅਵਤਾਰ ਸਿੰਘ ਰਾਮਰੌਣੀ, ਬਾਬਾ ਚੇਅਰਮੈਨ ਹਰਵੰਤ ਸਿੰਘ ਝਬਾਲ, ਬਾਬਾ ਹਰਪ੍ਰੀਤ ਸਿੰਘ, ਪ੍ਰਧਾਨ ਹਰਜੀਤ ਸਿੰਘ ਮਾਲੂਵਾਲ, ਪ੍ਰਧਾਨ ਹਰਜੀਤ ਸਿੰਘ ਮਾਲੂਵਾਲ, ਪੂਰਨ

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ-ਸਾਬਕਾ ਸਰਪੰਚ ਜਿੰਦਾ <br... ਅਗਲੀ ਖ਼ਬਰ 8ਕਾਂਗਰਸ ਨੇ ਹਮੇਸ਼ਾ ਵਰਕਰਾਂ ਨੂੰ ਮਾਣ ਸਤਿਕਾਰ ਦਿੱਤਾ -ਭਲਾਈਪੁਰ <br/> ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ...
Ad Position 24