07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕੈਬਨਿਟ ਮੰਤਰੀ ਲਾਲਜੀਤ ਭੁੱਲਰ ਪਹਿਲੇ ਦਿਨ ਤੋਂ ਹੀ ਹੜ੍ਹ ਪੀੜਤਾਂ ਦੀ ਮਦਦ ਲਈ ਗਰਾਊਾਡ ਜ਼ੀਰੋ 'ਤੇ ਤਾਇਨਾਤ

Ad Position 21
No active advertisement
ਹੜ੍ਹ ਪੀੜਤਾਂ ਦੀ ਮਦਦ ਲਈ ਮੌਕੇ 'ਤੇ ਰਾਹਤ ਸਮੱਗਰੀ ਲੈ ਕੇ ਪਹੁੰਚੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਹੋਰ | ਤਸਵੀਰ: ਕਾਲੇਕੇ<br/> 02-09-2025

ਪੱਟੀ, 1 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪਿਛਲੇ ਕਈ ਦਿਨਾਂ ਤੋੋਂ ਪੰਜਾਬ 'ਚ ਹੋ ਰਹੀ ਬਾਰਿਸ਼ ਦੇ ਚੱਲਦਿਆਂ ਡੈਮਾਂ ਅਤੇ ਦਰਿਆਵਾਂ ਵਿਚ ਵਧੇ ਪਾਣੀ ਦੇ ਪੱਧਰ ਨਾਲ ਹੜ੍ਹਾਂ ਦੀ ਬਣੀ ਸਥਿਤੀ ਨਾਲ ਫਸਲਾਂ ਸਮੇਤ ਹੋਰ ਕਈ ਤਰ੍ਹਾਂ ਨਾਲ ਮਾਲੀ ਨੁਕਸਾਨ ਹੋ ਚੁੱਕਾ ਹੈ | ਇਸੇ ਤਹਿਤ ਪੱਟੀ ਹਲਕੇ ਦੇ ਦਰਿਆਈ ਪਾਣੀ ਦੀ ਮਾਰ ਹੇਠ ਕਈ ਪਿੰਡ ਆਏ ਹੋਏ ਹਨ ਤੇ ਪੱਟੀ ਤਾੋ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਆਪਣੀ ਪੂਰੀ ਟੀਮ ਨਾਲ ਪਹਿਲੇ ਦਿਨ ਤੋੋਂ ਹੀ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਲਗਾਤਾਰ ਮਦਦ ਕਰ ਰਹੇ ਹਨ | ਮੰਤਰੀ ਭੁੱਲਰ ਲਗਾਤਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਘਰੇਲੂ ਰਾਸ਼ਨ, ਪਸ਼ੂਆਂ ਲਈ ਫੀਡ ਚੋਕਰ, ਚਾਰਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਹੜ੍ਹਾਂ ਵਿਚ ਘਿਰੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਪਿਆ ਹੈ | ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਆਖਿਆ ਕੀ 'ਮੇਰਾ ਹਲਕਾ ਮੇਰਾ ਪਰਿਵਾਰ ਹੈ' | ਇਸ ਮੌਕੇ ਉਨ੍ਹਾਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਕਿਸਾਨਾਂ ਅਤੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਅਤੇ ਜ਼ਰੂਰੀ ਰਾਹਤ ਉਪਲੱਬਧ ਕਰਵਾਉਣ ਦਾ ਭਰੋਸਾ ਦਿੱਤਾ | ਉਨ੍ਹਾਂ ਨੇ ਕਿਹਾ ਕਿ ਸਾਡਾ ਸੰਕਲਪ ਹੈ ਕਿ ਅਸੀਂ ਮੁਸੀਬਤ ਦੀ ਇਸ ਘੜੀ ਵਿਚ ਹਰ ਪਰਿਵਾਰ ਦੇ ਨਾਲ ਖੜੇ ਰਹੀਏ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਪਾਣੀ ਦੀ ਮਾਰ ਹੇਠ ਆਈਆਂ ਫਸਲਾਂ ਦੇ ਨੁਕਸਾਨ ਦਾ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ | ਇਸ ਮੌਕੇ ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ, ਹਲਕਾ ਇੰਚਾਰਜ ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ, ਚੇਅਰਮੈਨ ਦਿਲਬਾਗ ਸਿੰਘ ਪੀ.ਏ, ਚੇਅਰਮੈਨ ਰਜਿੰਦਰ ਸਿੰਘ ਉਸਮਾਂ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ, ਸ਼ੋਸ਼ਲ ਮੀਡੀਆ ਇੰਚਾਰਜ ਮੋਹਿਤ ਅਰੋੜਾ, ਸਰਪੰਚ ਅਵਤਾਰ ਸਿੰਘ ਸਭਰਾ, ਸਰਪੰਚ ਤਰਸੇਮ ਸਿੰਘ ਸੋਨੂੰ, ਸਰਪੰਚ ਗੁਰਬਿੰਦਰ ਸਿੰਘ, ਸਰਪੰਚ ਰਾਜਬੀਰ ਸਿੰਘ, ਐਡਵੋਕੇਟ ਮਨਦੀਪ ਸਿੰਘ ਭੁੱਲਰ, ਲਵ ਸਭਰਾ, ਵਿਪਨ ਕੁਮਾਰ ਸਮੇਤ ਪਾਰਟੀ ਵਰਕਰ ਤੇ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਆਸ ਦਰਿਆ ਦਾ ਕਹਿਰ, ਪਿੰਡ ਕਿੜੀਆਂ ਦੀ ਦਰਜਨਾਂ ਏਕੜ ਜ਼ਮੀਨ ਰੋੜ੍ਹ ਕੇ ਲੈ ਗਿਆ ਤੇਜ਼ ਵਹਾਅ ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ
Ad Position 24
No active advertisement