18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਚੋਰ ਰਾਹਗੀਰ ਦਾ ਮੋਟਰਸਾਈਕਲ ਲੈ ਕੇ ਫ਼ਰਾਰ

Ad Position 21
No active advertisement
ਅਜੀਤ ਡੈਸਕ 31-08-2025
ਝਬਾਲ, 28 ਅਗਸਤ (ਸੁਖਦੇਵ ਸਿੰਘ)-ਝਬਾਲ ਤੋਂ ਇਕ ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਮੋੜ ਬਾਬਾ ਬੁੱਢਾ (ਠੱਟਾ) ਨੇੜਿਓਾ ਚੋਰ ਰਾਹਗੀਰ ਦਾ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਗਿਆ | ਇਸ ਸੰਬੰਧੀ ਨਿਰਮਲਜੀਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਮਾੜੀਮੇਘਾ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ. 46-5864 'ਤੇ ਸਵਾਰ ਹੋ ਕੇ ਅੰਮਿ੍ਤਸਰ ਤੋਂ ਵਾਪਸ ਆਪਣੇ ਪਿੰਡ ਮਾੜੀਮੇਘਾ ਜਾ ਰਹੇ ਸਨ | ਤੇਜ਼ ਬਾਰਿਸ਼ ਕਾਰਨ ਜਦੋਂ ਉਹ ਪਿੰਡ ਠੱਟਾ ਵਿਖੇ ਬਣੇ ਮੋੜ ਬਾਬਾ ਬੁੱਢਾ ਕੋਲ ਰੁਕੇ ਤਾਂ ਪਿਛੋਂ ਪੈਦਲ ਆਇਆ ਇਕ ਨੌਜਵਾਨ ਉਨ੍ਹਾਂ ਦੇ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਗਿਆ | ਦੱਸਣਯੋਗ ਹੈ ਕਿ ਝਬਾਲ ਖ਼ੇਤਰ ਵਿਚ ਸ਼ਰੇਆਮ ਘੁੰਮ ਰਹੇ ਨਸ਼ੇੜੀਆਂ ਵਲੋਂ ਨਸ਼ੇ ਦੀ ਪੂਰਤੀ ਲਈ ਰੋਜ਼ਾਨਾ ਹੀ ਮੋਟਰਸਾਈਕਲ ਚੋਰੀ ਕੀਤੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਪਿਸਟਲ ਅਤੇ ਜ਼ਿੰਦਾ ਰੌਂਦਾਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਗਿ੍ਫ਼ਤਾਰ
Ad Position 24