18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਹੋਰ ਸਹੂਲਤਾਂ ਦੇਣ ਦਾ ਐਲਾਨ ਸ਼ਲਾਘਾਯੋਗ- ਐਮਾ <br/>

Ad Position 21
No active advertisement
ਅਜੀਤ ਡੈਸਕ 31-08-2025
ਝਬਾਲ, 30 ਅਗਸਤ (ਸਰਬਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇ ਰਹੇ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਵਿਖੇ ਬੀਤੇ ਦਿਨੀਂ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਸਪਤਾਲ ਨੂੰ ਹੋਰ ਉੱਚ ਪੱਧਰ ਦੀਆਂ ਸਹੂਲਤਾਂ ਦੇਣ ਦਾ ਐਲਾਨ ਕਰਨਾ ਬਹੁਤ ਹੀ ਸ਼ਲਾਘਾਯੋਗ ਹੈ, ਜਿਸ ਨਾਲ ਇਲਾਕੇ ਦੇ ਕਈ ਪਿੰਡਾਂ ਦੇ ਲੋਕਾਂ ਨੂੰ ਇੱਥੇ ਹੋਰ ਉੱਚ ਪੱਧਰ ਦੀਆਂ ਸੇਵਾਂਵਾਂ ਮਿਲਣ ਨਾਲ ਲਾਭ ਹੋਵੇਗਾ | ਇਹ ਵਿਚਾਰ ਸੀਨੀਅਰ ਆਗੂ ਅਤੇ ਸਾਬਕਾ ਡਾਇਰੈਕਟਰ ਦਲਜੀਤ ਸਿੰਘ ਐਮਾ ਨੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਨ ਉਪਰੰਤ ਗੱਲਬਾਤ ਦੌਰਾਨ ਪ੍ਰਗਟ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਸ਼ਮੀਰ ਸਿੰਘ ਗੰਡੀਵਿੰਡ ਹਸਪਤਾਲ ਦੇ ਡਾਇਰੈਕਟਰ ਡਾਕਟਰ ਗੁਰਲਾਲ ਸਿੰਘ ਅਤੇ ਹੋਰ ਵੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਮਹਿੰਦੀਪੁਰ ਦੇ ਧੁੱਸੀ ਬੰਨ੍ਹ ਦਾ ਭਾਜਪਾ ਆਗੂਆਂ ਡਲੀਰੀ ਤੇ ਬਲੇਰ ਵਲੋਂ ਦੌਰਾ <br/> ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਸਰਵਣ ਸਿੰਘ ਭੈਲ ਦੀ ਕਰੰਟ ਨਾਲ ਹੋਈ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ <br/>
Ad Position 24