14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਉਫਾਨ 'ਤੇ <br/>

Ad Position 21
No active advertisement
ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡਿਆ ਪਾਣੀ | ਤਸਵੀਰ:ਕੁੰਦਰਾ<br/> 01-09-2025

ਹਰੀਕੇ ਪੱਤਣ, 31 ਅਗਸਤ (ਸੰਜੀਵ ਕੁੰਦਰਾ)-ਬਾਰਿਸ਼ ਇਸ ਵਾਰ ਆਫ਼ਤ ਬਣ ਕੇ ਆਈ ਹੈ, ਜਿਸ ਕਾਰਨ ਪੰਜਾਬ ਅਤੇ ਹੋਰ ਸੂਬਿਆਂ ਵਿਚ ਵੱਡੀ ਬਰਬਾਦੀ ਹੋਈ ਹੈ | ਬੀਤੇ ਕੱਲ੍ਹ ਤੋਂ ਸ਼ੁਰੂ ਹੋਈਆਂ ਬਾਰਿਸ਼ਾਂ ਪਹਿਲਾਂ ਹੀ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਹੋਰ ਮੁਸ਼ੀਬਤਾਂ ਪੈਦਾ ਕਰ ਰਹੀਆਂ ਹਨ | ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਪਿਛਲੇ 27 ਦਿਨਾਂ ਤੋਂ ਵਧਿਆ ਹੋਇਆ ਹੈ | ਬੀਤੇ ਕੱਲ੍ਹ ਥੋੜ੍ਹੀ ਰਾਹਤ ਭਰੀ ਖ਼ਬਰ ਸੀ ਪਾਣੀ ਕੁਝ ਘੱਟਣਾ ਸ਼ੁਰੂ ਹੋ ਗਿਆ ਸੀ ਪਰ ਫਿਰ ਸ਼ੁਰੂ ਹੋਈ ਬਾਰਿਸ਼ ਕਾਰਨ ਅੱਜ ਪਾਣੀ ਦਾ ਪੱਧਰ ਫਿਰ ਵੱਧ ਗਿਆ | ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ 5 ਵਜੇ ਹੈਡ ਵਰਕਸ ਦੇ ਅੱਪ ਸਟਰੀਮ ਵਿਚ 2 ਲੱਖ 74 ਹਜ਼ਾਰ ਕਿਊਸਿਕ ਪਾਣੀ ਦੀ ਆਮਦ ਹੈ | ਜਿਸ ਵਿਚੋੋਂ ਡਾਊਨ ਸਟਰੀਮ ਨੂੰ 2 ਲੱਖ 60 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ | ਜਦ ਕਿ 14 ਹਜ਼ਾਰ ਕਿਊਸਿਕ ਪਾਣੀ ਫਿਰੋਜ਼ਪੁਰ ਫੀਡਰ ਨਹਿਰ ਅਤੇ ਰਾਜਸਥਾਨ ਫੀਡਰ ਨਹਿਰ ਨੂੰ ਛੱਡਿਆ ਜਾ ਰਿਹਾ ਹੈ | ਹੋਰ ਜਾਣਕਾਰੀ ਅਨੁਸਾਰ ਹਰੀਕੇ ਹੈੱਡ ਵਰਕਸ ਵਿੱਚ ਬਿਆਸ ਦਰਿਆ ਦੇ ਰਸਤੇ 1 ਲੱਖ 4 ਹਜ਼ਾਰ ਕਿਊਸਿਕ ਪਾਣੀ ਆ ਰਿਹਾ ਹੈ ਜਦਕਿ ਸਤਲੁਜ ਦਰਿਆ ਦੇ ਰਸਤੇ 49 ਹਜ਼ਾਰ ਕਿਊਸਿਕ ਪਾਣੀ ਦੀ ਆਮਦ ਹੈ | ਜਦਕਿ ਬਾਕੀ ਪਾਣੀ ਪੰਜਾਬ ਵਿਚ ਹੋ ਰਹੀਆਂ ਬਾਰਿਸ਼ਾਂ ਦਾ ਵੱਖ-ਵੱਖ ਨਦੀਆਂ ਨਾਲਿਆਂ ਰਾਹੀਂ ਹਰੀਕੇ ਹੈੱਡ ਵਰਕਸ ਵਿਚ ਪੁੱਜ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਬੀਬੀ ਰੰਧਾਵਾ ਦੇ ਹੱਕ ਵਿਚ ਭੁੱਜੜਾਂਵਾਲਾ ਵਿਖੇ ਹੋਈ ਚੋਣ ਮੀਟਿੰਗ ਦੌਰਾਨ ਸੁਖਬੀਰ ਨੂੰ ਅਕਾਲੀ ਵਰਕਰਾਂ ਨੇ ਕੀਤਾ ਸਨਮਾਨ... ਅਗਲੀ ਖ਼ਬਰ ਸੰਤ ਬਾਬਾ ਸੁੱਖਾ ਸਿੰਘ ਸਰਹਾਲੀ ਵਾਲੇ 3 ਨੂੰ ਭਾਰਤ ਪਰਤ ਕੇ ਹੜ੍ਹ ਪੀੜਤਾਂ ਲਈ ਚੱਲ ਰਹੀਆਂ ਕਾਰ ਸੇਵਾਵਾਂ ਦਾ ਖੁਦ ਬਣਨਗ...
Ad Position 24