18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 31-08-2025
ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)- ਥਾਣਾ ਸਰਹਾਲੀ ਦੀ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਤਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਦੇ ਗਸ਼ਤ ਦੇ ਸੰਬੰਧ ਵਿਚ ਚੋਹਲਾ ਮੋੜ ਸਰਹਾਲੀ ਮੌਜੂਦ ਸਨ ਕਿ ਉਨ੍ਹਾਂ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਪ੍ਰਗਟ ਸਿੰਘ ਵਾਸੀ ਪੂਹਲੇ ਕੀ ਸਰਹਾਲੀ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਆਦੀ ਹੈ, ਜੋ ਅੱਜ ਵੀ ਮੋਟਰਸਾਈਕਲ ਚੋਰੀ ਕਰਕੇ ਪੱਟੀ ਵਾਲੇ ਪਾਸੇ ਤੋਂ ਸਰਹਾਲੀ ਵੱਲ ਨੂੰ ਆ ਰਿਹਾ ਹੈ, ਜਿਸ ਨੂੰ ਨਾਕਾਬੰਦੀ ਕਰਕੇ ਕਾਬੂ ਕਰਕੇ ਉਸ ਦੇ ਮੋਟਰਸਾਈਕਲ ਸਪਲੈਂਡਰ ਬਿਨਾਂ ਨੰਬਰੀ ਦੇ ਕਾਗਜ਼ਾਤ ਪੁੱਛੇ ਤਾਂ ਉਹ ਕਾਗਜ਼ਾਤ ਪੇਸ਼ ਨਹੀਂ ਕਰ ਸਕਿਆ, ਜੋ ਕਿ ਮੋਟਰਸਾਈਕਲ ਚੋਰੀ ਦਾ ਪਾਇਆ ਗਿਆ | ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਚੋਰ ਰਾਹਗੀਰ ਦਾ ਮੋਟਰਸਾਈਕਲ ਲੈ ਕੇ ਫ਼ਰਾਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਸਾਰੀਆਂ ਲੋਕ ਭਲਾਈ ਸਕੀਮਾਂ ਬਹਾਲ ਕੀਤੀਆਂ ਜਾਣਗੀਆਂ-ਸੁਖਬੀਰ <br/>
Ad Position 24