08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਦਲਜੀਤ ਸਿੰਘ ਮਾਂਗਟ ਵਲੋਂ ਸਤਲੁਜ ਦਰਿਆ ਨਾਲ ਬਣੇ ਧੁੱਸੀ ਬੰਨ੍ਹ ਦਾ ਦੌਰਾ, ਨਾਜ਼ੁਕ ਥਾਵਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 02-09-2025
ਹਰੀਕੇ ਪੱਤਣ, 1 ਸਤੰਬਰ (ਸੰਜੀਵ ਕੁੰਦਰਾ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਚ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਣ ਲਈ ਨਿਯੁਕਤ ਕੀਤੇ ਗਏ ਪ੍ਰਭਾਰੀ ਸਕੱਤਰ ਸੀਨੀਅਰ ਆਈ.ਏ.ਐੱਸ. ਅਧਿਕਾਰੀ ਦਲਜੀਤ ਸਿੰਘ ਮਾਂਗਟ ਵਲੋਂ ਹਰੀਕੇ ਹੈੱਡਵਰਕਸ ਤੋਂ ਨਿਵਾਣ ਵੱਲ ਸਤਲੁਜ ਦਰਿਆ ਨਾਲ ਬਣੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਅਤੇ ਨਾਜ਼ੁਕ ਥਾਵਾਂ ਦਾ ਜਾਇਜ਼ਾ ਲਿਆ | ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਐੱਸ.ਐੱਸ. ਪੀ. ਤਰਨ ਤਾਰਨ ਦੀਪਕ ਪਾਰਿਕ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ | ਇਸ ਮੌਕੇ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਧੁੱਸੀ ਬੰਨ੍ਹ ਤੇ ਦਰਿਆ ਕਿਨਾਰੇ ਨਾਜ਼ੁਕ ਥਾਵਾਂ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਬੰਨ੍ਹ ਦੀ 24 ਘੰਟੇ ਨਿਗਰਾਨੀ ਕੀਤੀ ਜਾਵੇ ਤਾਂ ਜੋ ਦਰਿਆ ਕੰਢੇ ਕਿਸੇ ਹੋਣ ਵਾਲੇ ਰਿਸਾਵ ਦਾ ਸਮੇਂ ਸਿਰ ਪਤਾ ਲੱਗ ਸਕੇ | ਉਨ੍ਹਾਂ ਕਿਹਾ ਕਿ ਦਰਿਆਈ ਪਾਣੀ ਦੀ ਮਾਰ ਹੇਠ ਆਏ ਇਲਾਕਿਆਂ ਦੇ ਲੋਕਾਂ ਨੂੰ ਲੋੜੀਂਦੀ ਰਾਹਤ ਸਮੱਗਰੀ ਵੀ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ | ਕਿਸੇ ਵੀ ਅਣ-ਸੁਖਾਵੀਂ ਸਥਿਤੀ ਨਾਲ ਨਿਪਟਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਕੁਦਰਤੀ ਆਫ਼ਤ ਸਮੇਂ ਹੋਣ ਵਾਲੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ | ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਰਿਆ ਬਿਆਸ ਅਤੇ ਸਤਲੁਜ ਨਾਲ ਲੱਗਦੇ ਖੇਤਰਾਂ ਵਿਚ ਹਾਲਾਤਾਂ 'ਤੇ 24 ਘੰਟੇ ਚੌਕਸੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸੇ ਵੀ ਅਣ-ਸੁਖਾਵੇਂ ਹਾਲਾਤਾਂ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਅਧਿਕਾਰੀ ਲਗਾਤਾਰ ਫ਼ੀਲਡ ਵਿਚ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ | ਰਾਹਤ ਲਈ ਸੈਂਡ ਬੈਗ, ਜ਼ਰੂਰੀ ਮਸ਼ੀਨਰੀ ਅਤੇ ਰੈਸਕਿਊ ਟੀਮਾਂ ਤਿਆਰ ਰੱਖੀਆਂ ਗਈਆਂ ਹਨ | ਇਸ ਤੋਂ ਇਲਾਵਾ ਸੁਰੱਖਿਅਤ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਜਾ ਚੁੱਕੀ ਹੈ, ਜਿੱਥੇ ਲੋੜ ਪੈਣ 'ਤੇ ਲੋਕਾਂ ਨੂੰ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ 'ਤੇ ਫਲੱਡ ਕੰਟਰੋਲ ਰੂਮ ਬਣਾਇਆ ਗਿਆ ਹੈ, ਜਿਸ ਨਾਲ ਸੰਪਰਕ ਕਰਨ ਲਈ ਨੰਬਰ 01852-224107 ਜਾਰੀ ਕੀਤਾ ਗਿਆ ਹੈ | ਇਨ੍ਹਾਂ ਦੇ ਨਾਲ ਸਬ-ਡਵੀਜ਼ਨ ਪੱਧਰ 'ਤੇ ਵੀ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਸ਼ਰਮਾ, ਐੱਸ.ਡੀ.ਐੱਮ. ਤਰਨ ਤਾਰਨ ਗੁਰਮੀਤ ਸਿੰਘ, ਐੱਸ. ਡੀ.ਐੱਮ.ਪੱਟੀ ਪ੍ਰੀਤਇੰਦਰ ਸਿੰਘ, ਐਕਸੀਅਨ ਡਰੇਨੇਜ਼ ਸਾਹਿਲ ਕੁਮਾਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਜਸਜੀਤ ਕੋਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਲਾਲ ਉਸਮਾ ਨੇ ਵੈਰੋਵਾਲ ਵਿਖੇ ਹੜ੍ਹ ਪੀੜਤਾਂ ਨੂੰ 350 ਰਾਸ਼ਨ ਕਿੱਟਾਂ ਤੇ ਤਰਪਾਲਾਂ ਵੰਡੀਆਂ ਅਗਲੀ ਖ਼ਬਰ ਹਾਰਨੀਆਂ ਦੇ ਨੌਜਵਾਨਾਂ ਵਲੋਂ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਸੁੱਕਾ ਚਾਰਾ ਭੇਜਿਆ
Ad Position 24