08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕੇਂਦਰ ਤੇ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਬਾਂਹ ਫੜਨ- ਪਿ੍ੰਸੀਪਲ ਜਗਪ੍ਰੀਤ ਕੌਰ

Ad Position 21
No active advertisement
ਅਜੀਤ ਡੈਸਕ 02-09-2025
ਮੀਆਂਵਿੰਡ, 1 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿਛਲੇ ਦਿਨਾਂ ਤੋਂ ਹੜ੍ਹਾਂ ਅਤੇ ਮੀਂਹ ਨਾਲ ਲੋਕਾਂ ਦੇ ਮਕਾਨ, ਪਸ਼ੂਆਂ ਅਤੇ ਫਸਲਾਂ ਦੇ ਹੋਏ ਨੁਕਸਾਨ ਨੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਕਿਸਾਨ ਆਪਣੀਆਂ ਫ਼ਸਲਾਂ ਦੀ ਹੋਈ ਬਰਬਾਦੀ ਨੂੰ ਦੇਖ-ਦੇਖ ਆਪਣੀ ਕਿਸਮਤ ਕੋਸ ਰਿਹਾ ਹੈ ਕਿਉਂਕਿ ਕਿਸਾਨ ਇਸ ਵਾਰ ਸੋਚ ਰਿਹਾ ਸੀ ਕਿ ਇਸ ਵਾਰ ਫ਼ਸਲ ਦਾ ਝਾੜ ਵੱਧ ਨਿਕਲੇਗਾ ਤੇ ਉਹ ਆਪਣੇ ਸਿਰ ਚੜ੍ਹੀ ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ੇ ਦੀ ਪੰਡ ਦਾ ਭਾਰ ਕੁਝ ਹੌਲਾ ਕਰੇਗਾ | ਪਰ ਕੁਦਰਤੀ ਆਫ਼ਤ ਨੇ ਉਨ੍ਹਾਂ ਦਾ ਸਭ ਕੁੱਝ ਮਿੱਟੀ ਵਿਚ ਮਿਲਾ ਦਿੱਤਾ ਹੈ | ਇਹ ਸ਼ਬਦ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਦੇ ਪਿ੍ੰਸੀਪਲ ਜਗਪ੍ਰੀਤ ਕੌਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਕਹੇ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੈ ਰਹੇ ਮੀਂਹਾਂ ਦੇ ਮੱਦੇਨਜ਼ਰ ਬੱਚਿਆਂ ਦੀ ਸੇਫਟੀ ਲਈ ਪੰਜਾਬ ਸਰਕਾਰ ਵਲੋਂ ਸਾਰੇ ਸਕੂਲਾਂ ਵਿਚ ਛੁੱਟੀਆਂ ਕੀਤੀਆਂ ਗਈਆਂ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਤੇ ਵੀ ਬਹੁਤ ਅਸਰ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਆਸਾਂ ਉਮੀਦਾਂ 'ਤੇ ਫਿਰੇ ਪਾਣੀ ਨਾਲ ਲੀਹ ਤੋਂ ਉਤਰ ਚੁੱਕੇ ਜਨਜੀਵਨ ਨੂੰ ਮੁੜ ਪੈਰਾਂ 'ਤੇ ਖੜ੍ਹਾ ਕਰਨ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਢੁਕਵੇਂ ਉਪਰਾਲੇ ਕਰਨੇ ਚਾਹੀਦੇ ਹਨ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਤੁਰੰਤ ਮੁਆਵਜ਼ਾ ਦੇ ਕੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਹੜ੍ਹ ਪ੍ਰਭਾਵਿਤਾਂ ਦੀ ਬਾਂਹ ਫੜਨੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ.ਦੀਪਕ ਪਾਰੀਕ
Ad Position 24